16.81C Vancouver
ADS

Sep 13, 2022 9:32 PM - Connect News

ਸਰੀ 'ਚ ਗੱਡੀ ਸੇਲ ਕਰਨ ਦੀ ਕੋਸ਼ਿਸ਼ ਦੌਰਾਨ ਖਰੀਦਦਾਰ ਬਣ ਕੇ ਆਇਆ ਕਥਿਤ ਚੋਰ ਰਫੂਚੱਕਰ, ਏਅਰ 1 ਆਸਰੇ ਹੋਈ ਗ੍ਰਿਫਤਾਰੀ

Share On
multiple-charges-laid-in-stolen-vehicle-investigation-surrey-rcmp
Surrey RCMP is advising the public that a man has been charged after allegedly stealing a vehicle that was for sale by owner. (Photo - BC RCMP/Twitter)

ਸਰੀ ਇੱਕ ਵਿਅਕਤੀ ਵੱਲੋਂ ਗੱਡੀ ਸੇਲ ਕਰਨ ਦੀ ਕੋਸ਼ਿਸ਼ ਦੌਰਾਨ ਉਸ ਦੀ ਗੱਡੀ ਚੋਰੀ ਕਰ ਲਈ ਗਈ।

ਸਰੀ ਆਰ.ਸੀ.ਐਮ.ਪੀ. ਨੇ ਇੱਕ ਪਾਸੇ ਕਥਿਤ ਚੋਰ ਨੂੰ ਕਾਬੂ ਕਰਨ ਦੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਲੋਕਾਂ ਨੂੰ ਸਾਵਧਾਨ ਵੀ ਕੀਤਾ ਗਿਆ ਹੈ।

ਮਾਮਲਾ 31 ਅਗਸਤ ਦਾ ਦੱਸਿਆ ਗਿਆ ਹੈ।

ਪੁਲਿਸ ਨੂੰ ਰਿਪੋਰਟ ਮਿਲੀ ਸੀ ਕਿ 148A ਸਟ੍ਰੀਟ ਦੇ 9000 ਬਲੌਕ 'ਚ ਸੱਦਿਆ ਗਿਆ ਸੀ।

ਗੱਡੀ ਸੇਲ ਕਰਨ ਵਾਲੇ ਨੇ ਇੱਕ ਅਜਿਹੇ ਵਿਅਕਤੀ ਨੂੰ ਗੱਡੀ ਵਿਖਾਈ ਸੀ, ਜੋ ਗੱਡੀ ਖਰੀਦਣ ਵਾਲਾ ਬਣ ਕੇ ਪਹੁੰਚਿਆ ਸੀ।

1 ਸਿਤੰਬਰ ਨੂੰ ਸਰੀ ਆਰ.ਸੀ.ਐਮ.ਪੀ. ਦੀ ਗੈਂਗ ਐਨਫੋਰਸਮੈਂਟ ਯੂਨਿਟ ਵੱਲੋਂ 124 ਸਟ੍ਰੀਟ ਦੇ 7600 ਬਲੌਕ 'ਚ ਪੈਟਰੋਲਿੰਗ ਕੀਤੀ ਜਾ ਰਹੀ ਸੀ ਅਤੇ ਇਸੇ ਦੌਰਾਨ ਚੋਰੀ ਦਾ ਵਾਹਨ ਲੋਕੇਟ ਕਰ ਲਿਆ ਗਿਆ।

ਪੁਲਿਸ ਨੇ ਟਰੈਫਿਕ ਸਟੌਪ ਦੀ ਕੋਸ਼ਿਸ਼ ਕੀਤੀ ਪਰ ਵਾਹਨ ਤੇਜ ਰਫਤਾਰ 'ਤੇ ਦੌੜਾ ਲਿਆ ਗਿਆ ਅਤੇ ਰਫਤਾਰ ਅਜਿਹੀ ਸੀ ਜੋ ਹੋਰ ਲੋਕਾਂ ਲਈ ਖਤਰਾ ਸਾਬਿਤ ਹੋ ਸਕਦੀ ਸੀ।

ਪੁਲਿਸ ਨੇ ਗੱਡੀ ਦਾ ਪਿੱਛਾ ਨਹੀਂ ਕੀਤਾ ਬਲਕਿ ਏਅਰ 1 ਜਰੀਏ ਗੱਡੀ ਨੂੰ ਹਵਾਈ ਢੰਗ ਨਾਲ ਸਪੌਟ ਕਰਨ ਦੀ ਕੋਸ਼ਿਸ਼ ਕੀਤੀ।

ਏਅਰ 1 ਆਸਰੇ ਪਤਾ ਲੱਗਿਆ ਕਿ ਵਾਹਨ ਚਾਲਕ ਨੇ ਗੱਡੀ 121A ਸਟ੍ਰੀਟ ਦੇ 6400 ਬਲੌਕ ਕੋਲ ਰੋਕੀ ਸੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਸ਼ੱਕੀ ਨੂੰ ਕਾਬੂ ਕਰ ਲਿਆ।

ਮਾਮਲੇ 'ਚ ਡੈਲਟਾ ਦੇ 22 ਸਾਲਾ ਮੁਹੰਮਦ ਮੈਹਰਾਨ ਅਲੀ 'ਤੇ ਮਲਟੀਪਲ ਦੋਸ਼ ਲੱਗੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link