13.46C Vancouver
ADS

Oct 13, 2022 8:13 PM - Connect News

ਐਸਕੌਰਟ ਸੇਵਾ ਦੇ ਝਾਂਸੇ 'ਚ ਕਈ ਮਰਦ ਬਣੇ ਡਕੈਤੀ ਦਾ ਨਿਸ਼ਾਨਾ, ਇੱਕ ਦੀ ਗਈ ਜਾਨ; ਵੈਨਕੂਵਰ ਦੀ ਔਰਤ 'ਤੇ ਮੈਨਸਲੌਟਰ ਸਮੇਤ ਲੱਗੇ ਕਈ ਦੋਸ਼

Share On
multiple-charges-laid-in-relation-to-alleged-series-of-druggings
Surrey RCMP is advising the public that multiple charges, including a manslaughter charge, have been laid in relation to an ongoing investigation. (Photo - ANI)

ਐਸਕੌਰਟ ਸਰਵਿਸ ਭਾਲਦੇ ਮਰਦਾਂ ਨੂੰ ਡਰੱਗ ਦੇਣ ਅਤੇ ਫਿਰ ਡਕੈਤੀ ਦਾ ਨਿਸ਼ਾਨਾ ਬਣਾਉਣ ਦੇ ਮਾਮਲੇ 'ਚ ਵੈਨਕੂਵਰ ਦੀ ਇੱਕ ਔਰਤ 'ਤੇ ਦੋਸ਼ ਲੱਗੇ ਹਨ।

ਇਸ ਔਰਤ 'ਤੇ ਮੈਨਸਲੌਟਰ ਦੇ ਦੋਸ਼ ਵੀ ਲੱਗੇ ਹਨ।

ਸਰੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਦੋਸ਼ਾਂ ਦਾ ਸਾਹਮਣਾ ਕਰ ਰਹੀ ਔਰਤ ਦੀ ਉਮਰ 30 ਸਾਲ ਅਤੇ ਉਸ ਦਾ ਨਾਮ ਜੈਸਿਕਾ ਨਿਕੋਲ ਰੈਨੀ ਕੇਨ ਹੈ।

ਕਰੀਬ ਇੱਕ ਸਾਲ ਤਕ ਚੱਲੀ ਜਾਂਚ ਤੋਂ ਬਾਅਦ ਇਸ ਔਰਤ 'ਤੇ ਦੋਸ਼ ਤੈਅ ਕੀਤੇ ਗਏ ਹਨ।

ਸਿਤੰਬਰ 2021 'ਚ ਪੁਲਿਸ ਨੇ ਕਈ ਰਿਪੋਰਟਸ 'ਤੇ ਕੰਮ ਕਰਨਾ ਸ਼ੁਰੂ ਕੀਤਾ ਜਿੱਥੇ ਕੁਝ ਮਰਦਾਂ ਦਾ ਕਹਿਣਾ ਸੀ ਕਿ ਉਹ ਐਸਕੌਰਟ ਸੇਵਾ ਹਾਸਿਲ ਕਰਨ ਗਏ ਸਨ ਪਰ ਉਨ੍ਹਾਂ ਨੂੰ ਕੁਝ ਨਸ਼ੀਲਾ ਪਦਾਰਥ ਦੇ ਦਿੱਤਾ ਗਿਆ ਅਤੇ ਉਨ੍ਹਾਂ ਦਾ ਕੀਮਤੀ ਸਾਮਾਨ 'ਤੇ ਡਾਕਾ ਮਾਰਿਆ ਗਿਆ।

ਇਸੇ ਦੌਰਾਨ ਬੀਤੇ ਸਾਲ ਫਰਵਰੀ 'ਚ ਇੱਕ ਆਦਮੀ ਦੀ ਮੌਤ ਵੀ ਹੋ ਗਈ ਸੀ ਅਤੇ ਉਸ ਨੂੰ ਕਥਿਤ ਤੌਰ 'ਤੇ ਕੋਈ ਨਸ਼ੀਲਾ ਪਦਾਰਥ ਦਿੱਤਾ ਗਿਆ ਸੀ।

ਪੁਲਿਸ ਨੇ ਸਰੀ, ਬਰਨਬੀ, ਲੈਂਗਲੀ ਅਤੇ ਵੈਨਕੂਵਰ 'ਚ ਵਾਪਰੀਆਂ ਇਸ ਪ੍ਰਕਾਰ ਦੀਆਂ ਘਟਨਾਵਾਂ 'ਚ ਇੱਕ ਸ਼ੱਕੀ ਦੀ ਪਛਾਣ ਕੀਤੀ।

ਇਸ ਮਾਮਲੇ 'ਚ 20 ਸਿਤੰਬਰ ਨੂੰ ਕੇਨ ਨਾਮ ਦੀ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਔਰਤ 'ਤੇ ਮੈਨਸਲੌਟਰ ਦਾ ਇੱਕ ਦੋਸ਼, ਖਤਰਨਾਕ ਡਰੱਗਸ ਦੇਣ ਸੰਬੰਧੀ 7 ਦੋਸ਼, 5,000 ਤੋਂ ਵਧ ਦੀ ਡਕੈਤੀ ਦੇ 6 ਦੋਸ਼, ਚੋਰੀ ਦਾ ਇੱਕ ਦੋਸ਼, ਧੋਖਾਧੜੀ ਦੇ 4 ਦੋਸ਼ ਅਤੇ ਐਕਸਟੌਰਸ਼ਨ ਦੇ 2 ਦੋਸ਼ ਲੱਗੇ ਹਨ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਰ ਵਿਅਕਤੀ ਨਾਲ ਅਜਿਹੀ ਘਟਨਾ ਵਾਪਰੀ ਹੈ ਜਾਂ ਕਿਸੇ ਕੋਲ ਇਸ ਬਾਰੇ ਕੋਈ ਜਾਣਕਾਰੀ ਹੈ ਤਾਂ ਦੱਸਿਆ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link