13.82C Vancouver
ADS

Sep 12, 2025 6:04 PM - The Canadian Press

ਐਲਬਰਟਾ ਦੀ ਲੇਕ ਵਿਚ ਡੁੱਬਣ ਕਾਰਨ ਲਾਪਤਾ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ

Share On
mounties-recover-bodies-of-two-missing-boaters-from-lake-in-rocky-mountains
RCMP have said bystanders in boats and on paddleboards pulled a 30-year-old man and a 34-year-old woman from the water but the two others were unaccounted for.(Photo- The Canadian Press)

ਐਲਬਰਟਾ ਦੇ ਅਪਰ ਕਨਾਨਾਸਕਿਸ ਲੇਕ ਵਿਚ ਡੁੱਬਣ ਕਾਰਨ ਲਾਪਤਾ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। 33 ਸਾਲਾ ਵਿਅਕਤੀ ਅਤੇ 34 ਸਾਲਾ ਔਰਤ ਦੀ ਭਾਲ 26 ਅਗਸਤ ਤੋਂ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ 4 ਜਾਣੇ ਸਵਾਰ ਸਨ ਅਤੇ ਇਸ ਦੇ ਡੁੱਬਣ ਕਾਰਨ ਸਭ ਫਸ ਗਏ ਸਨ। ਇਨ੍ਹਾਂ ਵਿਚੋਂ ਇਕ ਔਰਤ ਅਤੇ ਵਿਅਕਤੀ ਨੂੰ ਕਿਸ਼ਤੀਆਂ ਅਤੇ ਪੈਡਲਬੋਰਡ ਦੀ ਮਦਦ ਨਾਲ ਸੁਰੱਖਿਅਤ ਬਚਾਅ ਲਿਆ ਗਿਆ ਸੀ।

ਬੈਨਫ ਦੀ ਰਹਿਣ ਵਾਲੀ ਔਰਤ ਅਤੇ ਕੈਨਮੋਰ ਦੇ ਰਹਿਣ ਵਾਲੇ ਵਿਅਕਤੀ ਦੀਆਂ ਲਾਸ਼ਾਂ ਵੀਰਵਾਰ ਮਿਲੀਆਂ। ਪੁਲਿਸ ਮੁਤਾਬਕ ਅੰਡਰਵਾਟਰ ਸਰਚ ਟੀਮ ਅਤੇ ਕਨਾਨਾਸਕਿਸ ਮਾਊਂਟੇਨ ਰੈਸਕਿਊ ਨੇ ਇਸ ਲਈ ਮਦਦ ਕੀਤੀ। ਇਹ ਜਾਣਕਾਰੀ ਨਹੀਂ ਮਿਲੀ ਕਿ ਕਿਸ਼ਤੀ ਕਿਵੇਂ ਡੁੱਬੀ ਪਰ ਦੱਸਿਆ ਜਾ ਰਿਹਾ ਹੈ ਕਿ 4 ਵਿਚੋਂ ਕਿਸੇ ਨੇ ਵੀ ਲਾਈਫ ਜੈਕਟਾਂ ਨਹੀਂ ਪਾਈਆਂ ਸਨ।

ਪੁਲਿਸ ਨੇ ਕਿਸੇ ਦੀ ਵੀ ਪਛਾਣ ਅਜੇ ਸਾਂਝੀ ਨਹੀਂ ਕੀਤੀ। ਗੌਰਤਲਬ ਹੈ ਕਿ 16 ਅਗਸਤ ਨੂੰ ਇਸੇ ਤਰ੍ਹਾਂ ਬੈਰੀਅਰ ਲੇਕ ਵਿਚ ਕਿਸ਼ਤੀ ਡੁੱਬਣ ਕਾਰਨ ਕੈਲਗਰੀ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link