11.61C Vancouver
ADS

Dec 13, 2022 1:38 AM - Connect News

ਬੀ.ਸੀ. 'ਚ 5 ਤੋਂ 11 ਦਿਸੰਬਰ ਵਿਚਾਲੇ 77,500 ਲੋਕਾਂ ਨੇ ਹਾਸਿਲ ਕੀਤੀ ਇੰਫਲੂਐਂਜ਼ਾ ਵੈਕਸੀਨ

Share On
more-than-77-500-people-vaccinated-against-influenza-in-past-week
More than 77,500 people were vaccinated against influenza from Dec. 5 to Dec. 11, 2022, including 42,582 people who were vaccinated during the weekend’s influenza-vaccine walk-in clinic blitz. (Photo - Island health/twitter)

ਬੀ.ਸੀ. ਸਰਕਾਰ ਨੇ ਜਾਣਕਾਰੀ ਸਾਂਝੀ ਕਰ ਦੱਸਿਆ ਹੈ ਕਿ 5 ਦਿਸੰਬਰ ਤੋਂ 11 ਦਿਸੰਬਰ ਵਿਚਾਲੇ ਸੂਬੇ ਦੇ 77,500 ਲੋਕਾਂ ਨੇ ਇੰਫਲੂਐਂਜ਼ਾ ਸੰਬੰਧੀ ਵੈਕਸੀਨ ਹਾਸਿਲ ਕੀਤੀ ਹੈ।

ਇਸ 'ਚ 42,582 ਲੋਕ ਅਜਿਹੇ ਸਨ ਜਿੰਨਾ ਵੀਕਐਂਡ ਦੌਰਾਨ ਦੀ ਇੰਫਲੂਐਂਜ਼ਾ ਵੈਕਸੀਨ ਵਾਕ-ਇਨ ਕਲੀਨਿਕ ਬਲਿਟਸ 'ਚ ਵੈਕਸੀਨ ਹਾਸਿਲ ਕੀਤੀ।

ਸਰਕਾਰ ਦਾ ਕਹਿਣਾ ਹੈ ਕਿ ਵੈਕਸੀਨੇਸ਼ਨ ਦੀ ਇਹ ਮੁਹਿੰਮ ਛੁੱਟੀਆਂ ਤੋਂ ਪਹਿਲਾਂ ਪਰਿਵਾਰਾਂ ਅਤੇ ਬੱਚਿਆਂ ਨੂੰ ਸਹਿਯੋਗ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਚਲਾਈ ਗਈ ਹੈ।

ਸਰਕਾਰ ਦਾ ਕਹਿਣਾ ਹੈ ਕਿ ਹੁਣ ਸੂਬੇ ਦੀ 30% ਜਨਰਲ ਆਬਾਦੀ/ਕਰੀਬ 1.6 ਮਿਲੀਅਨ ਲੋਕਾਂ ਨੇ ਇੰਫਲੂਐਂਜ਼ਾ ਵੈਕਸੀਨ ਹਾਸਿਲ ਕਰ ਲਈ ਹੈ।

ਸਰਕਾਰ ਦੇ ਅੰਕੜੇ ਅਨੁਸਾਰ 5 ਦਿਸੰਬਰ ਤੋਂ 11 ਦਿਸੰਬਰ ਵਿਚਾਲੇ 6 ਮਹੀਨੇ ਤੋਂ 4 ਸਾਲ ਵਿਚਾਲੇ ਦੇ 9,016 ਬੱਚਿਆਂ ਨੇ ਵੈਕਸੀਨ ਹਾਸਿਲ ਕੀਤੀ ਅਤੇ ਇਸ ਉਮਰ ਵਰਗ ਦੇ ਕੁੱਲ 52,181 ਬੱਚੇ ਵੈਕਸੀਨ ਹਾਸਿਲ ਕਰ ਚੁੱਕੇ ਹਨ।

ਇਸੇ ਤਰ੍ਹਾਂ 5 ਤੋਂ 11 ਸਾਲ ਵਿਚਾਲੇ ਦੇ 10,464 ਬੱਚਿਆਂ ਨੇ 5 ਦਿਸੰਬਰ ਤੋਂ 11 ਦਿਸੰਬਰ ਵਿਚਾਲੇ ਵੈਕਸੀਨ ਹਾਸਿਲ ਕੀਤੀ ਅਤੇ ਇਸ ਉਮਰ ਵਰਗ ਦੇ ਕੁੱਲ 80,737 ਬੱਚੇ ਵੈਕਸੀਨ ਹਾਸਿਲ ਕਰ ਚੁੱਕੇ ਹਨ।

8 ਦਿਸੰਬਰ ਤੋਂ 11 ਦਿਸੰਬਰ ਵਿਚਾਲੇ 12 ਤੋਂ 17 ਸਾਲ ਦੀ ਉਮਰ ਦੇ 3,181 ਲੋਕਾਂ ਨੇ ਵੈਕਸੀਨ ਹਾਸਿਲ ਕੀਤੀ।

ਇਸੇ ਸਮੇਂ ਦੌਰਾਨ 18 ਤੋਂ 64 ਸਾਲ ਦੀ ਉਮਰ ਵਿਚਾਲੇ ਦੇ 20,233 ਲੋਕਾਂ ਨੇ ਵੈਕਸੀਨ ਹਾਸਿਲ ਕੀਤੀ।

Latest news

b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link