10.59C Vancouver
ADS

Mar 20, 2024 5:27 PM - The Canadian Press

ਫਲਸਤੀਨ ਸਬੰਧੀ ਪਾਸ ਕੀਤੇ ਗਏ ਮਤੇ ਕਰਕੇ ਗਾਜਾਂ ਤੋਂ ਲੋਕਾਂ ਦਾ ਬਾਹਰ ਨਿਕਲਣਾ ਹੋ ਸਕਦੈ ਮੁਸ਼ਕਲ: ਮਾਰਕ ਮਿਲਰ

Share On
motion-on-israel-hamas-war-will-have-consequences-for-asylum-seekers-in-gaza-miller
Miller says he thinks the motion was fair and principled after it was altered to reflect 14 amendments proposed by the Liberals.(Photo: The Canadian Press)

ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਦਾ ਕਹਿਣਾ ਹੈ ਕਿ ਸੋਮਵਾਰ ਹਾਊਸ ਆਫ਼ ਕਾਮਨ ਵਿਚ ਫਲਸਤੀਨ ਸਬੰਧੀ ਪਾਸ ਕੀਤੇ ਗਏ ਮਤੇ ਨਾਲ ਗਾਜ਼ਾ ਤੋਂ ਉਨ੍ਹਾਂ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਸਕਦਾ ਹੈ, ਜਿਨ੍ਹਾਂ ਨੇ ਕੈਨੇਡਾ ਵਿਚ ਸ਼ਰਣ ਮੰਗੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੈਨੇਡੀਅਨ ਪ੍ਰੋਗਰਾਮ ਪਹਿਲਾਂ ਹੀ ਫੇਲ੍ਹ ਰਿਹਾ ਹੈ ਅਤੇ ਹੁਣ ਸਥਿਤੀ ਹੋਰ ਵੀ ਖਰਾਬ ਹੋ ਸਕਦੀ ਹੈ।

ਮਿਲਰ ਨੇ ਕਿਹਾ ਕਿ ਭਾਵੇਂ ਕਿ ਐੱਨ.ਡੀ.ਪੀ. ਦੇ ਫਲਸਤੀਨ ਨੂੰ ਵੱਖਰੇ ਮੁਲਕ ਦਾ ਦਰਜਾ ਦੇਣ ਵਾਲੇ ਮਤੇ ਵਿਚ 14 ਸੋਧਾਂ ਕਰਕੇ ਇਸ ਨੂੰ ਬਦਲ ਦਿੱਤਾ ਗਿਆ ਸੀ ਪਰ ਇਜ਼ਰਾਇਲੀ ਸਰਕਾਰ ਇਸ ਨਾਲ ਕਾਫ਼ੀ ਨਾਰਾਜ਼ ਹੈ ਅਤੇ ਇਸ ਦੇ ਨਤੀਜੇ ਦੇਖਣ ਨੂੰ ਮਿਲਣਗੇ। ਇਜ਼ਰਾਇਲ ਨੇ ਇਸ ਗੱਲ ’ਤੇ ਸਖ਼ਤ ਇਤਰਾਜ਼ ਕੀਤਾ ਹੈ ਕਿ ਕੈਨੇਡਾ ਵਲੋਂ ਪਾਸ ਮਤੇ ਵਿਚ ਉਸ ਨੂੰ ਹਥਿਆਰਾਂ ਦੀ ਸਪਲਾਈ ਬੰਦ ਕਰਨ ਦੀ ਗੱਲ ਵੀ ਸ਼ਾਮਲ ਕੀਤੀ ਗਈ।

ਮਿਲਰ ਨੇ ਕਿਹਾ ਕਿ ਸਰਕਾਰ ਨੂੰ ਪਤਾ ਸੀ ਕਿ ਕੈਨੇਡੀਅਨਾਂ ਦੇ ਰਿਸ਼ਤੇਦਾਰਾਂ ਨੂੰ ਗਾਜ਼ਾ ਵਿਚੋਂ ਕੱਢਣਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਸ਼ਰਣ ਲੈਣ ਲਈ ਸਿਰਫ 14 ਲੋਕ ਹੀ ਉਥੋਂ ਨਿਕਲ ਸਕੇ ਹਨ ਅਤੇ ਹੁਣ ਇਸ ਮਤੇ ਕਾਰਨ ਉਨ੍ਹਾਂ ਲੋਕਾਂ ਲਈ ਮੁਸ਼ਕਲ ਹੋ ਸਕਦੀ ਹੈ ਜੋ ਉੱਥੋਂ ਨਿਕਲਣ ਦੇ ਇੰਤਜ਼ਾਰ ਵਿਚ ਹਨ। ਇਮੀਗ੍ਰੇਸ਼ਨ ਮਿਨਿਸਟਰ ਨੇ ਕਿਹਾ ਕਿ ਇਜ਼ਰਾਈਲ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਦੇਖ ਰਹੀ ਹੈ ਕਿ ਕੈਨੇਡਾ ਕੀ ਕਰਦਾ ਹੈ।

Latest news

edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
applications-for-canadian-citizenship-certificates-surge-driven-by-thousands-of-americans
Punjabi

ਕੈਨੇਡੀਅਨ ਨਾਗਰਿਕਤਾ ਸਰਟੀਫਿਕੇਟ ਲਈ ਅਰਜ਼ੀਆਂ ਵਧੀਆਂ, ਅਮਰੀਕੀ ਨਾਗਰਿਕਾਂ ਦੀ ਵੱਡੀ ਹਿੱਸੇਦਾਰੀ

ਕੈਨੇਡਾ ਦੇ ਨਾਗਰਿਕਤਾ ਸਰਟੀਫਿਕੇਟ ਲਈ ਦੁਨੀਆ ਭਰ ਵਿਚੋਂ ਅਪੀਲਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨੂੰ ਵਧਾਉਣ ਵਿਚ ਸਭ ਤੋਂ ਵੱਡੀ ਭੂਮਿਕਾ ਅਮਰੀਕੀ ਦੇ ਹਜ਼ਾਰਾਂ ਨਾਗਰਿਕਾਂ ਦੀ ਹੈ। ਦਰਅਸਲ, ਸਰਕਾਰ ਵੱਲੋਂ ਬੀਤੇ ਸਾਲ ਦੇ ਅਖੀਰ ਵਿਚ ਲਾਗੂ ਕੀਤੇ ਗਏ ਬਿੱਲ C-3 ਕਾਨੂੰਨ ਨੇ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦੇ ਰਸਤੇ ਖੋਲ੍ਹੇ ਹਨ ਜਿਨ੍ਹਾਂ ਦੇ ਪੁਰਖੇ ਕੈਨੇਡੀਅਨ ਸਨ, ਭਾਵੇਂ ਉਹ ਕਈ ਪੀੜ੍ਹੀਆਂ ਪਹਿਲਾਂ ਕੈਨੇਡਾ ਛੱਡ ਚੁੱਕੇ ਸਨ।
canadas-proposed-under-16-social-media-ban-likely-to-face-charter-challenge
Punjabi

ਕੈਨੇਡਾ 'ਚ ਨਾਬਾਲਗਾਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵ ਨੂੰ ਅਦਾਲਤ 'ਚ ਚੁਣੌਤੀ

ਕੈਨੇਡਾ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵਿਤ ਕਾਨੂੰਨ ਨੂੰ ਅਦਾਲਤ ਵਿਚ ਸੰਵਿਧਾਨਕ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਰਾਂ ਨੇ ਇਹ ਸੰਭਾਵਨਾ ਜਤਾਈ ਹੈ। ਇਸ ਦਾ ਆਧਾਰ ਇਹ ਹੈ ਕਿ ਸ਼ੁੱਕਰਵਾਰ ਨੂੰ ਫਰਾਂਸ ਦੀ ਸੁਪਰੀਮ ਕੋਰਟ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੇ ਕਾਨੂੰਨ ਨੂੰ ਰੱਦ ਕੀਤਾ ਗਿਆ ਹੈ, ਅਦਾਲਤ ਮੁਤਾਬਕ ਇਹ ਪਾਬੰਦੀ ਬਹੁਤ ਜ਼ਿਆਦਾ ਵਿਆਪਕ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਸੀ।
40-year-old-man-charged-in-surrey-sexual-assault-investigation
Punjabi

ਸਰੀ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ 40 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਸਰੀ ਵਿਚ ਇੱਕ ਨਾਬਾਲਗ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਸਬੰਧ ਵਿਚ 40 ਸਾਲਾ Jagendar Kurana ਖ਼ਿਲਾਫ਼ ਕ੍ਰਿਮੀਨਲ ਕੋਡ ਤਹਿਤ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਘਟਨਾ 9 ਅਗਸਤ ਨੂੰ ਸ਼ਹਿਰ ਦੇ ਬੀਅਰ ਕਰੀਕ ਪਾਰਕ ਵਿਚ ਵਾਪਰੀ ਸੀ, ਜਿੱਥੇ ਮੌਕੇ 'ਤੇ ਪਹੁੰਚੇ ਫਰੰਟਲਾਈਨ ਅਫਸਰ ਨੂੰ ਪੀੜਤ ਲੜਕੀ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link