19.78C Vancouver
ADS

Nov 17, 2025 1:17 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਕਾਰਨੀ ਦੀ ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਹਾਊਸ ਔਫ ਕੌਮਨਜ਼ ਹੋਣ ਜਾ ਰਹੀ ਅਹਿਮ ਵੋਟਿੰਗ

Share On
mps-set-to-decide-fate-of-liberal-budget-in-key-confidence-vote
The Liberals have positioned the budget as a restrained but targeted plan that aims to reduce operational spending while expanding investments intended to spur long term economic growth.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਹਾਊਸ ਔਫ ਕੌਮਨਜ਼ ਵਿਚ ਅਹਿਮ ਵੋਟਿੰਗ ਹੋਣ ਜਾ ਰਹੀ ਹੈ। ਇਹ ਵੋਟ ਸਰਕਾਰ ਲਈ ਵਿਸ਼ਵਾਸ ਵੋਟ ਹੈ। ਲਿਬਰਲ ਪਾਰਟੀ ਘੱਟ ਗਿਣਤੀ ਵਿਚ ਹੈ,ਜਿਸ ਦਾ ਮਤਲਬ ਹੈ ਕਿ ਬਜਟ 2025 ਨੂੰ ਪਾਸ ਕਰਵਾਉਣ ਲਈ ਉਨ੍ਹਾਂ ਨੂੰ ਘੱਟੋ-ਘੱਟ ਇੱਕ ਹੋਰ ਵਿਰੋਧੀ ਪਾਰਟੀ ਜਾਂ ਕੁਝ ਵਿਰੋਧੀ ਐਮ.ਪੀਜ਼ ਦੇ ਸਮਰਥਨ ਦੀ ਲੋੜ ਹੈ।

ਜੇ ਸਰਕਾਰ ਇਸ ਵੋਟ ਵਿਚ ਹਾਰ ਜਾਂਦੀ ਹੈ ਤਾਂ ਲਿਬਰਲਸ ਦੀ ਘੱਟ ਗਿਣਤੀ ਸਰਕਾਰ ਡਿੱਗ ਜਾਵੇਗੀ ਅਤੇ ਦੇਸ਼ ਵਿਚ ਦੁਬਾਰਾ ਚੋਣਾਂ ਹੋ ਸਕਦੀਆਂ ਹਨ। ਕੰਜ਼ਰਵੇਟਿਵ ਅਤੇ ਬਲਾਕ ਕਿਊਬੈਕਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਬਜਟ ਦੇ ਖਿਲਾਫ ਵੋਟ ਕਰਨਗੇ ਕਿਉਂਕਿ ਉਹ ਇਸ ਨੂੰ ਅਸਥਿਰ ਅਤੇ ਮਹਿੰਗਾਈ ਵਧਾਉਣ ਵਾਲਾ ਮੰਨਦੇ ਹਨ।

ਐਨ.ਡੀ.ਪੀ.ਜਿਨ੍ਹਾਂ ਦੇ ਐਮ.ਪੀਜ਼ ਦੇ ਵੋਟ ਹੁਣ ਤੱਕ ਲਿਬਰਲਸ ਲਈ ਅਹਿਮ ਰਹੇ ਹਨ, ਉਨ੍ਹਾਂ ਦਾ ਅੰਤਿਮ ਫੈਸਲਾ ਸਰਕਾਰ ਦੀ ਕਿਸਮਤ ਤੈਅ ਕਰੇਗਾ। ਸਰਕਾਰ ਇਸ ਤੋਂ ਪਹਿਲਾਂ ਬਜਟ ਨਾਲ ਜੁੜੇ ਕੰਜ਼ਰਵੇਟਿਵ ਅਤੇ ਬਲਾਕ ਕਿਊਬੈਕਵਾ ਦੇ ਸੋਧਾਂ 'ਤੇ ਵਿਸ਼ਵਾਸ ਵੋਟ ਨੂੰ ਸਫ਼ਲਤਾਪੂਰਵਕ ਪਾਰ ਕਰ ਚੁੱਕੀ ਹੈ ਪਰ ਅੱਜ ਦੀ ਵੋਟ ਫਾਈਨਲ ਅਤੇ ਸਭ ਤੋਂ ਜ਼ਰੂਰੀ ਹੈ।

Latest news

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ

ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link