15.22C Vancouver
ADS

Mar 16, 2021 2:41 AM -

ਡਾ. ਬੌਨੀ ਹੈਨਰੀ ਨੇ ਐਸਟ੍ਰਾਜ਼ੈਨਕਾ ਵੈਕਸੀਨ 'ਤੇ ਉੱਠ ਰਹੇ ਸਵਾਲਾਂ 'ਤੇ ਕੀਤੀ ਗੱਲਬਾਤ; ਅੱਜ ਕੋਵਿਡ-19 ਦੇ 1,506 ਮਾਮਲੇ ਹੋਏ ਰਿਪੋਰਟ

Share On
more-than-17-million-doses-of-oxford-astrazenecas-covid-19-vaccine-administered-and-concerns-about-blood-clots-related-to-37-cases-dr-bonnie-henry
B.C.’s provincial health officer, Dr. Bonnie Henry during a news conference in Victoria. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਔਕਸਫਰਡ-ਐਸਟ੍ਰਾਜ਼ੈਨਕਾ ਦੇ ਵੈਕਸੀਨ ਦੀ ਵਰਤੋਂ ਬਾਰੇ ਉੱਠ ਰਹੇ ਸਵਾਲਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਬਲੱਡ ਕਲੌਟ (ਖੂਨ ਦੇ ਗੋਲੇ) ਬਣਨ ਜਿਹੀ ਪ੍ਰੀਕਿਰਿਆ ਆਮ ਪੱਧਰ 'ਤੇ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਸ ਵੈਕਸੀਨ ਦੀਆਂ 17 ਮਿਲੀਅਨ ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਡਾ. ਹੈਨਰੀ ਨੇ ਦੱਸਿਆ ਕਿ ਇੰਨੇ ਵੱਡੇ ਪੱਧਰ 'ਤੇ ਵੈਕਸੀਨੇਸ਼ਨ ਦੇ ਬਾਵਜੂਦ ਇਸ ਨਾਲ ਜੁੜੇ ਸ਼ਿਕਾਇਤਾਂ ਦੇ 37 ਮਾਮਲੇ ਰਿਪੋਰਟ ਹੋਏ ਹਨ। ਉਨ੍ਹਾਂ ਕਿਹਾ ਕਿ ਹੈਲਥ ਕੈਨੇਡਾ ਨੇ ਵੀ ਮਾਮਲੇ 'ਤੇ ਨਜ਼ਰ ਰੱਖੀ ਹੋਈ ਹੈ ਅਤੇ ਯੂਰੋਪ ਅਤੇ ਹੋਰ ਦੇਸ਼ਾਂ ਨਾਲ ਗੱਲਬਾਤ ਜਾਰੀ ਹੈ।

ਵੀਕਐਂਡ ਦੌਰਾਨ 1,506 ਮਾਮਲੇ ਹੋਏ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 1,506 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਦੁੱਖ ਦੀ ਗੱਲ ਸੀ ਕਿ 10 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 88,373 ਤਕ ਪਹੁੰਚ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,407 ਹੋ ਗਈ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,987 ਤਕ ਪਹੁੰਚ ਗਏ ਹਨ। ਕੁੱਲ 269 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 76 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਯਾਦ ਰਹੇ ਇਹ ਅੰਕੜੇ ਬੀਤੇ 72 ਘੰਟੇ ਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 555, ਸ਼ਨੀਵਾਰ ਨੂੰ 491 ਅਤੇ ਐਤਵਾਰ ਨੂੰ 460 ਮਾਮਲੇ ਰਿਪੋਰਟ ਹੋਏ ਹਨ।

ਵਾਇਰਸ ਵੇਰੀਐਂਟਸ ਦੇ 163 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 163 ਹੋਰ ਮਾਮਲੇ ਰਿਪੋਰਟ ਹੋਏ ਹਨ। ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 880 ਮਾਮਲੇ ਰਿਪੋਰਟ ਹੋ ਚੁੱਕੇ ਹਨ। ਇਸ 'ਚ 818 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 41 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ। ਇਸ 'ਚ 195 ਮਾਮਲੇ ਐਕਟਿਵ ਦੱਸੇ ਗਏ ਹਨ।

ਬੀ.ਸੀ. 'ਚ ਕੋਵਿਡ-19 ਸੰਬੰਧੀ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 4,00,000 ਦੇ ਪਾਰ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 409,103 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,059 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਸੋਮਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ, ਹੁਣ ਤੱਕ ਸੂਬੇ 'ਚ ਕੁੱਲ 488,120 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link