12.68C Vancouver
ADS

Oct 2, 2024 12:37 PM - Connect Newsroom - Debby Rai, with files from The Canadian Press

ਕੈਨੇਡੀਅਨ ਸੰਸਦ ਵਿਚ ਅੱਜ ਤੀਜੀ ਵਾਰ ਭਰੋਸੇ ਦੇ ਮਤੇ 'ਤੇ ਹੋਵੇਗੀ ਵੋਟਿੰਗ

Share On
mps-to-vote-on-liberal-changes-to-capital-gains-tax-in-confidence-measure
The capital gains inclusion rate was adjusted in June and the motion before the House today will allow the government to introduce the legislation to formalize the changes. (Photo: The Canadian Press)

ਹਾਊਸ ਆਫ਼ ਕਾਮਨਜ਼ ਅੱਜ ਹਫ਼ਤੇ ਵਿੱਚ ਤੀਜੀ ਵਾਰ ਭਰੋਸੇ ਦੇ ਮਤੇ 'ਤੇ ਵੋਟਿੰਗ ਕਰਨ ਜਾ ਰਹੀ ਹੈ, ਪਰ ਇਸ ਵਾਰ ਮਤਾ ਖੁਦ ਸਰਕਾਰ ਵੱਲੋਂ ਲਿਆਂਦਾ ਗਿਆ ਹੈ। ਲਿਬਰਲ ਸਰਕਾਰ ਵਸੰਤ ਬਜਟ ਵਿੱਚ ਘੋਸ਼ਿਤ ਕੈਪੀਟਲ ਗੇਨ ਟੈਕਸ ਵਿੱਚ ਤਬਦੀਲੀਆਂ ਲਈ ਸੰਸਦ ਦੀ ਮਨਜ਼ੂਰੀ ਲੈਣਾ ਚਾਹੁੰਦੀ ਹੈ।

ਕੈਪੀਟਲ ਗੇਨ ਇਨਕਲੂਜ਼ਨ ਦਰ, ਜੋ ਇਹ ਨਿਰਧਾਰਤ ਕਰਦੀ ਹੈ ਕਿ ਨਫ਼ੇ ਦਾ ਕਿੰਨਾ ਹਿੱਸਾ ਟੈਕਸਯੋਗ ਹੈ, ਜੂਨ ਵਿੱਚ ਬਦਲੀ ਗਈ ਸੀ। ਅੱਜ ਪੇਸ਼ ਮਤਾ ਸਰਕਾਰ ਨੂੰ ਇਸ ਬਦਲਾਅ ਨੂੰ ਕਾਨੂੰਨੀ ਰੂਪ ਦੇਣ ਲਈ ਬਿੱਲ ਲਿਆਉਣ ਦੀ ਇਜਾਜ਼ਤ ਦੇਵੇਗਾ। ਨਵੇਂ ਨਿਯਮਾਂ ਅਧੀਨ, ਜਿਨ੍ਹਾਂ ਕੈਨੇਡੀਅਨਾਂ ਦੀ ਇੱਕ ਸਾਲ ਵਿੱਚ $250,000 ਤੋਂ ਵੱਧ ਕੈਪੀਟਲ ਆਮਦਨ ਹੈ - ਜਿਵੇਂ ਦੂਜੀ ਸੰਪਤੀ ਜਾਂ ਸਟਾਕ ਆਪਸ਼ਨਾਂ ਦੀ ਵਿਕਰੀ ਤੋਂ - ਉਨ੍ਹਾਂ ਨੂੰ ਇਸ ਆਮਦਨ 'ਤੇ ਵੱਧ ਟੈਕਸ ਦੇਣਾ ਪਵੇਗਾ।

ਇਸ ਕਦਮ ਦੀ ਕਾਰੋਬਾਰੀ ਸੰਗਠਨਾਂ ਅਤੇ ਡਾਕਟਰਾਂ ਵੱਲੋਂ ਆਲੋਚਨਾ ਕੀਤੀ ਗਈ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਨਿਵੇਸ਼ ਨੂੰ ਹੌਸਲਾ ਨਹੀਂ ਦਿੰਦਾ। ਸਰਕਾਰ ਦਾ ਮਤ ਹੈ ਕਿ ਇਹ ਤਬਦੀਲੀ ਇਸ ਲਈ ਕੀਤੀ ਗਈ ਹੈ ਤਾਂ ਜੋ ਅਮੀਰ ਕੈਨੇਡੀਅਨ ਮੱਧ ਵਰਗ ਨਾਲੋਂ ਘੱਟ ਟੈਕਸ ਨਾ ਭਰਨ।

ਸੰਸਦੀ ਬਜਟ ਅਧਿਕਾਰੀ ਦੇ ਅਨੁਸਾਰ, ਇਨਕਲੂਜ਼ਨ ਦਰ ਵਧਾਉਣ ਨਾਲ ਅਗਲੇ ਪੰਜ ਸਾਲਾਂ ਵਿੱਚ $17.4 ਅਰਬ ਡਾਲਰ ਦਾ ਰੇਵਨਿਊ ਪ੍ਰਾਪਤ ਹੋਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link