11.72C Vancouver
ADS

Apr 14, 2025 5:30 PM - Connect Newsroom

ਕਤਲ ਦੀ ਵਾਰਦਾਤ ਵਿਚ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਨੂੰ ਉਮਰ ਭਰ ਰਹਿਣਾ ਪਵੇਗਾ ਜੇਲ੍ਹ: ਪੀਅਰ ਪੌਲੀਐਵ

Share On
murder-convicts-will-spend-life-in-prison-says-pierre-poilievre
The announcement came during Poilievre’s visit to Montreal this morning and reflects his continued tough stance on crime.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਕਤਲ ਦੀ ਵਾਰਦਾਤ ਵਿਚ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਨੂੰ ਉਮਰ ਭਰ ਜੇਲ੍ਹ ਵਿਚ ਸੁੱਟਣ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਸ ਮਰਡਰ ਦੇ ਦੋਸ਼ੀਆਂ ਨੂੰ ਬਿਲਕੁਲ ਵੀ ਜ਼ਮਾਨਤ ਨਹੀਂ ਮਿਲੇਗੀ ਅਤੇ ਉਹ ਜੇਲ੍ਹ ਤੋਂ ਬਾਹਰ ਸਿਰਫ ਤਾਬੂਤ ਵਿਚ ਹੀ ਆਉਣਗੇ।

ਪੌਲੀਐਵ ਨੇ ਕਿਹਾ ਕਿ ਉਹ ਕੈਨੇਡਾ ਦੇ ਚਾਰਟਰ ਆਫ ਰਾਈਟਸ ਅਤੇ ਸੁਤੰਤਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੰਸਦ ਵਿਚ ਕਾਨੂੰਨ ਰਾਹੀਂ ਜੱਜਾਂ ਨੂੰ ਬਹੁਤ ਸਾਰੇ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਪਾਵਰ ਦੇਣਗੇ।

ਗੌਰਤਲਬ ਹੈ ਕਿ ਪੌਲੀਐਵ ਅੱਜ ਸਵੇਰ ਮਾਂਟਰੀਅਲ ਵਿਚ ਸਨ ਅਤੇ ਕ੍ਰਾਈਮ ਪ੍ਰਤੀ ਉਨ੍ਹਾਂ ਦਾ ਇਹ ਇੱਕ ਹੋਰ ਸਖ਼ਤ ਰੁਖ਼ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਨੁੱਖੀ ਤਸਕਰੀ, ਬੰਦੂਕਾਂ ਸਮੱਗਲਿੰਗ ਅਤੇ ਫੈਂਟਾਨਾਇਲ ਦੀ ਤਸਕਰੀ ਦੇ ਮਾਮਲਿਆਂ ਵਿਚ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਲਈ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਬਣਾਉਣ ਦੀ ਘੋਸ਼ਣਾ ਕੀਤੀ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link