21.09C Vancouver
ADS

Sep 25, 2025 2:21 PM - The Canadian Press

ਕੈਨੇਡਾ ਵਿੱਚ ਡਾਰਕ ਵੈੱਬ ਰਾਹੀਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਇੱਕ ਬਹੁਤ ਵੱਡੇ ਗਿਰੋਹ ਦਾ ਪਰਦਾਫਾਸ਼

Share On
multiple-suspects-charged-in-dark-web-drug-trafficking-network-ontario-rcmp
The RCMP says the investigation began after a "takedown" of a dark web marketplace by German authorities, who contacted the force about several alleged Canadian-based users linked to drug trafficking.(Photo- The Canadian Press)

ਕੈਨੇਡਾ ਵਿੱਚ ਡਾਰਕ ਵੈੱਬ ਰਾਹੀਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਇੱਕ ਬਹੁਤ ਵੱਡੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਮਲੇ ਤਹਿਤ ਆਰ.ਸੀ.ਐਮ.ਪੀ. ਨੇ ਗ੍ਰੇਟਰ ਟੋਰਾਂਟੋ ਏਰੀਏ ਦੇ ਸੱਤ ਸ਼ੱਕੀ ਵਿਅਕਤੀਆਂ 'ਤੇ ਦੋਸ਼ ਲਗਾਏ ਹਨ। ਆਰ.ਸੀ.ਐਮ.ਪੀ. ਨੇ ਇਸ ਸਬੰਧੀ ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਰਮਨੀ ਦੇ ਅਧਿਕਾਰੀਆਂ ਨੇ ਕੈਨੇਡਾ ਵਿੱਚ ਚਲਾਏ ਜਾ ਰਹੇ ਡਾਰਕ ਵੈੱਬ ਮਾਰਕੀਟ ਪਲੇਸ 'ਤੇ ਕਾਰਵਾਈ ਕਰਨ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ।

ਇਸ ਤੋਂ ਬਾਅਦ ਆਰ.ਸੀ.ਐਮ.ਪੀ.ਨੇ "ਰੋਡਰੁਨਾ" ਵਜੋਂ ਜਾਣੇ ਜਾਂਦੇ ਇੱਕ ਨਸ਼ਾ ਤਸਕਰ ਦੀ ਪਛਾਣ ਕੀਤੀ ਜੋ ਗ੍ਰੇਟਰ ਟੋਰਾਂਟੋ ਏਰੀਏ ਤੋਂ ਡਾਰਕ ਵੈੱਬ ਰਾਹੀਂ ਪੂਰੇ ਕੈਨੇਡਾ ਵਿੱਚ ਨਸ਼ੇ ਦੀ ਤਸਕਰੀ ਕਰਦਾ ਸੀ। ਜਾਣਕਾਰੀ ਅਨੁਸਾਰ ਉਹ ਇੱਕ ਹਫ਼ਤੇ ਵਿੱਚ ਲਗਭਗ 400 ਪੈਕੇਜ ਡਿਲਿਵਰ ਕਰਦਾ ਸੀ।

ਕਈ ਸਰਚ ਵਾਰੰਟਾਂ ਦੇ ਲਾਗੂ ਹੋਣ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਦੌਰਾਨ ਕੋਕੀਨ, MDMA, ਮੈਥ, ਹੈਰੋਇਨ ਅਤੇ ਕੇਟਾਮਾਈਨ ਸਮੇਤ 75 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ। ਕੇਂਦਰੀ ਖੇਤਰ ਆਰ.ਸੀ.ਐਮ.ਪੀ ਦੇ ਇੰਸਪੈਕਟਰ ਨਿਕੋਲ ਨੂਨਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਡਾਰਕ ਵੈੱਬ ‘ਤੇ ਚੱਲ ਰਹੀ ਗਤੀਵਿਧੀ ਨੂੰ ਰੋਕਣ ‘ਤੇ ਮਾਣ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link