13.71C Vancouver
ADS

Oct 18, 2023 6:37 PM - Connect News

ਸਰੀ 'ਚ ਪਤਨੀ ਦਾ ਕਤਲ ਕਰਨ ਵਾਲੇ ਮੁਖਤਿਆਰ ਸਿੰਘ ਪੰਘਾਲੀ ਨੂੰ ਮਿਲੀ ਪੂਰੀ ਪੈਰੋਲ

Share On
mukhtiar-singh-panghali-who-killed-his-wife-in-surrey-got-full-parole
Mukhtiar was granted day parole last year and was granted a temporary absence from prison in 2012.

ਕੈਨੇਡਾ ਦੇ ਪੈਰੋਲ ਬੋਰਡ ਨੇ ਮੁਖਤਿਆਰ ਸਿੰਘ ਪੰਘਾਲੀ ਨੂੰ ਪੂਰੀ ਪੈਰੋਲ ਦੇ ਦਿੱਤੀ ਹੈ।

ਦਰਅਸਲ 2006 ਵਿੱਚ ਪੰਘਾਲੀ ਨੇ ਆਪਣੀ ਗਰਭਵਤੀ ਪਤਨੀ ਦਾ ਗਲਾ ਘੁੱਟ ਕੇ ਉਸ ਦੀ ਲਾਸ਼ ਨੂੰ ਸਾੜ ਦਿੱਤਾ ਸੀ।

ਸਰੀ ਸਥਿਤ ਆਪਣੇ ਘਰ ਵਿੱਚ ਆਪਣੀ ਪਤਨੀ ਮਨਜੀਤ ਪੰਘਾਲੀ ਦਾ ਕਤਲ ਕਰਨ ਦੇ ਦੋਸ਼ ਵਿੱਚ ਮੁਖ਼ਤਿਆਰ ਨੂੰ 2011 ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ, ਜਿਸ ਵਿੱਚ 15 ਸਾਲ ਤੱਕ ਪੈਰੋਲ ਨਾ ਮਿਲਣ ਦੀ ਸੰਭਾਵਨਾ ਵੀ ਸ਼ਾਮਲ ਸੀ।

ਅਕਤੂਬਰ 2006 ਵਿੱਚ ਮਨਜੀਤ ਚਾਰ ਮਹੀਨਿਆਂ ਦੀ ਗਰਭਵਤੀ ਸੀ।

ਮੁਖ਼ਤਿਆਰ ਨੇ ਆਪ ਹੀ ਉਸਦੇ ਲਾਪਤਾ ਹੋਣ ਦੀ ਰਿਪੋਰਟ ਕਰਾਈ ਸੀ।

ਪੰਜ ਦਿਨਾਂ ਬਾਅਦ ਪੁਲਿਸ ਨੂੰ ਮਨਜੀਤ ਦੀ ਸੜ੍ਹੀ ਹੋਈ ਲਾਸ਼ ਬੀਸੀ ਦੇ ਡੈਲਟਾ ਇਲਾਕੇ ਚ ਪੈਂਦੇ ਇੱਕ ਬੀਚ ਤੋਂ ਮਿਲੀ ਸੀ, ਜਿਸ ਤੋਂ ਬਾਅਦ ਮੁਖ਼ਤਿਆਰ ਨੂੰ ਅਪਰਾਧ ਲਈ ਪਹਿਲੀ ਵਾਰੀ 2007 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 2012 ਵਿੱਚ ਉਹ ਦੂਜੇ ਦਰਜੇ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਖਿਲਾਫ਼ ਕੀਤੀ ਅਪੀਲ ਹਾਰ ਗਿਆ।

ਮੁਖ਼ਤਿਆਰ ਨੂੰ ਪਿਛਲੇ ਸਾਲ ਡੇਅ ਪੈਰੋਲ ਮਿਲੀ ਸੀ ਅਤੇ 2012 ਵਿੱਚ ਉਸਨੂੰ ਜੇਲ ਤੋਂ ਅਸਥਾਈ ਗ਼ੈਰ-ਹਾਜ਼ਰੀ ਦੀ ਇਜਾਜ਼ਤ ਮਿਲੀ ਸੀ।

ਬੋਰਡ ਅਨੁਸਾਰ 51 ਸਾਲ ਦੇ ਮੁਖ਼ਤਿਆਰ ਸਿੰਘ ਪੰਘਾਲੀ ਨੂੰ ਆਪਣੇ ਅਪਰਾਧ ਦਾ ਅਫ਼ਸੋਸ ਹੈ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link