Jul 14, 2022 3:41 PM - ANI

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਬਲੈਕ ਮੂੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਖ਼ਰੀਦੇਗੀ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 18 ਜੁਲਾਈ ਤੋਂ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਚੌਹਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਗਰਮੀਆਂ ਵਿਚ ਕਾਲੀ ਮੂੰਗ ਦੀ ਫ਼ਸਲ ਦਾ ਉਤਪਾਦਨ ਕੀਤਾ ਹੈ ਪਰ ਬਾਜ਼ਾਰ ਵਿਚ ਰੇਟ ਬਹੁਤ ਘੱਟ ਹਨ। ਕਿਸਾਨਾਂ ਦੀ ਸਰਕਾਰ ਹੋਣ ਦੇ ਨਾਤੇ ਅਸੀਂ ਮੂੰਗ ਨੂੰ 7,275 ਰੁਪਏ ਪ੍ਰਤੀ ਕੁਇੰਟਲ ਦੇ ਐੱਮ. ਐੱਸ. ਪੀ. 'ਤੇ ਖਰੀਦਣ ਦਾ ਫ਼ੈਸਲਾ ਕੀਤਾ ਹੈ।
ਗੌਰਤਲਬ ਹੈ ਕਿ ਐੱਮ. ਐੱਸ. ਪੀ. ਉਹ ਘੱਟੋ-ਘੱਟ ਮੁੱਲ ਹੈ ਜਿਸ 'ਤੇ ਸਰਕਾਰ ਫ਼ਸਲ ਉਤਪਾਦਕਾਂ ਨੂੰ ਭੁਗਤਾਨ ਕਰਨ ਦੀ ਪੇਸ਼ਕਸ਼ ਕਰਦੀ ਹੈ, ਤਾਂ ਜੋ ਕਿਸਾਨਾਂ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।




