11.6C Vancouver
ADS

May 11, 2026 1:16 PM - Connect Newsroom - Ramandeep Kaur with files from The Canadian Press

ਕੈਨੇਡੀਅਨ ਪਾਰਲੀਮੈਂਟ ਦੀ ਜਸਟਿਸ ਕਮੇਟੀ ਨੇ ਜਿਨਸੀ ਡੀਪਫੇਕਸ ਨੂੰ ਅਪਰਾਧਿਕ ਸ਼੍ਰੇਣੀ ਵਿਚ ਲਿਆਉਣ ਵਾਲੇ ਬਿੱਲ'ਚ ਕੀਤੀ ਸੋਧ

Share On
mps-expand-proposed-deepfake-law-to-include-nearly-nude-images
Conservative MP Andrew Lawton, who introduced the amendment, said the change was intended to ensure evolving AI technologies do not create loopholes in the law. (Photo: The Canadian Press)

ਕੈਨੇਡੀਅਨ ਪਾਰਲੀਮੈਂਟ ਦੀ ਜਸਟਿਸ ਕਮੇਟੀ ਨੇ ਜਿਨਸੀ ਡੀਪਫੇਕਸ ਨੂੰ ਅਪਰਾਧਿਕ ਸ਼੍ਰੇਣੀ ਵਿਚ ਲਿਆਉਣ ਵਾਲੇ ਬਿੱਲ ਵਿਚ ਇੱਕ ਮਹੱਤਵਪੂਰਨ ਸੋਧ ਕੀਤੀ ਹੈ। ਹੁਣ ਇਸ ਕਾਨੂੰਨ ਦੇ ਦਾਇਰੇ ਵਿਚ ਨਾ ਸਿਰਫ਼ ਏ.ਆਈ.ਤਕਨੀਕ ਨਾਲ ਬਣਾਈਆਂ ਜਾਣ ਵਾਲੀਆਂ nude ਤਸਵੀਰਾਂ ਬਲਕਿ ਲਗਭਗ nude ਦਿਸਣ ਵਾਲੀਆਂ ਤਸਵੀਰਾਂ ਨੂੰ ਵੀ ਕ੍ਰਿਮੀਨਲ ਸ਼ੇਣੀ ਵਿਚ ਸ਼ਾਮਲ ਕੀਤੇ ਜਾਣ ਦੀ ਤਜਵੀਜ਼ ਕੀਤੀ ਗਈ ਹੈ,ਇਸ ਦਾ ਮਕਸਦ ਔਰਤਾਂ ਅਤੇ ਬੱਚਿਆਂ ਨੂੰ ਡਿਜੀਟਲ ਹਿੰਸਾ ਤੋਂ ਬਚਾਉਣਾ ਹੈ।

ਹਾਊਸ ਔਫ ਕਾਮਨਜ਼ ਦੀ ਕਮੇਟੀ ਨੇ ਬਿੱਲ C-16 ਵਿਚ ਇਹ ਬਦਲਾਅ ਮਾਹਰਾਂ ਦੀ ਉਸ ਚਿਤਾਵਨੀ ਤੋਂ ਬਾਅਦ ਕੀਤਾ ਹੈ,ਜਿਸ ਵਿਚ ਕਿਹਾ ਗਿਆ ਸੀ ਕਿ ਮੌਜੂਦਾ ਕਾਨੂੰਨ ਗ੍ਰੋਕ ਚੈਟਬੋਟ ਵਰਗੀਆਂ ਤਕਨੀਕਾਂ ਰਾਹੀਂ ਬਣਾਈਆਂ ਜਾਣ ਵਾਲੀਆਂ ਇਤਰਾਜ਼ਯੋਗ ਤਸਵੀਰਾਂ 'ਤੇ ਲਗਾਮ ਲਗਾਉਣ ਵਿਚ ਨਾਕਾਮ ਰਹਿ ਸਕਦਾ ਹੈ। ਪਹਿਲਾਂ ਇਹ ਬਿੱਲ ਸਿਰਫ਼ ਪੂਰੀ ਤਰ੍ਹਾਂ ਨਗਨ ਜਾਂ ਜਿਨਸੀ ਗਤੀਵਿਧੀ ਵਾਲੀਆਂ ਤਸਵੀਰਾਂ 'ਤੇ ਫੋਕਸ ਸੀ। ਹੁਣ ਕੰਜ਼ਰਵੇਟਿਵ ਐਮਪੀ ਐਂਡਰਿਊ ਲਾਟਨ ਦੇ ਪ੍ਰਸਤਾਵਿਤ ਸੋਧ ਤੋਂ ਬਾਅਦ ਇਸ ਵਿਚ ਉਹ ਤਸਵੀਰਾਂ ਵੀ ਸ਼ਾਮਲ ਹੋਣਗੀਆਂ ਜਿੱਥੇ ਏ.ਆਈ.ਰਾਹੀਂ ਕਿਸੇ ਨੂੰ ਲਗਭਗ ਨਗਨ ਦਿਖਾਇਆ ਗਿਆ ਹੋਵੇ।

ਇੱਕ ਹੋਰ ਮਹੱਤਵਪੂਰਨ ਸੋਧ ਰਾਹੀਂ ਸੋਸ਼ਲ ਮੀਡੀਆ ਕੰਪਨੀਆਂ ਲਈ ਅਜਿਹੀਆਂ ਇਤਰਾਜ਼ਯੋਗ ਤਸਵੀਰਾਂ ਨੂੰ ਹਟਾਉਣ ਲਈ 48 ਘੰਟਿਆਂ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ​ਇਹ ਬਿੱਲ ਹੁਣ ਸੈਨੇਟ ਵਿਚ ਜਾਵੇਗਾ,ਜਿੱਥੋਂ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਦਾ ਰੂਪ ਲਵੇਗਾ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link