13.16C Vancouver
ADS

Jun 17, 2025 6:08 PM - The Canadian Press

ਪੌਲੀਐਵ ਲਈ ਐਲਬਰਟਾ ਵਿਚ ਜ਼ਿਮਨੀ ਚੋਣ ਲੜਨ ਦਾ ਰਸਤਾ ਹੋਇਆ ਸਾਫ਼, ਡੈਮੀਅਨ ਕੁਰੇਕ ਨੇ ਦਿੱਤਾ ਅਸਤੀਫਾ

Share On
mp-resigns-seat-so-poilievre-can-run-in-alberta-byelection
Poilievre lost his Ottawa-area seat in the general election to Liberal Bruce Fanjoy, a political rookie.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਲਈ ਐਲਬਰਟਾ ਵਿਚ ਜ਼ਿਮਨੀ ਚੋਣ ਲੜਨ ਦਾ ਰਸਤਾ ਸਾਫ ਹੋ ਗਿਆ ਹੈ।ਐਮ.ਪੀ. ਡੈਮੀਅਨ ਕੁਰੇਕ ਨੇ ਅਧਿਕਾਰਤ ਤੌਰ 'ਤੇ ਆਪਣੀ ਬੈਟਲ ਰਿਵਰ-ਕਰੋਫੁੱਟ ਸੀਟ ਖਾਲੀ ਕਰ ਦਿੱਤੀ ਹੈ। ਡੈਮੀਅਨ 2019 ਤੋਂ ਇਸ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ।

ਉਨ੍ਹਾਂ 28 ਅਪ੍ਰੈਲ ਨੂੰ ਹੋਈਆਂ ਫੈਡਰਲ ਚੋਣਾਂ ਵਿਚ ਇਹ ਰਾਈਡਿੰਗ ਲਿਬਰਲ ਉਮੀਦਵਾਰ ਤੋਂ 46,000 ਵੋਟਾਂ ਨਾਲ ਜਿੱਤੀ ਸੀ ਅਤੇ ਪੌਲੀਐਵ ਦੇ ਔਟਵਾ ਖੇਤਰ ਸੀਟ ਹਾਰਨ ਤੋਂ ਬਾਅਦ ਉਨ੍ਹਾਂ ਲਈ ਇਹ ਸੀਟ ਖਾਲੀ ਕਰਨ ਦੀ ਘੋਸ਼ਣਾ ਕੀਤੀ ਸੀ।

ਓਧਰ, ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਜ਼ਿਮਨੀ ਚੋਣ ਨੂੰ ਜਲਦ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ, ਕਾਰਨੀ ਨੇ ਚੋਣਾਂ ਜਿੱਤਣ ਮਗਰੋਂ ਹੀ ਕਹਿ ਦਿੱਤਾ ਸੀ ਕਿ ਪੌਲੀਐਵ ਲਈ ਜ਼ਿਮਨੀ ਚੋਣ ਨੂੰ ਤੁਰੰਤ ਹਰੀ ਝੰਡੀ ਦੇ ਦੇਣਗੇ।

ਗੌਰਤਲਬ ਹੈ ਕਿ ਪੌਲੀਐਵ ਔਟਵਾ ਹਲਕੇ ਦੀ ਕਾਰਲਟਨ ਰਾਈਡਿੰਗ ਵਿਚ ਲਿਬਰਲ ਦੇ ਬਰੂਸ ਫੈਨਜੋਏ ਤੋਂ ਕਰੀਬ 4 ਹਜ਼ਾਰ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ, ਜਦੋਂ ਕਿ ਉਨ੍ਹਾਂ ਤੋਂ ਇਹ ਸੀਟ 20 ਸਾਲਾਂ ਤੋਂ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link