11.8C Vancouver
ADS

Jun 25, 2020 9:36 PM -

ਹੈਲੀਕਾਪਟਰ ਕ੍ਰੈਸ਼ 'ਚ ਜਾਨ ਗਵਾਉਣ ਵਾਲੇ ਚਾਰ ਕਨੇਡੀਅਨ ਆਰਮਡ ਫੋਰਸਿਜ਼ ਦੇ ਮੈਂਬਰਾਂ ਲਈ ਮੋਟਰਕੇਡ ਦਾ ਪ੍ਰਬੰਧ

Share On
motorcade-procession-planned-for-four-military-members-killed-in-crash
A memorial pays respect to the victims of a military helicopter crash, at 12 Wing Shearwater in Dartmouth, N.S., home of 423 Maritime Helicopter Squadron, on Friday, May 1, 2020. A motorcade procession for four of the six Canadian Armed Forces members who died in a military helicopter crash in the Mediterranean Sea in April is planned for this evening in Halifax. THE CANADIAN PRESS/Andrew Vaughan

ਮੈਡੀਟ੍ਰੇਨੀਅਨ ਸਮੁੰਦਰ 'ਚ 29 ਅਪ੍ਰੈਲ ਨੂੰ ਦੁਰਘਟਨਾ ਦਾ ਸ਼ਿਕਾਰ ਹੋਏ ਹੈਲੀਕਾਪਟਰ 'ਚ ਸਵਾਰ ਕਨੇਡੀਅਨ ਆਰਮਡ ਫੋਰਸਿਜ਼ ਦੇ 6 ਵਿੱਚੋਂ 4 ਮੈਂਬਰਾਂ ਲਈ ਅੱਜ ਹੈਲੀਫੈਕਸ 'ਚ ਇੱਕ ਮੋਟਰਕੇਡ ਦਾ ਪ੍ਰਬੰਧ ਕੀਤਾ ਗਿਆ ਹੈ।

ਮੈਰੀਟਾਈਮ ਫੋਰਸਿਜ਼ ਐਟਲਾਂਟਿਕ ਦਾ ਕਹਿਣਾ ਹੈ ਕਿ ਕੈਪਟਨ ਬ੍ਰੈਂਡਨ ਮੈਕਡੌਨਲਡ, ਕੈਪਟਨ ਮੈਕਜ਼ਿਮ ਮਿਰੋਨ-ਮੌਰੀਨ, ਮਾਸਟਰ ਕੌਰਪੋਰਲ ਮੈਥਿਊ ਕਜ਼ਨਜ਼ ਅਤੇ ਸਬ-ਲੈਫਟੀਨੈਂਟ ਮੈਥਿਊ ਪਾਈਕ ਦੇ ਅਵਸ਼ੇਸ਼, ਹੈਲੀਫੈਕਸ ਸਟੈਨਫੀਲਡ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਥਾਨਿਕ ਸਮੇਂ ਅਨੁਸਾਰ, ਸ਼ਾਮ ਕਰੀਬ 5.45 ਮਿਨਟ 'ਤੇ ਬਾਹਰ ਲਿਆਂਦੇ ਜਾਣਗੇ।

ਇੱਥੋਂ ਮੈਕਡੌਨਲਡ, ਮਿਰੋਨ-ਮੌਰੀਨ ਅਤੇ ਕਜ਼ਨਜ਼ ਦੇ ਅਵਸ਼ੇਸ਼ ਹੈਲੀਫੈਕਸ ਦੇ ਫਿਊਨਰਲ ਘਰ 'ਚ ਪਹੁੰਚਾਏ ਜਾਣਗੇ।

ਜਦਕਿ ਮੈਥਿਊ ਪਾਈਕ ਦੇ ਅਵਸ਼ੇਸ਼ ਨੋਵਾ ਸਕੌਸ਼ੀਆ 'ਚ ਟਰੂਰੋ ਪਹੁੰਚਾਏ ਜਾਣਗੇ।

ਕੈਪਟਨ ਕੇਵਿਨ ਹੇਗਨ ਦੀ ਸੈਰੇਮਨੀ ਵਿਕਟੋਰੀਆ 'ਚ ਸ਼ਨੀਵਾਰ ਨੂੰ ਹੋਵੇਗੀ।

ਯਾਦ ਰਹੇ 23 ਸਾਲਾ ਸਬ ਲੈਫਟੀਨੈਂਟ ਐਬੀਗੇਲ ਕੌਬਰੋ ਦੇ ਫਿਊਨਰਲ 11 ਮਈ ਨੂੰ ਹੋਇਆ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link