14.43C Vancouver
ADS

Apr 10, 2025 6:43 PM - Connect Newsroom

ਐਮ.ਪੀ. ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਉਣਾ ਤੈਅ, ਪਰ ਨਹੀਂ ਘਟਣਗੀਆਂ ਮੁਸ਼ਕਲਾਂ

Share On
mp-amritpal-singh-set-to-be-released-from-dibrugarh-jail-but-legal-troubles-persist
Amritpal was transferred to Dibrugarh jail from Punjab under the NSA in April 2023.

ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ 22 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਸਰਕਾਰ ਵਲੋਂ ਅੰਮ੍ਰਿਤਪਾਲ 'ਤੇ ਹੁਣ ਤੱਕ ਐੱਨ. ਐੱਸ. ਏ. ਨੂੰ ਹੋਰ ਨਹੀਂ ਵਧਾਇਆ ਗਿਆ ਹੈ।

ਹਾਲਾਂਕਿ, ਡਿਬਰੂਗੜ੍ਹ ਜੇਲ ਤੋਂ ਰਿਹਾਈ ਤੋਂ ਬਾਅਦ ਵੀ ਅੰਮ੍ਰਿਤਪਾਲ ਦੀਆਂ ਮੁਸ਼ਕਲਾਂ ਖਤਮ ਨਹੀਂ ਹੋਣਗੀਆਂ ਕਿਉਂਕਿ ਉਸ ਖ਼ਿਲਾਫ਼ ਯੂ.ਏ.ਪੀ.ਏ. ਅਤੇ ਅਜਨਾਲਾ ਪੁਲਿਸ ਥਾਣੇ 'ਤੇ ਹਮਲੇ ਦਾ ਵੀ ਕੇਸ ਦਰਜ ਹੈ। ਅੰਮ੍ਰਿਤਪਾਲ ਨੂੰ ਅਪ੍ਰੈਲ, 2023 ਵਿਚ ਐਨਐਸਏ ਤਹਿਤ ਪੰਜਾਬ ਤੋਂ ਡਿਬਰੂਗੜ੍ਹ ਜੇਲ੍ਹ ਵਿਚ ਭੇਜਿਆ ਗਿਆ ਸੀ।

ਉਸ ਨੇ ਡਿਬਰੂਗੜ੍ਹ ਜੇਲ੍ਹ ਵਿਚ ਰਹਿੰਦੇ ਹੋਏ ਹੀ 2024 ਦੀ ਲੋਕ ਸਭਾ ਚੋਣ ਜਿੱਤੀ ਸੀ ਪਰ ਹੁਣ ਤੱਕ ਉਹ ਲੋਕ ਸਭਾ ਦੇ ਇੱਕ ਵੀ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਿਆ ਹੈ।

Latest news

calgary-police-officer-suspended-with-pay-after-assault-charge-tied-to-2025-arrest
Punjabi

2025 ਦੀ ਗ੍ਰਿਫ਼ਤਾਰੀ ਦੌਰਾਨ ਕਥਿਤ ਹਮਲੇ ਦੇ ਮਾਮਲੇ 'ਚ ਕੈਲਗਰੀ ਪੁਲਿਸ ਅਧਿਕਾਰੀ ਤਨਖਾਹ ਸਮੇਤ ਮੁਅੱਤਲ

ਕੈਲਗਰੀ ਪੁਲਿਸ ਦੇ ਇਕ ਕਾਂਸਟੇਬਲ 'ਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਮੁਤਾਬਕ ਇਹ ਘਟਨਾ 22 ਮਈ, 2025 ਨੂੰ ਵਾਪਰੀ ਸੀ, ਜਿੱਥੇ ਦੋਸ਼ਾਂ ਅਨੁਸਾਰ ਉਕਤ ਪੁਲਿਸ ਮੁਲਾਜ਼ਮ ਨੇ ਹਿਰਾਸਤ ਵਿੱਚ ਲਏ ਵਿਅਕਤੀ 'ਤੇ ਬੇਲੋੜੀ ਤਾਕਤ ਦਾ ਇਸਤੇਮਾਲ ਕਰਦਿਆਂ ਉਸ ਦੇ ਕਈ ਮੁੱਕੇ ਮਾਰੇ ਸਨ।
cbsa-issues-dozens-of-removal-orders-in-gta-amid-extortion-related-immigration-investigations
Punjabi

ਜੀ.ਟੀ.ਏ. ਵਿਚ ਐਕਸਟੋਸ਼ਨ ਨਾਲ ਸੰਭਾਵਿਤ ਸਬੰਧਾਂ ਕਾਰਨ ਦਰਜਨਾਂ ਸ਼ੱਕੀਆਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਐਕਸਟੋਸ਼ਨ ਦੀਆਂ ਗਤੀਵਿਧੀਆਂ ਨਾਲ ਸੰਭਾਵਿਤ ਸਬੰਧਾਂ ਦੇ ਚੱਲਦਿਆਂ ਗ੍ਰੇਟਰ ਟੋਰਾਂਟੋ ਏਰੀਏ ਵਿਚ ਦਰਜਨਾਂ ਲੋਕਾਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਅਗਸਤ ਵਿਚ ਪੈਸੀਫਿਕ ਅਤੇ ਪ੍ਰੈਰੀ ਖੇਤਰਾਂ ਤੋਂ ਸ਼ੁਰੂ ਹੋਈ ਇਮੀਗ੍ਰੇਸ਼ਨ ਜਾਂਚ ਦੇ ਦਾਇਰੇ ਨੂੰ ਨਵੰਬਰ ਵਿਚ ਜੀ.ਟੀ.ਏ.ਤੱਕ ਵਧਾਇਆ ਗਿਆ ਸੀ।
new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link