10.06C Vancouver
ADS

Feb 3, 2022 10:22 PM - Connect News

ਨੌਰਥ ਵੈਨਕੂਵਰ 'ਚ 'ਐਨ' ਚਾਲਕ ਨੂੰ 225km ਦੀ ਰਫ਼ਤਾਰ 'ਤੇ ਗੱਡੀ ਭਜਾਉਣਾ ਪਿਆ ਮਹਿੰਗਾ

Share On
n-driver-clocked-at-225-km-h-in-north-van-wont-be-driving-for-a-while-and-rightly-so
A 90-day driving prohibition, 30-day vehicle impoundment, and fines and costs climbing into the thousands are among a host of consequences a 19-year-old North Van driver is facing after hitting 225 km/h in an 80 km/h zone in North Van last weekend. (Photo - North Vancouver RCMP)

ਨੌਰਥ ਵੈਨਕੂਵਰ 'ਚ ਇੱਕ ਟੀਨੇਜਰ ਨੂੰ ਤੇਜ ਰਫਤਾਰ 'ਤੇ ਗੱਡੀ ਭਜਾਉਣਾ ਮਹਿੰਗਾ ਪੈ ਗਿਆ ਹੈ।

ਗੱਡੀ ਭਜਾਉਣ ਵਾਲੇ ਨੂੰ 90 ਦਿਨ ਦੀ ਡਰਾਈਵਿੰਗ ਪ੍ਰੋਹਿਬਸ਼ਨ, 30 ਦਿਨ ਲਈ ਗੱਡੀ ਇੰਪਾਉਂਡ ਹੋਣਾ ਅਤੇ ਵੱਡੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਿਆ ਗਿਆ ਕਿ ਵਾਹਨ ਚਾਲਕ ਕੋਲ 'ਐਨ' ਲਾਈਸੈਂਸ ਸੀ।

ਪੁਲਿਸ ਨੇ ਟਵਿਟਰ 'ਤੇ ਜਾਣਕਾਰੀ ਅਤੇ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਕਿ ਨੌਰਥ ਵੈਨਕੂਵਰ ਦੇ ਇੱਕ ਵਾਹਨ ਚਾਲਕ ਨੂੰ 80km ਪ੍ਰਤੀ ਘੰਟਾ ਦੀ ਰਫਤਾਰ ਵਾਲੇ ਇਲਾਕੇ 'ਚ 225km ਪ੍ਰਤੀ ਘੰਟਾ ਦੀ ਰਫਤਾਰ 'ਤੇ ਗੱਡੀ ਭਜਾਉਂਦੇ ਵੇਖਿਆ ਗਿਆ।

ਮਾਮਲੇ ਬੀਤੇ ਵੀਕਐਂਡ ਦਾ ਦੱਸਿਆ ਗਿਆ।

ਵਾਹਨ ਚਾਲਕ ਦੀ ਉਮਰ 19 ਸਾਲ ਦੱਸੀ ਗਈ ਹੈ। ਸਾਰਜੈਂਟ ਪੀਟਰ ਡੀਵਰਾਈਸ ਨੇ ਦੱਸਿਆ ਕਿ ਇਸ ਵਿਅਕਤੀ ਦਾ ਸ਼ਰਾਬ ਦੇ ਸੇਵਨ ਸੰਬੰਧੀ ਰੋਡਸਾਈਡ ਸਕਰੀਨਿੰਗ ਟੈਸਟ ਵੀ ਫੇਲ੍ਹ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਪੂਰੀ ਘਟਨਾ ਲੋਕਾਂ ਦੀ ਸੁਰੱਖਿਆ ਪ੍ਰਤੀ ਅਣਗਹਿਲੀ ਦਾ ਉਦਾਹਰਣ ਪੇਸ਼ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣਗਹਿਲੀਆਂ ਨਾਲ ਸੰਬੰਧਤ ਜੁਰਮਾਨਾ ਹਜ਼ਾਰਾਂ ਡਾਲਰਾਂ ਦਾ ਹੋਵੇਗਾ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link