14.96C Vancouver
ADS

Jun 6, 2024 2:51 PM - Connect Newsroom

ਐੱਮ.ਪੀ. ਕੰਗਣਾ ਰਣੌਤ ਦੇ ਮਹਿਲਾ ਕਾਂਸਟੇਬਲ ਨੇ ਜੜਿਆ ਥੱਪੜ, ਚੰਡੀਗੜ੍ਹ ਏਅਰਪੋਰਟ ’ਤੇ ਹੰਗਾਮਾ

Share On
mp-kangana-ranauts-female-constable-slapped-commotion-at-chandigarh-airport
It is said that Kulwinder Kaur got into an argument over Kangana's comment on farmers' protests, after which it was her turn to slap. Kangana has demanded the dismissal of the female soldier.(Photo: Facebook/Kangana Ranaut)

ਬਾਲੀਵੁੱਡ ਅਦਾਕਾਰਾ ਅਤੇ ਮੌਜੂਦਾ ਸਮੇਂ ਐੱਮ.ਪੀ. ਕੰਗਣਾ ਰਣੌਤ ਨੂੰ ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ ਸੀ.ਆਈ.ਐੱਸ.ਐੱਫ. ਸਟਾਫ ਦੀ ਮਹਿਲਾ ਅਧਿਕਾਰੀ ਨੇ ਥੱਪੜ ਮਾਰ ਦਿੱਤਾ। ਸੀ.ਆਈ.ਐੱਸ.ਐੱਫ. ਦੀ ਮਹਿਲਾ ਅਧਿਕਾਰੀ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਸਾਹਮਣੇ ਆਈ ਹੈ। ਘਟਨਾ ਦੁਪਹਿਰ ਕਰੀਬ 3:30 ਵਜੇ ਵਾਪਰੀ ਜਦੋਂ ਕੰਗਣਾ ਦਿੱਲੀ ਜਾਣ ਵਾਲੀ ਫਲਾਈਟ ਵਿਚ ਸਵਾਰ ਹੋਣ ਵਾਲੀ ਸੀ।

ਕਿਹਾ ਜਾਂਦਾ ਹੈ ਕਿ ਕੁਲਵਿੰਦਰ ਕੌਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ’ਤੇ ਕੰਗਣਾ ਦੀ ਟਿੱਪਣੀ ਨੂੰ ਲੈ ਕੇ ਬਹਿਸ ਕੀਤੀ, ਜਿਸ ਤੋਂ ਬਾਅਦ ਥੱਪੜ ਮਾਰਨ ਦੀ ਨੌਬਤ ਆ ਗਈ। ਕੰਗਣਾ ਨੇ ਮਹਿਲਾ ਸਿਪਾਹੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਗੌਰਤਲਬ ਹੈ ਕਿ 2020-21 ਦੇ ਕਿਸਾਨ ਅੰਦੋਲਨ ਸਮੇਂ ਕੰਗਣਾ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ‘ਕੱਟੜਵਾਦੀ’ ਕਹਿਣ ਅਤੇ ਪੌਪ ਗਾਇਕ ਰਿਹਾਨਾ ਨੂੰ ‘ਮੂਰਖ’ ਕਹਿਣ ਲਈ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link