13.87C Vancouver
ADS

Jan 23, 2025 7:30 PM - Connect Newsroom

ਡਿੱਬਰੂਗੜ੍ਹ ਜੇਲ੍ਹ ’ਚ ਬੰਦ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ

Share On
mp-amritpal-singh-detained-in-dibrugarh-jail-files-petition-in-high-court
In his petition, he argues that his prolonged absence is hindering his ability to represent the 19 lakh voters of his constituency in Parliament.

ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਗਣਤੰਤਰ ਦਿਵਸ ਦੀ ਪਰੇਡ ਅਤੇ ਪਾਰਲੀਮੈਂਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।

ਦੱਸ ਦੇਈਏ ਕਿ ਗਣਤੰਤਰ ਦਿਵਸ ਪਰੇਡ 26 ਜਨਵਰੀ ਨੂੰ ਹੈ ਅਤੇ ਪਾਰਲੀਮੈਂਟ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋ ਰਿਹਾ ਹੈ, ਜੋ 4 ਅਪ੍ਰੈਲ ਤੱਕ ਚੱਲਣਾ ਹੈ। ਅੰਮ੍ਰਿਤਪਾਲ ਸਿੰਘ ਮੌਜੂਦਾ ਸਮੇਂ ਐੱਨਐੱਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

ਉਨ੍ਹਾਂ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਗੈਰ ਹਾਜ਼ਰੀ ਉਨ੍ਹਾਂ ਨੂੰ ਆਪਣੇ ਹਲਕੇ ਦੇ 19 ਲੱਖ ਵੋਟਰਾਂ ਦੀ ਸੰਸਦ ਵਿਚ ਆਵਾਜ਼ ਚੁੱਕਣ ਤੋਂ ਰੋਕ ਰਹੀ ਹੈ, ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਜ਼ਰਬੰਦੀ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਦਾ ਮਕਸਦ ਉਨ੍ਹਾਂ ਦੀ ਵਧਦੀ ਪ੍ਰਸਿੱਧੀ ਨੂੰ ਰੋਕਣਾ ਹੈ।

Latest news

world-relay-championship-canada-wins-bronze-in-womens-4x400m
Punjabi

ਵਰਲਡ ਐਥਲੈਟਿਕਸ ਰਿਲੇਸ ਵਿੱਚ ਕਨੇਡੀਅਨ ਔਰਤਾਂ ਦਾ ਕਮਾਲ

ਬੌਟਸਵਾਨਾ 'ਚ ਹੋਈ ਅਥਲੈਟਿਕਸ ਦੀ ਵਰਲਡ ਰਿਲੇ ਚੈਂਪੀਅਨਸ਼ਿਪ 'ਚ ਕੈਨੇਡਾ ਦੀ ਵਿਮੈਨ ਟੀਮ ਨੇ 4 ਗੁਣਾ 400 ਮੀਟਰ ਦੌੜ 'ਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।
b-c-to-test-provincewide-emergency-alert-system-on-may-6
Punjabi

ਬੀ.ਸੀ. ਵਿੱਚ 6 ਮਈ ਨੂੰ ਹੋਵੇਗੀ ਸੂਬਾ-ਪੱਧਰੀ ਐਮਰਜੈਂਸੀ ਅਲਰਟ ਸਿਸਟਮ ਦੀ ਟੈਸਟਿੰਗ

ਬੀ.ਸੀ.ਵਿਚ ਬੁੱਧਵਾਰ (ਯਾਨੀ 6 ਮਈ) ਨੂੰ ਐਮਰਜੈਂਸੀ ਅਲਰਟ ਸਿਸਟਮ ਦੀ ਟੈਸਟਿੰਗ ਹੋਵੇਗੀ, ਜਿਸ ਤਹਿਤ ਦੁਪਹਿਰ 1:55 ਵਜੇ ਸੈਲਫੋਨ, ਟੀ.ਵੀ. ਅਤੇ ਰੇਡੀਓ 'ਤੇ ਟੈਸਟ ਅਲਰਟ ਮਿਲਣਗੇ। ਬ੍ਰਿਟਿਸ਼ ਕੋਲੰਬੀਆ ਵਿਚ ਇਹ ਟੈਸਟ ਸਾਲ ਵਿਚ ਦੋ ਵਾਰ ਕੀਤਾ ਜਾਂਦਾ ਹੈ।
federal-minister-says-national-ai-strategy-coming-soon-cites-ongoing-consultations
Punjabi

ਸਰਕਾਰ ਜਲਦ ਹੀ ਰਾਸ਼ਟਰੀ ਏਆਈ ਰਣਨੀਤੀ ਰਿਲੀਜ਼ ਕਰੇਗੀ: ਈਵਾਨ ਸੋਲੋਮਨ

ਕੈਨੇਡਾ ਦੇ ਆਰਟੀਫੀਸ਼ੀਅਲ ਇੰਟੈਲੀਜੈਂਸ ਮੰਤਰੀ ਈਵਾਨ ਸੋਲੋਮਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਜਲਦ ਹੀ ਰਾਸ਼ਟਰੀ ਏਆਈ ਰਣਨੀਤੀ ਰਿਲੀਜ਼ ਕਰੇਗੀ, ਉਨ੍ਹਾਂ ਕਿਹਾ ਕਿ ਸਰਕਾਰ ਏ.ਆਈ. ਦਾ ਲੇਬਰ ਮਾਰਕੀਟ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵਿਸ਼ੇਸ਼ ਤੌਰ ’ਤੇ ਧਿਆਨ ਵਿਚ ਰੱਖ ਰਹੀ ਹੈ। ਹਾਲਾਂਕਿ, ਸੋਲੋਮਨ ਨੇ ਪਹਿਲਾਂ ਇਹ ਰਣਨੀਤੀ ਪਿਛਲੇ ਸਾਲ ਦੇ ਅੰਤ ਤੱਕ ਪੇਸ਼ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਸਾਹਮਣੇ ਨਹੀਂ ਆਈ।
one-dead-five-injured-in-two-vehicle-crash-in-delta
Punjabi

ਡੈਲਟਾ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ, ਪੰਜ ਜ਼ਖਮੀ

ਡੈਲਟਾ ਵਿਚ ਸ਼ਨੀਵਾਰ ਦੁਪਹਿਰ ਨੂੰ ਦੋ ਗੱਡੀਆਂ ਵਿਚਾਲੇ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ, ਦੁਪਹਿਰ ਕਰੀਬ ਤਿੰਨ ਵਜੇ ਉਨ੍ਹਾਂ ਨੂੰ 118th ਸਟ੍ਰੀਟ ਅਤੇ 75A ਐਵੇਨਿਊ ਦੇ ਇੰਟਰਸੈਕਸ਼ਨ 'ਤੇ ਟੱਕਰ ਦੀ ਰਿਪੋਰਟ ਮਿਲੀ।
bjp-leads-west-bengal-results-as-mamata-banerjee-loses-bhabanipur-seat
Punjabi

ਪੱਛਮੀ ਬੰਗਾਲ ਚੋਣਾਂ ਵਿੱਚ ਭਾਜਪਾ ਅੱਗੇ, ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਹਾਰੇ

ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਵਿਚ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਆਪਣੀ ਸੀਟ ਭਵਾਨੀਪੁਰ ਤੋਂ ਚੋਣ ਹਾਰ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਵੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ 15,000 ਵੋਟਾਂ ਦੇ ਫਰਕ ਨਾਲ ਹਰਾਇਆ, ਸੁਵੇਂਦੂ ਤੋਂ ਉਹ ਦੂਜੀ ਵਾਰ ਹਾਰੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link