16.28C Vancouver
ADS

Mar 7, 2025 7:04 PM - The Canadian Press

ਬੀ.ਸੀ. ਵਿਚ ਬੇਘਰ ਲੋਕਾਂ ਦੀਆਂ ਮੌਤਾਂ ਵਿਚ ਦਰਜ ਕੀਤਾ ਗਿਆ ਵੱਡਾ ਵਾਧਾ

Share On
more-than-450-unhoused-people-died-in-b-c-in-2023-almost-tripling-2020-toll
It says 91 per cent of the 2023 deaths were classified as accidental, including 86 per cent due to drug toxicity.(Photo: The Canadian Press)

ਬੀ.ਸੀ. ਵਿਚ ਬੇਘਰ ਲੋਕਾਂ ਦੀਆਂ ਮੌਤਾਂ ਵਿਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਬੀ.ਸੀ. ਕੋਰੋਨਰ ਸਰਵਿਸ ਨੇ ਅੱਜ ਜਾਰੀ ਰਿਪੋਰਟ ਵਿਚ ਕਿਹਾ ਕਿ 2023 ਵਿਚ ਘੱਟੋ-ਘੱਟ 458 ਬੇਘਰ ਲੋਕਾਂ ਦੀ ਮੌਤ ਹੋਈ, ਜੋ ਪਿਛਲੇ ਸਾਲਾਂ ਨਾਲੋਂ ਨਾਟਕੀ ਵਾਧਾ ਹੈ। ਏਜੰਸੀ ਨੇ ਇਸ ਲਈ ਨਸ਼ੇ ਦੇ ਸੰਕਟ ਨੂੰ ਮੁੱਖ ਤੌਰ 'ਤੇ ਜ਼ਿੰਮੇਵਾਰ ਦੱਸਿਆ ਹੈ।

ਬੀ.ਸੀ. ਕੋਰੋਨਰ ਸਰਵਿਸ ਨੇ ਕਿਹਾ ਕਿ 2023 ਵਿਚ ਬੇਘਰ ਲੋਕਾਂ ਦੀ ਮੌਤਾਂ ਦੀ ਗਿਣਤੀ 2022 ਦੇ ਮੁਕਾਬਲੇ 23 ਫੀਸਦੀ ਵੱਧ ਹੈ ਅਤੇ 2020 ਦੇ ਨਾਲੋਂ ਲਗਭਗ ਤਿੰਨ ਗੁਣਾ ਜ਼ਿਆਦਾ ਹੈ। ਰਿਪੋਰਟ ਮੁਤਾਬਕ, 2023 ਵਿਚ ਬੇਘਰ ਮ੍ਰਿਤਕਾਂ ਵਿਚ ਅੱਧੇ ਤੋਂ ਵੱਧ ਲੋਕ 30 ਤੋਂ 49 ਸਾਲ ਦੇ ਸਨ ਅਤੇ ਇਨ੍ਹਾਂ ਵਿਚ ਕਰੀਬ 79 ਫੀਸਦੀ ਪੁਰਸ਼ ਸਨ।

ਸੂਬੇ ਦੇ ਮੁੱਖ ਕੋਰੋਨਰ ਡਾ. ਜਤਿੰਦਰ ਬੈਦਵਾਨ ਨੇ ਕਿਹਾ ਕਿ ਇਹ ਅੰਕੜੇ ਬੀ. ਸੀ. ਵਿਚ ਕਈ ਲੋਕਾਂ ਵਲੋਂ ਮੁਸ਼ਕਲ ਹਾਲਾਤ ਦਾ ਸਾਹਮਣਾ ਕਰਨ ਦੀ ਹਕੀਕਤ ਬਿਆਨ ਕਰਦੇ ਹਨ। ਉਹਨਾਂ ਕਿਹਾ ਕਿ 2016 ਤੋਂ 2023 ਤੱਕ 1,940 ਬੇਘਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਅੰਕੜੇ ਵੀ ਅਜੇ ਸ਼ੁਰੂਆਤੀ ਮੰਨੇ ਜਾਂਦੇ ਹਨ। ਰਿਪੋਰਟ ਮੁਤਾਬਕ, ਪਿਛਲੇ ਸਾਲ ਸਭ ਤੋਂ ਵੱਧ ਬੇਘਰ ਲੋਕਾਂ ਦੀਆਂ ਮੌਤਾਂ ਫਰੇਜ਼ਰ ਹੈਲਥ ਖੇਤਰ ਵਿਚ ਹੋਈਆਂ, ਜੋ ਕਿ 117 ਸਨ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link