16.04C Vancouver
ADS

Jun 8, 2021 9:28 PM -

ਇੱਕ ਮਿਲੀਅਨ ਤੋਂ ਵਧੇਰੇ ਨੈਲੋਕਸੋਨ ਕਿੱਟਾਂ ਬੀ.ਸੀ. ਪਹੁੰਚੀਆਂ: ਪ੍ਰੋਵਿੰਸ਼ੀਅਲ ਹੈਲਥ ਸਰਵਿਸਿਸ ਅਥਾਰਿਟੀ

Share On
more-than-one-million-naloxone-kits-have-been-shipped-across-b-c-provincial-health-services-authority
The Provincial Health Services Authority and BC Centre for Disease Control say more than one-million naloxone kits have been shipped across BC since 2012. (Photo - B.C. Govt.)

ਪ੍ਰੋਵਿੰਸ਼ੀਅਲ ਹੈਲਥ ਸਰਵਿਸਿਸ ਅਥਾਰਿਟੀ ਅਤੇ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਇੱਕ ਮਿਲੀਅਨ ਤੋਂ ਵਧੇਰੇ ਨੈਲੋਕਸੋਨ ਕਿੱਟਾਂ ਨੂੰ ਸਾਲ 2012 ਤੋਂ ਬੀ.ਸੀ. 'ਚ ਸ਼ਿਪ ਕੀਤਾ ਗਿਆ ਹੈ।

ਦੱਸਿਆ ਗਿਆ ਕਿ ਇਸ 'ਚ ਕਰੀਬ ਇੱਕ ਚੌਥਾਈ ਤੋਂ ਵੱਧ ਸਿਰਫ ਬੀਤੇ ਸਾਲ ਹੀ ਬੀ.ਸੀ. ਲਿਆਂਦੇ ਗਏ।

ਇਹਨਾਂ ਕਿੱਟਾਂ ਦੀ ਵਰਤੋਂ ਓਪੀਓਇਡ ਓਵਰਡੋਜ਼ ਨਾਲ ਨਜਿੱਠਣ ਲਈ ਕੀਤੀ ਜਾਂਦੀ ਹੈ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਮੈਥੇਮੈਟਿਕਲ ਮਾਡਲਿੰਗ ਦਰਸ਼ਾਉਂਦੀ ਹੈ ਕਿ ਇਹਨਾਂ ਕਿੱਟਾਂ ਦੀ ਵਰਤੋਂ ਕਰ 3,000 ਤੋਂ ਵਧੇਰੇ ਜਾਨਲੇਵਾ ਸਾਬਿਤ ਹੋ ਸਕਦੀਆਂ ਓਵਰਡੋਜ਼ ਦੇ ਮਾਮਲਿਆਂ 'ਚ ਜਾਨ ਬਚ ਗਈ ਸੀ।

ਇਹ ਅੰਕੜਾ ਜਨਵਰੀ 2015 ਤੋਂ ਇਸ ਸਾਲ ਮਾਰਚ ਦਰਮਿਆਨ ਦਾ ਦੱਸਿਆ ਗਿਆ ਹੈ।

ਹਾਲਾਂਕਿ ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਬੀ.ਸੀ. 'ਚ ਲਗਾਤਾਰ ਵਧ ਰਹੇ ਓਵਰਡੋਜ਼ ਮਾਮਲਿਆਂ ਵਿਚਾਲੇ ਸਿਰਫ ਇਹ ਕਿੱਟਾਂ ਹੀ ਕਾਫੀ ਨਹੀਂ ਹਨ।

ਯਾਦ ਰਹੇ ਇਸ ਸਾਲ ਓਵਰਡੋਜ਼ ਕਾਰਨ ਹਰ ਰੋਜ਼ 5 ਤੋਂ ਵੱਧ ਮੌਤਾਂ ਹੋਣ ਦੇ ਅੰਕੜੇ ਸਾਹਮਣੇ ਆਏ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link