18.07C Vancouver
ADS

May 16, 2025 5:01 PM - Connect Newsroom

ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਗੁਰਜੀਤ ਔਜਲਾ ਨੇ ਮਾਨ ਸਰਕਾਰ ਨੂੰ ਘੇਰਿਆ

Share On
mp-gurjit-aujlas-questions-punjab-govt-in-majitha-poisonous-liquor-case
Addressing a press conference in Chandigarh, he also demanded Chief Minister Bhagwant Mann to make liquor cheaper in villages.(Photo: Facebook/Gurjeet Singh Aujla)

ਪੰਜਾਬ ਵਿਚ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 27 ਲੋਕਾਂ ਦੀ ਹੋਈ ਮੌਤ ਲਈ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿੰਡਾਂ ਵਿਚ ਸ਼ਰਾਬ ਸਸਤੀ ਕਰਨ ਦੀ ਵੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜਦੋਂ ਸਰਕਾਰ ਠੇਕਿਆਂ 'ਤੇ ਸਸਤੀ ਸ਼ਰਾਬ ਉਪਲਬਧ ਕਰਵਾਏਗੀ। ਕਾਂਗਰਸ ਦੇ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਰਾਬ ਤੋਂ 11 ਹਜ਼ਾਰ ਕਰੋੜ ਰੈਵੇਨਿਊ ਇਕੱਠਾ ਕਰਨ ਦਾ ਅਨੁਮਾਨ ਜਤਾਇਆ ਹੈ ਪਰ ਨਕਲੀ ਸ਼ਰਾਬ ਦੇ ਕਾਰੋਬਾਰ 'ਤੇ ਸ਼ਿਕੰਜਾ ਕੱਸੇ ਬਿਨਂ ਇਹ ਟਾਰਗੇਟ ਪੂਰਾ ਹੋਣਾ ਸੰਭਵ ਨਹੀਂ ਹੋਵੇਗਾ।

Latest news

canada-and-switzerland-set-for-crucial-fifa-world-cup-group-b-clash-in-vancouver
Punjabi

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਫੀਫਾ ਵਰਲਡ ਕੱਪ ਦੇ ਅਹਿਮ ਮੁਕਾਬਲੇ 'ਚ ਆਹਮੋ-ਸਾਹਮਣੇ

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿਚ ਫੀਫਾ ਵਰਲਡ ਕੱਪ ਦੇ ਆਪਣੇ ਆਖਰੀ ਗਰੁੱਪ ਬੀ ਮੈਚ ਲਈ ਆਹਮੋ-ਸਾਹਮਣੇ ਹੋਣਗੇ। ਕੈਨੇਡੀਅਨ ਕੈਪਟਨ ਅਲਫੋਂਸੋ ਡੇਵਿਸ ਦੇ ਵੀ ਇਸ ਟੂਰਨਾਮੈਂਟ ਵਿਚ ਉਤਰਨ ਦੀ ਉਮੀਦ ਹੈ, ਜੋ ਹੈਮਸਟ੍ਰਿੰਗ ਦੀ ਸੱਟ ਕਾਰਨ ਕੈਨੇਡਾ ਦੇ ਪਹਿਲੇ ਦੋ ਗਰੁੱਪ ਮੈਚਾਂ ਵਿਚ ਨਹੀਂ ਖੇਡ ਸਕੇ ਸਨ।
porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link