12.06C Vancouver
ADS

Nov 30, 2023 7:48 PM - Connect News

ਬੀਸੀ 'ਚ ਆਨਲਾਈਨ ਸੈਕਸਟੋਰਸ਼ਨ ਦੇ 16000 ਤੋਂ ਵੱਧ ਮਾਮਲੇ ਆਏ ਸਾਹਮਣੇ

Share On
more-than-16-000-cases-of-child-online-sextortion-reported-in-b-c-this-year
In 2023, sextortion cases have doubled to 16000 cases. (Photo: The Canadian Press)

ਬੀਸੀ ਵਿੱਚ ਇਸ ਸਾਲ ਬੱਚਿਆਂ ਦੇ ਆਨਲਾਈਨ ਸੈਕਸਟੋਰਸ਼ਨ ਦੇ 16000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।

ਹਾਲ ਹੀ ਵਿੱਚ ਪ੍ਰਿੰਸ ਜਾਰਜ ਦੇ 12 ਸਾਲਾ ਲੜਕੇ ਦੀ ਆਤਮਹੱਤਿਆ ਦੇ ਮੱਦੇਨਜ਼ਰ ਪੁਲਿਸ ਅਤੇ ਬੱਚਿਆਂ ਦੇ ਵਕੀਲ ਵੱਲੋਂ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਆਪਣੇ ਬੱਚਿਆਂ ਨਾਲ ਗੱਲ੍ਹ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕਾਰਸਨ ਕਲੇਲੈਂਡ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹ ਸੈਕਸਟੋਰਸ਼ਨ ਦਾ ਪੀੜਿਤ ਸੀ ਅਤੇ ਪੁਲਿਸ ਅਨੁਸਾਰ ਅਜਿਹੇ ਮਾਮਲਿਆਂ ਵਿਚ ਬਹੁਤ ਵਾਧਾ ਦੇਖਿਆ ਜਾ ਰਿਹਾ ਹੈ।

ਬੀਸੀ ਆਰਸੀਐੱਮਪੀ ਦੀ ਏਕੀਕ੍ਰਿਤ ਬਾਲ ਸ਼ੋਸ਼ਣ ਜਾਂ ਆਈਸੀਈ ਯੂਨਿਟ ਦਾ ਕਹਿਣਾ ਹੈ ਕਿ 2022 ਵਿੱਚ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਈਟੇਡ ਚਿਲਡਰਨ ਵੱਲੋਂ ਉਨ੍ਹਾਂ ਨੂੰ 8,000 ਤੋਂ ਵੱਧ ਕੇਸ ਭੇਜੇ ਗਏ ਸਨ। 2023 ਵਿੱਚ ਇਹ ਸੰਖਿਆ ਦੁੱਗਣੀ ਹੋ ਕੇ 16000 ਕੇਸਾਂ ਤੱਕ ਪਹੁੰਚ ਗਈ ਹੈ।

ਕੈਨੇਡੀਅਨ ਸੈਂਟਰ ਫਾਰ ਚਾਈਲਡ ਪ੍ਰੋਟੈਕਸ਼ਨ ਦੇ ਸਿਗਨੀ ਅਰਨਾਸ ਦਾ ਕਹਿਣਾ ਹੈ ਕਿ ਸਾਡੇ ਸਾਹਮਣੇ ਇਸ ਵੇਲੇ ਜਨਤਕ ਸਿਹਤ ਐਮਰਜੈਂਸੀ ਦੀ ਸਮੱਸਿਆ ਹੈ। ਬੀਸੀ ਦੇ ਅਟਾਰਨੀ ਜਨਰਲ ਅਨੁਸਾਰ ਸੂਬੇ ਵੱਲੋਂ ਆਨਲਾਈਨ ਸੈਕਸਟੋਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰਨ ਲਈ ਇੰਟੀਮੇਟ ਇਮੇਜ ਪ੍ਰੋਟੈਕਸ਼ਨ ਐਕਟ ਪੇਸ਼ ਕੀਤਾ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link