11.54C Vancouver
ADS

Apr 2, 2024 1:02 PM - The Canadian Press

ਐਮਪੀ ਹਾਨ ਡੋਂਗ, ਰਾਜਨੀਤਿਕ ਪਾਰਟੀ ਦੇ ਅਧਿਕਾਰੀ ਵਿਦੇਸ਼ੀ ਦਖਲ ਦੀ ਜਾਂਚ ਨੂੰ ਸੰਬੋਧਨ ਕਰਨ ਲਈ ਤਿਆਰ

Share On
mp-han-dong-political-party-officials-set-to-address-foreign-interference-inquiry
Han Dong left the Liberal caucus after it was alleged he willingly participated in Chinese interference efforts and won his seat with Beijing's help in 2019 claims he denies.(Photo: The Canadian Press)

ਕੈਨੇਡੀਅਨ ਇਲੈਕਸ਼ਨ ਵਿਚ ਵਿਦੇਸ਼ੀ ਦਖ਼ਲ ਦੇ ਦੋਸ਼ਾਂ ਦੇ ਕੇਂਦਰ ਵਿਚ ਰਹੇ ਆਜ਼ਾਦ ਸੰਸਦ ਮੈਂਬਰ ਹਾਨ ਡੋਂਗ ਵਲੋਂ ਅੱਜ ਵਿਦੇਸ਼ੀ ਦਖਲਅੰਦਾਜ਼ੀ ਕਮਿਸ਼ਨ ਸਾਹਮਣੇ ਗਵਾਹੀ ਦਿੱਤੀ ਜਾ ਰਹੀ ਹੈ। ਹਾਨ ਡੋਂਗ ਲਿਬਰਲ ਪਾਰਟੀ ਦੇ ਐੱਮ.ਪੀ. ਸਨ, ਜਿਨ੍ਹਾਂ ਨੇ 2019 ਦੀਆਂ ਇਲੈਕਸ਼ਨ ਵਿਚ ਚੀਨ ਦੀ ਮਦਦ ਨਾਲ ਆਪਣੀ ਸੀਟ ਜਿੱਤਣ ਦੇ ਦੋਸ਼ ਲੱਗਣ ’ਤੇ ਲਿਬਰਲ ਕਾਕਸ ਛੱਡ ਦਿੱਤਾ ਸੀ।

ਉਨ੍ਹਾਂ ਦੇ ਨਾਲ ਓਨਟਾਰੀਓ ਦੇ ਸਾਬਕਾ ਕੈਬਨਿਟ ਮੰਤਰੀ ਮਾਈਕਲ ਚੈਨ ਵੀ ਜਾਂਚ ਕਮਿਸ਼ਨ ਸਾਹਮਣੇ ਪੇਸ਼ ਹੋ ਰਹੇ ਹਨ ਜੋ ਮੌਜੂਦਾ ਸਮੇਂ ਮਾਰਖਮ ਦੇ ਡਿਪਟੀ ਮੇਅਰ ਹਨ। ਉਥੇ ਹੀ, ਲਿਬਰਲ, ਕੰਜ਼ਰਵੇਟਿਵ ਅਤੇ ਐੱਨ.ਡੀ.ਪੀ. ਦੇ 2021 ਦੀਆਂ ਇਲੈਕਸ਼ਨਸ ਦੇ ਮੁਹਿੰਮ ਨਿਰਦੇਸ਼ਕ ਕੋਲੋਂ ਵੀ ਕਮਿਸ਼ਨ ਪੁੱਛਗਿੱਛ ਕਰ ਰਿਹਾ ਹੈ।

ਦੱਸ ਦੇਈਏ ਕਿ ਵਿਦੇਸ਼ੀ ਦਖਲਅੰਦਾਜ਼ੀ ਕਮਿਸ਼ਨ ਕੈਨੇਡਾ ਦੀਆਂ ਪਿਛਲੀਆਂ ਦੋ ਆਮ ਚੋਣਾਂ ਵਿਚ ਚੀਨ, ਇੰਡੀਆ, ਰੂਸ ਅਤੇ ਹੋਰ ਮੁਲਕਾਂ ਵਲੋਂ ਕੀਤੀ ਗਈ ਸੰਭਾਵਿਤ ਵਿਦੇਸ਼ ਦਖ਼ਲ ਦੀ ਜਾਂਚ ਕਰ ਰਿਹਾ ਹੈ।

ਮੌਜੂਦਾ ਗਵਾਹੀਆਂ ਦਾ ਦੌਰ 10 ਅਪ੍ਰੈਲ ਨੂੰ ਸਮਾਪਤ ਹੋਵੇਗਾ ਅਤੇ ਉਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਕੈਬਨਿਟ ਮਿਨਿਸਟਰਸ ਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਜਾਂਚ ਕਮਿਸ਼ਨ ਸਾਹਮਣੇ ਪੇਸ਼ ਹੋਣਗੇ। ਕਮਿਸ਼ਨ ਵਲੋਂ ਜਾਂਚ ਨਤੀਜਿਆਂ ਦੀ ਸ਼ੁਰੂਆਤੀ ਰਿਪੋਰਟ 3 ਮਈ ਨੂੰ ਜਾਰੀ ਕੀਤੀ ਜਾਵੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link