11.21C Vancouver
ADS

Dec 8, 2023 7:15 PM - Connect News

ਕੈਲਗਰੀ 'ਚ ਬਰਫ਼ਬਾਰੀ ਕਾਰਨ ਬੀਤੀ ਰਾਤ 200 ਤੋਂ ਵੱਧ ਹੋਏ ਹਾਦਸੇ ,13 ਲੋਕ ਜ਼ਖਮੀ

Share On
more-than-200-crashes-reported-as-wintry-weather-returns-to-calgary
According to the police, people have been injured in 13 out of 200 crashes (Photo :The Canadian Press)

ਕੈਲਗਰੀ ਵਿੱਚ ਵੀਰਵਾਰ ਰਾਤ ਹੋਈ ਸਨੋਅ ਫੌਲ ਕਾਰਨ ਬੀਤੀ ਰਾਤ ਤੋਂ ਅੱਜ ਸਵੇਰ ਤੱਕ 200 ਤੋਂ ਵੱਧ ਹਾਦਸੇ ਵਾਪਰੇ ਹਨ। ਤੂਫਾਨ ਕਾਰਨ ਡਰਾਈਵਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਮੁਤਾਬਕ 200 ਵਿੱਚੋਂ 13 ਹਾਦਸਿਆਂ ਦੌਰਾਨ ਲੋਕ ਜ਼ਖਮੀ ਹੋਏ ਹਨ ।

ਉਨ੍ਹਾਂ ਦੱਸਿਆ ਕਿ 6 ਹਾਦਸੇ ਅੱਜ ਸਵੇਰੇ ਵਾਪਰੇ, ਜਿਨ੍ਹਾਂ ਵਿੱਚੋਂ ਇੱਕ ਹਾਦਸੇ ਦੌਰਾਨ ਸੱਟਾਂ ਲੱਗਣ ਦੀ ਖਬਰ ਹੈ। ਸੜਕਾਂ ਸਲਿੱਪਰੀ ਹੋਣ ਕਾਰਨ ਵਾਹਨਾਂ 'ਤੇ ਕੰਟਰੋਲ ਘੱਟ ਜਾਂਦਾ ਹੈ। ਸਿਟੀ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੇ ਸੜਕਾਂ ਤੋਂ ਸਨੋਅ ਹਟਾਉਣ ਲਈ ਹੋਰ ਕਰੂ ਅਤੇ 60 ਟਰੱਕ ਮੰਗਵਾਏ ਹਨ। ਰੌਲਰ ਕੋਸਟਰ ਦੀ ਮਦਦ ਨਾਲ ਸਨੋਅ ਹਟਾਉਣ ਦਾ ਕੰਮ ਹੋ ਰਿਹਾ ਹੈ।

ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਡਰਾਈਵ ਕਰਨ ਵਿੱਚ ਵਧੇਰੇ ਸਮਾਂ ਲ਼ੱਗ ਸਕਦਾ ਹੈ। ਸਿਟੀ ਤੋਂ ਬਾਹਰ ਪਹਾੜ ਵੱਲ ਜਾਣ ਵਾਲੇ ਲੋਕਾਂ ਨੂੰ ਸੜਕ 'ਤੇ ਪਰੇਸ਼ਾਨੀ ਹੋ ਸਕਦੀ ਹੈ।

ਗੌਰਤਲਬ ਹੈ ਕਿ ਟਰਾਂਸ-ਕੈਨੇਡਾ ਹਾਈਵੇਅ 'ਤੇ ਇੱਕ ਲੇਨ ਸਾਫ਼ ਹੈ ਜਦਕਿ ਦੂਜੀ ਲੇਨ ਅਜੇ ਵੀ ਸਨੋਅ ਨਾਲ ਢਕੀ ਹੋਈ ਹੈ, ਅਤੇ ਵਿਜ਼ਬਿਲਿਟੀ ਵਧੀਆ ਨਹੀਂ ਹੈ। ਇਸ ਲਈ ਜ਼ਰੂਰੀ ਨਾ ਹੋਵੇ ਤਾਂ ਟਰੈਵਲ ਕਰਨ ਤੋਂ ਬਚਣਾ ਚਾਹੀਦਾ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link