12.04C Vancouver
ADS

May 3, 2021 5:38 PM -

ਪਹਿਲੀ ਵੈਕਸੀਨ ਹਾਸਿਲ ਕਰਨ ਤੋਂ ਘੱਟੋ-ਘੱਟ ਦੋ ਹਫ਼ਤੇ ਬਾਅਦ, 2,200 ਤੋਂ ਵਧੇਰੇ ਕਨੇਡੀਅਨ ਲੋਕ ਹੋਏ ਕੋਵਿਡ-19 ਤੋਂ ਪੀੜਤ

Share On
more-than-2-200-canadians-diagnosed-with-covid-19-at-least-two-weeks-after-getting-their-first-vaccination
A dose of the Pfizer COVID-19 vaccination is prepared in Montreal, Friday, April 30, 2021. THE CANADIAN PRESS/Ryan Remiorz

ਬੀਤੇ ਹਫ਼ਤੇ ਤਕ ਦੇ ਅੰਕੜਿਆਂ ਅਨੁਸਾਰ 2,200 ਤੋਂ ਵਧੇਰੇ ਕਨੇਡੀਅਨ ਲੋਕ ਅਜਿਹੇ ਸਨ, ਜਿੰਨਾ ਨੂੰ ਵੈਕਸੀਨ ਹਾਸਿਲ ਕਰਨ ਤੋਂ ਘਟੋ-ਘੱਟ 2 ਹਫ਼ਤੇ ਬਾਅਦ ਕੋਵਿਡ-19 ਤੋਂ ਪੀੜਤ ਪਾਇਆ ਗਿਆ ਸੀ।

ਪਬਲਿਕ ਹੈਲਥ ਏਜੈਂਸੀ ਆਫ ਕੈਨੇਡਾ ਦਾ ਕਹਿਣਾ ਹੈ ਕਿ ਵੈਕਸੀਨ ਹਾਸਿਲ ਕਰ ਚੁੱਕੇ ਲੋਕਾਂ ਵਿੱਚੋਂ ਇਨਫੈਕਸ਼ਨਸ ਦੇ ਕਰੀਬ 1.3% ਦੇ ਅੰਕੜੇ ਸਾਹਮਣੇ ਆਏ ਹਨ।

ਏਜੈਂਸੀ ਦਾ ਕਹਿਣਾ ਹੈ ਕਿ ਉਜਾਗਰ ਹੋ ਰਹੇ ਅਜਿਹੇ ਮਾਮਲਿਆਂ ਦੀ ਗਿਣਤੀ ਘੱਟ ਹੈ ਅਤੇ ਫਿਲਹਾਲ ਇਹਨਾਂ ਇਨਫੈਕਸ਼ਨਸ ਪਿੱਛੇ ਦਾ ਕਾਰਨ ਸਪਸ਼ਟ ਨਹੀਂ ਹੈ।

ਇਹ ਵੀ ਸਪਸ਼ਟ ਨਹੀਂ ਹੈ ਕਿ ਇਸ 'ਚ ਕਿਸੇ ਇੱਕ ਪ੍ਰਕਾਰ ਦੀ ਵੈਕਸੀਨ ਨਾਲ ਸੰਬੰਧਤ ਇਨਫੈਕਸ਼ਨਸ ਵਧੇਰੇ ਹਨ ਜਾਂ ਨਹੀਂ।

ਯਾਦ ਰਹੇ ਕੈਨੇਡਾ 'ਚ ਵੈਕਸੀਨ ਪ੍ਰਦਾਨ ਕੀਤੇ ਜਾਣ ਦੀ ਪ੍ਰੀਕਿਰਿਆ ਦਿਸੰਬਰ ਤੋਂ ਸ਼ੁਰੂ ਹੋਈ ਸੀ।

ਨੈਸ਼ਨਲ ਐਡਵਾਈਜ਼ਰੀ ਕਮੇਟੀ ਵੱਲੋਂ ਅੱਜ ਜੌਨਸਨ ਐਂਡ ਜੌਨਸਨ ਦੀ ਵੈਕਸੀਨ ਦੀ ਵਰਤੋਂ ਸੰਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ ਜੋ ਕਿ ਫਿਲਹਾਲ ਵਰਤੋਂ 'ਚ ਨਹੀਂ ਲਿਆਂਦੀ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link