17.9C Vancouver
ADS

Mar 13, 2024 1:11 PM - The Canadian Press

ਸੰਸਦ ਹਾਊਸ ਕਮੇਟੀ ਵਿੱਚ ਅਰਾਈਵਕੈਨ ਐਪ ’ਤੇ ਕੀਤੀ ਜਾਵੇਗੀ ਪੁੱਛਗਿੱਛ

Share On
mps-to-question-main-contractor-on-arrivecan-app-at-house-committee
Last week, the government suspended GC Strategies' security status, which prevents it from bidding or working on government contracts.(Photo: The Canadian Press)

ਕੈਨੇਡਾ ਦੇ ਸਿਆਸੀ ਮਾਹੌਲ ਨੂੰ ਗਰਮਾਉਣ ਵਾਲੇ ਅਰਾਈਵਕੈਨ ਐਪ ਘੋਟਾਲੇ ਦੇ ਸਬੰਧ ਵਿਚ ਅੱਜ ਜੀ.ਸੀ. ਸਟੈਟਜੀਸ ਦੇ ਪਾਰਟਨਰ ਕ੍ਰਿਸਟੀਅਨ ਫਰਥ ਕੋਲੋਂ ਹਾਊਸ ਆਫ਼ ਕਾਮਨ ਦੀ ਕਮੇਟੀ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਤੀਜੀ ਵਾਰ ਹੈ ਜਦੋਂ ਉਹ ਹਾਊਸ ਦੀ ਮੈਂਬਰ ਪਾਰਲੀਮੈਂਟ ਕਮੇਟੀ ਸਾਹਮਣੇ ਪੇਸ਼ ਹੋ ਰਹੇ ਹਨ। ਫਰਥ ਦੇ ਕਾਰੋਬਾਰੀ ਸਾਥੀ ਡੈਰੇਨ ਐਂਥਨੀ ਨੂੰ ਇਸ ਸਬੰਧ ਵਿਚ ਪੁੱਛਗਿੱਛ ਲਈ ਵੀਰਵਾਰ ਬੁਲਾਇਆ ਗਿਆ ਹੈ।

ਜੀ.ਸੀ. ਸਟੈਟਜੀਸ ਵਿਚ ਫਰਥ ਅਤੇ ਐਂਥਨੀ ਸਿਰਫ ਦੋ ਹੀ ਸਟਾਫ ਮੈਂਬਰ ਸਨ, ਇਸ ਫਰਮ ਦਾ ਐਪ ਨੂੰ ਬਣਾਉਣ ਵਿਚ ਕੋਈ ਯੋਗਦਾਨ ਨਹੀਂ ਪਰ ਫੈਡਰਲ ਸਰਕਾਰ ਵਲੋਂ ਇਸ ਪ੍ਰੋਜੈਕਟ ਦੇ ਕੁਝ ਹਿੱਸਿਆਂ ਨੂੰ ਪੂਰਾ ਕਰਨ ਦਾ ਕੰਮ ਜੀ.ਸੀ. ਸਟੈਟਜੀਸ ਨੂੰ ਸੌਂਪਿਆ ਗਿਆ ਸੀ। ਫਰਥ ਦਾ ਕਹਿਣਾ ਹੈ ਕਿ ਪੂਰੇ ਪ੍ਰੋਜੈਕਟ ਦੇ ਬਜਟ ਅਤੇ ਲਾਗਤ ਕੰਟਰੋਲ ਦੀ ਜ਼ਿੰਮੇਵਾਰੀ ਫੈਡਰਲ ਸਰਕਾਰ ਦੀ ਸੀ।

ਇੱਕ ਰਿਪੋਰਟ ਮੁਤਾਬਕ, ਜੀ.ਸੀ. ਸਟੈਟਜੀਸ ਅਰਾਈਵਕੈਨ ਐਪ ਪ੍ਰੋਜੈਕਟ ਦੇ ਪ੍ਰਮੁੱਖ ਠੇਕੇਦਾਰਾਂ ਵਿਚੋਂ ਇੱਕ ਸੀ ਅਤੇ ਇਸ ਨੂੰ ਲਗਭਗ $20 ਮਿਲੀਅਨ ਪ੍ਰਾਪਤ ਹੋਏ ਸਨ।

ਆਡੀਟਰ ਜਨਰਲ ਦੀ ਜਾਂਚ ਇਸ ਵਿਚ ਸਭ ਤੋਂ ਹੈਰਾਨ ਕਰਨ ਵਾਲੀ ਹੈ ਜਿਸ ਦਾ ਕਹਿਣਾ ਹੈ ਕਿ ਸਰਕਾਰ ਦੇ ਕਈ ਪੱਧਰਾਂ ’ਤੇ ਵਿੱਤੀ ਰਿਕਾਰਡ ਵਿਚ ਗੜਬੜੀ ਦੇ ਚੱਲਦੇ ਪੂਰੇ ਪ੍ਰੋਜੈਕਟ ਦੀ ਅਸਲ ਲਾਗਤ ਪਤਾ ਨਹੀਂ ਲਗਾਈ ਜਾ ਸਕੀ ਪਰ ਮੋਟੇ ਅਨੁਮਾਨ ਮੁਤਾਬਕ, ਜਿਸ ਅਰਾਈਵਕੈਨ ਐਪ ਲਈ $80,000 ਖ਼ਰਚ ਹੋਣੇ ਸਨ ਉਸ ਦੀ ਲਾਗਤ $60 ਮਿਲੀਅਨ ਤੱਕ ਪਹੁੰਚ ਗਈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link