11.75C Vancouver
ADS

May 26, 2021 5:30 PM -

ਵੈਕਸੀਨੇਸ਼ਨ ਪ੍ਰੀਕਿਰਿਆ 'ਚ ਕੈਨੇਡਾ ਨੇ ਪਾਰ ਕੀਤਾ ਅਹਿਮ ਅੰਕੜਾ

Share On
more-than-half-of-all-canadians-have-had-atleast-one-covid-19-shot
People wear face masks as they walk through the Atwater Market in Montreal, Monday, May 24, 2021, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ 'ਚ ਵੈਕਸੀਨੇਸ਼ਨ ਪ੍ਰੀਕਿਰਿਆ ਨੇ ਇੱਕ ਅਹਿਮ ਅੰਕੜਾ ਪਾਰ ਕਰ ਲਿਆ ਹੈ।

ਦੇਸ਼ 'ਚ ਹੁਣ 20 ਮਿਲੀਅਨ ਤੋਂ ਵਧੇਰੇ ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਔਂਟੈਰੀਓ ਨੇ ਅੱਜ ਜਾਣਕਾਰੀ ਸਾਂਝੀ ਕੀਤੀ ਕਿ ਬੀਤੇ ਕੱਲ ਸੂਬੇ 'ਚ 1,35,308 ਲੋਕਾਂ ਨੂੰ ਵੈਕਸੀਨੇਟ ਕੀਤਾ ਗਿਆ ਸੀ, ਜਿਸ 'ਚ 81% ਲੋਕਾਂ ਨੇ ਪਹਿਲੀ ਖੁਰਾਕ ਹਾਸਿਲ ਕੀਤੀ ਸੀ।

ਇਸ ਅੰਕੜੇ ਦੇ ਨਾਲ ਹੀ ਕੈਨੇਡਾ 'ਚ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ ਦੀ ਗਿਣਤੀ 20.05 ਮਿਲੀਅਨ ਤਕ ਪਹੁੰਚ ਗਈ।

ਇਸ ਦਾ ਅਰਥ ਹੈ ਕਿ ਹੁਣ ਕਰੀਬ 63% ਵੈਕਸੀਨ ਹਾਸਿਲ ਕਰ ਸਕਦੇ ਐਲੀਜੀਬਲ ਕਨੇਡੀਅਨ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਕੁੱਲ ਅੰਕੜੇ ਅਨੁਸਾਰ ਕਰੀਬ 53% ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ 75% ਲੋਕਾਂ ਦੇ ਘਟੋ-ਘੱਟ ਇੱਕ ਖੁਰਾਕ ਹਾਸਿਲ ਕਰਨ ਅਤੇ 20% ਲੋਕਾਂ ਦੇ ਦੋਵੇਂ ਖੁਰਾਕਾਂ ਹਾਸਿਲ ਕਰਨ ਨੂੰ ਇੱਕ ਮੀਲ-ਪੱਥਰ ਮੰਨਿਆ ਜਾ ਸਕਦਾ ਹੈ, ਜਿਸ ਮੌਕੇ ਬਹੁਤੀਆਂ ਪਬੰਦੀਆਂ ਨੂੰ ਹਟਾਉਣ ਦੀ ਸ਼ੁਰੂਆਤ ਹੋ ਸਕਦੀ ਹੈ।

Latest news

canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link