11.52C Vancouver
ADS

Jul 22, 2025 5:16 PM - The Canadian Press

ਵੈਨਕੂਵਰ 'ਚ 15 ਸਾਲਾ ਲੜਕੇ ਦੀ ਚਾਕੂ ਮਾਰ ਕੇ ਹੱਤਿਆ, ਪੁਲਿਸ ਕਰ ਰਹੀ ਹੈ ਜਾਂਚ

Share On
murder-probe-after-boy-15-stabbed-to-death-on-downtown-vancouver-street
Police are asking anyone with information about the stabbing that investigators believe happened around 11:40 p.m. Saturday to come forward.(Photo - The Canadian Press)

ਵੈਨਕੂਵਰ ਦੇ ਰੌਬਸਨ ਸਕੁਏਅਰ ਨੇੜੇ ਹੋਈ ਛੁਰੇਬਾਜ਼ੀ ਦੀ ਘਟਨਾ 'ਚ ਸਰੀ ਦੇ ਇੱਕ 15 ਸਾਲਾ ਲੜਕੇ ਦੀ ਮੌਤ ਹੋਣ ਦੀ ਖ਼ਬਰ ਆਈ ਹੈ।ਵੈਨਕੂਵਰ ਪੁਲਿਸ ਵਿਭਾਗ ਦੀ ਪ੍ਰੈਸ ਰਿਲੀਜ਼ ਦੇ ਅਨੁਸਾਰ ਪੀੜਤ ਨੂੰ ਸ਼ਨੀਵਾਰ ਰਾਤ ਨੂੰ ਸਮਿਥ ਅਤੇ ਹੌਰਨਬੀ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵੈਨਕੂਵਰ ਲਾਅ ਕੋਰਟਸ ਦੇ ਨੇੜੇ ਰਾਤ 11:40 ਵਜੇ ਦੇ ਕਰੀਬ ਚਾਕੂ ਮਾਰਿਆ ਗਿਆ ਸੀ।

ਇੱਕ ਰਾਹਗੀਰ ਨੇ 911'ਤੇ ਕਾਲ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਐਮਰਜੈਂਸੀ ਸਹਾਇਤਾ ਪ੍ਰਦਾਨ ਕੀਤੀ ਅਤੇ ਪੀੜਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ,ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਇਸ ਸਮੇਂ ਪੀੜਤ ਦਾ ਨਾਮ ਜਾਰੀ ਨਹੀਂ ਕੀਤਾ।

ਵੈਨਕੂਵਰ ਪੁਲਿਸ ਵਿਭਾਗ ਦੇ ਆਪ੍ਰੇਸ਼ਨ ਡਿਵੀਜ਼ਨ,ਫੋਰੈਂਸਿਕ ਆਈਡੈਂਟੀਫਿਕੇਸ਼ਨ ਯੂਨਿਟ ਅਤੇ ਮੇਜਰ ਕ੍ਰਾਈਮ ਸੈਕਸ਼ਨ ਦੇ ਜਾਂਚਕਰਤਾ ਅਪਰਾਧ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੇ ਹਨ ਅਤੇ ਕਤਲ ਦੇ ਕਾਰਨਾਂ ਬਾਰੇ ਅਤੇ ਕਤਲ ਕਰਨ ਵਾਲੇ ਦੀ ਭਾਲ ਕੀਤੀ ਜਾ ਰਹੀ।ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜੇਕਰ ਕਿਸੇ ਨੂੰ ਇਸ ਘਟਨਾ ਦੀ ਜਾਣਕਾਰੀ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link