8.32C Vancouver
ADS

Jun 29, 2022 2:42 PM - ANI

ਰਾਜਸਥਾਨ ਦੇ ਉਦੈਪੁਰ 'ਚ ਦੋ ਵਿਅਕਤੀਆਂ ਵੱਲੋਂ ਦਰਜ਼ੀ ਦਾ ਸਿਰ ਕਲਮ, ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ

Share On
murderers-should-be-hanged-till-death-udaipur-tailor-kanhaiya-lals-wife
Beheaded Udaipur tailor Kanhaiya Lal's wife (Photo : ANI)

ਰਾਜਸਥਾਨ ਦੇ ਉਦੈਪੁਰ ਵਿਚ ਦੋ ਵਿਅਕਤੀਆਂ ਵੱਲੋਂ ਇੱਕ ਦਰਜ਼ੀ ਕਨ੍ਹਈਆ ਲਾਲ ਦਾ ਸਿਰ ਕਲਮ ਕਰਨ ਦੀ ਵਾਰਦਾਤ ਨੇ ਜਨਤਕ ਰੋਸ਼ ਪੈਦਾ ਕਰ ਦਿੱਤਾ ਹੈ। ਭਾਜਪਾ ਤੋਂ ਮੁਅੱਤਲ ਕੀਤੀ ਗਈ ਨੂਪੁਰ ਸ਼ਰਮਾ ਦੇ ਸਮਰਥਨ ਵਿਚ ਇੱਕ ਪੋਸਟ ਪਾਉਣ 'ਤੇ ਇਸ ਘਿਨੋਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਕਨ੍ਹਈਆ ਲਾਲ ਦੀ ਭਿਆਨਕ ਅਤੇ ਬੇਰਹਿਮੀ ਨਾਲ ਹੱਤਿਆ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਉਨ੍ਹਾਂ ਦੀ ਪਤਨੀ ਯਸ਼ੋਦਾ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਕਨ੍ਹਈਆ ਲਾਲ ਦਾ ਬੁੱਧਵਾਰ ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਵਿਚ ਸਸਕਾਰ ਹੋਇਆ।

ਇਸ ਦੌਰਾਨ ਲੋਕਾਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ।

ਕਨ੍ਹਈਆ ਲਾਲ ਦੀ ਪਤਨੀ ਯਸ਼ੋਦਾ ਨੇ ਦੱਸਿਆ ਕਿ ਪਿਛਲੇ 10-15 ਦਿਨਾਂ ਤੋਂ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਲੋਕ ਉਸ ਨੂੰ ਧਮਕੀਆਂ ਦੇਣ ਲਈ ਘਰ ਅਤੇ ਦੁਕਾਨ ਦੋਵਾਂ 'ਤੇ ਆਉਂਦੇ ਸਨ। ਫ਼ੋਨ 'ਤੇ ਵੀ ਧਮਕੀਆਂ ਮਿਲਦੀਆਂ ਸਨ।

ਬੀਤੇ ਕੱਲ੍ਹ ਜਦੋਂ ਕਨ੍ਹਈਆ ਲਾਲ ਨੇ ਆਪਣੀ ਦੁਕਾਨ ਖੋਲ੍ਹੀ ਤਾਂ ਦੋ ਵਿਅਕਤੀਆਂ ਨੇ ਗਾਹਕ ਦੇ ਰੂਪ ਵਿਚ ਆ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਵੀਡੀਓ ਵੀ ਬਣਾਈ। ਕਨ੍ਹਈਆ ਨੇ ਪੁਲਿਸ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਸੀ। ਵੀਡੀਓ ਵਿਚ ਨਜ਼ਰ ਆਏ ਦੋਵੇਂ ਵਿਅਕਤੀਆਂ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਮਲਾਵਰਾਂ ਨੇ ਵੀਡੀਓ ਵਿਚ ਆਪਣੀ ਪਛਾਣ ਰਿਆਜ਼ ਅਖਤਾਰੀ ਅਤੇ ਗੌਸ ਮੁਹੰਮਦ ਵਜੋਂ ਦੱਸੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link