12.76C Vancouver
ADS

May 10, 2021 5:34 PM -

ਸਰੀ 'ਚ ਸਾਲ 2021 ਤੋਂ ਨਿਵੇਸ਼ ਸੰਬੰਧੀ ਠੱਗੀ ਦੀਆਂ 59 ਸ਼ਿਕਾਇਤਾਂ, 612,748 ਡਾਲਰ ਗਵਾਏ

Share On
more-than-half-a-million-dollars-lost-to-fraud-in-surrey-since-january
Surrey RCMP is reminding the public to be aware of investment scams after a persistent number of reports throughout 2021. (Photo - Surrey RCMP/Twitter)

ਸਰੀ ਆਰ.ਸੀ.ਐਮ.ਪੀ. ਵੱਲੋਂ ਲੋਕਾਂ ਨੂੰ ਯਾਦ ਦਵਾਇਆ ਜਾ ਰਿਹਾ ਹੈ ਕਿ ਇਨਵੈਸਟਮੈਂਟ ਸੰਬੰਧੀ ਘਪਲਿਆਂ ਤੋਂ ਬਚਾਅ ਕੀਤਾ ਜਾਵੇ।

ਇਸੇ ਸਾਲ ਹੋਈਆਂ ਅਜਿਹੇ ਘਪਲਿਆਂ ਦੀਆਂ ਕਈ ਰਿਪੋਰਟਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।

ਜਨਵਰੀ 2021 ਤੋਂ ਹੁਣ ਤਕ ਸਰੀ ਆਰ.ਸੀ.ਐਮ.ਪੀ. ਨੂੰ ਕ੍ਰਿਪਟੋ ਕਰੰਸੀ ਨਾਲ ਸੰਬੰਧਤ ਠੱਗੀ ਦੀਆਂ 59 ਸ਼ਿਕਾਇਤਾਂ ਹਾਸਿਲ ਹੋ ਚੁੱਕੀਆਂ ਹਨ ਜਿਸ ਦੀ ਕੁੱਲ ਰਕਮ $6,12,748 ਦੱਸੀ ਗਈ ਹੈ।

ਇਸ 'ਚ ਸਭ ਤੋਂ ਵੱਧ ਰਿਪੋਰਟ ਹੋਏ ਘਪਲੇ, ਸੀ.ਆਰ.ਏ./ਪੁਲਿਸ ਠੱਗੀ ਦੇ ਦੱਸੇ ਗਏ ਜਿਸ ਦੀਆਂ 25 ਸ਼ਿਕਾਇਤਾਂ ਹਾਸਿਲ ਹੋਈਆਂ ਹਨ।

ਅਜਿਹੇ ਘਪਲਿਆਂ 'ਚ ਆਮ ਤੌਰ 'ਤੇ ਠੱਗ, ਖੁਦ ਨੂੰ ਕਿਸੇ ਅਧਿਕਾਰੀ ਵਜੋਂ ਪੇਸ਼ ਕਰਦੇ ਹਨ।

ਕ੍ਰਿਪਟੋ ਕਰੰਸੀ ਨਾਲ ਸੰਬੰਧਤ ਠੱਗੀ ਦੀਆਂ ਘਟਨਾਵਾਂ 'ਚ $3,75,200 ਦੇ ਨੁਕਸਾਨ ਦਾ ਅਨੁਮਾਨ ਦੱਸਿਆ ਗਿਆ ਹੈ।

ਕ੍ਰਿਪਟੋ ਕਰੰਸੀ ਨਾਲ ਸੰਬੰਧਤ ਨਿਵੇਸ਼ ਦੇ ਘਪਲੇ ਅਜਿਹੇ ਸਨ ਜਿੱਥੇ ਨਿਸ਼ਾਨਾ ਬਣੇ ਲੋਕਾਂ ਨੇ ਸਹਿਮਤੀ ਨਾਲ ਰਕਮ ਪ੍ਰਦਾਨ ਕਰ ਦਿੱਤੀ ਸੀ ਅਤੇ ਅਜਿਹਾ ਕ੍ਰਿਪਟੋ ਕਰੰਸੀ ਖਰੀਦਣ ਦੇ ਲਈ ਕੀਤਾ ਗਿਆ ਸੀ।

ਇਸ 'ਚ ਵਧੇਰੇ ਮਾਮਲੇ ਬਿਟਕਾਇਨ ਨਾਲ ਸੰਬੰਧਤ ਸਨ।

ਪੁਲਿਸ ਨੇ ਸਾਵਧਾਨ ਕੀਤਾ ਹੈ ਕਿ ਜੇਕਰ ਕਿਸੇ ਨੇ ਕ੍ਰਿਪਟੋ ਕਰੰਸੀ ਖਰੀਦਣੀ ਹੈ ਤਾਂ ਇਸ ਦੇ ਲਈ ਕਿਸੇ ਅਹਿਮ ਪਲੈਟਫਾਰਮ ਦੀ ਵਰਤੋਂ ਕੀਤੀ ਜਾਵੇ ਜਾਂ ਫਿਰ ਔਨਲਾਈਨ ਐਕਸਚੇਂਜ 'ਤੇ ਨਿਰਭਰ ਕੀਤਾ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link