17.29C Vancouver
ADS

Jan 11, 2023 1:54 AM - The Canadian Press

ਹਸਪਤਾਲ 'ਚ ਉਡੀਕ ਕਰਦਿਆਂ ਜਾਨ ਗਵਾਉਣ ਵਾਲੀ ਐਲੀ ਹੋਲਥੌਫ ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਤੇ ਚਿੱਠੀ ਸਾਂਝੀ ਕਰਨ ਵਾਲੀ ਐਮ.ਐਲ.ਏ. ਨੂੰ ਜਸਟਿਸ ਡਿਪਾਰਟਮੈਂਟ ਨੇ ਦਿੱਤੀ ਚੇਤਾਵਨੀ

Share On
n-s-mla-warned-of-legal-action-over-social-media-post-on-womans-hospital-death
A Nova Scotia politician has been threatened with legal action over a social media post about a woman who died in hospital after waiting to be seen for several hours. (Photo - Facebook)

ਨੋਵਾ ਸਕੌਸ਼ੀਆ ਦੀ ਇੱਕ ਸਿਆਸਤਦਾਨ ਨੂੰ ਲੀਗਲ ਐਕਸ਼ਨ ਦੀ ਧਮਕੀ ਮਿਲੀ ਹੈ।

ਮਾਮਲਾ ਇੱਕ ਸੋਸ਼ਲ ਮੀਡੀਆ ਪੋਸਟ ਨਾਲ ਸੰਬੰਧਤ ਹੈ ਜਿਸ 'ਚ ਇੱਕ ਔਰਤ ਦੀ ਮੌਤ ਬਾਰੇ ਦੱਸਿਆ ਗਿਆ ਸੀ ਜਿਸ ਨੇ ਹਸਪਤਾਲ 'ਚ ਇਲਾਜ ਦੀ ਉਡੀਕ ਕਰਦਿਆਂ ਕਈ ਘੰਟੇ ਦੀ ਉਡੀਕ ਤੋਂ ਬਾਅਦ ਦਮ ਤੋੜ ਦਿੱਤਾ ਸੀ।

ਕੰਬਰਲੈਂਡ ਨੌਰਥ ਤੋਂ ਸੁਤੰਤਰ ਐਮ.ਐਲ.ਏ. ਐਲਿਜ਼ਾਬੈਥ ਸਮਿਥ ਮੈਕਰੌਸਿਨ ਦਾ ਕਹਿਣਾ ਹੈ ਕਿ ਸੂਬੇ ਦੇ ਜਸਟਿਸ ਡਿਪਾਰਟਮੈਂਟ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਫੇਸਬੁੱਕ 'ਤੇ ਸਾਂਝੀ ਕੀਤੀ ਗਈ ਇੱਕ ਚਿੱਠੀ ਨੂੰ ਹਟਾਇਆ ਜਾਵੇ ਜੋ ਕਿ ਉਨ੍ਹਾਂ ਨੇ ਸੂਬੇ ਦੇ ਸਿਹਤ ਮੰਤਰੀ ਮਿਸ਼ੈਲ ਥਾਂਪਸਨ ਨੂੰ ਲਿਖੀ ਸੀ।

ਇਸ ਚਿੱਠੀ 'ਚ ਐਮ.ਐਲ.ਏ. ਨੇ 37 ਸਾਲਾ ਐਲੀ ਹੋਲਥੌਫ ਦਾ ਜ਼ਿਕਰ ਕੀਤਾ ਸੀ ਅਤੇ ਦੱਸਿਆ ਸੀ ਕਿ ਇਲਾਜ ਦਾ ਉਡੀਕ ਕਰਦਿਆਂ 3 ਬੱਚਿਆਂ ਦੀ ਮਾਂ ਨੇ 31 ਦਿਸੰਬਰ ਨੂੰ ਜਾਨ ਗਵਾ ਦਿੱਤੀ ਸੀ।

6 ਜਨਵਰੀ ਦੀ ਈ-ਮੇਲ 'ਚ ਜਸਟਿਸ ਡਿਪਾਰਟਮੈਂਟ ਨੇ ਚੇਤਾਵਨੀ ਦਿੱਤੀ ਕਿ ਨੋਵਾ ਸਕੌਸ਼ੀਆ ਸਰਕਾਰ ਨਿਜੀ ਹੈਲਥ ਜਾਣਕਾਰੀ ਔਨਲਾਈਨ ਸਾਂਝੀ ਕਰਨ 'ਤੇ ਸਾਰੇ ਲੀਗਲ ਆਪਸ਼ਨ ਵਰਤ ਸਕਦੀ ਹੈ।

ਇਹ ਵੀ ਪੜ੍ਹਨਾ ਜ਼ਰੂਰੀ

ਯਾਦ ਰਹੇ ਬੀਤੇ ਕੱਲ ਇੱਕ ਪ੍ਰੈਸ ਕਾਨਫਰੰਸ ਕਰ ਨੋਵਾ ਸਕੌਸ਼ੀਆ 'ਚ ਇੱਕ ਪਰਿਵਾਰ ਨੇ ਸੂਬੇ ਦੇ ਹੈਲਥ ਸੰਕਟ 'ਤੇ ਤੁਰੰਤ ਐਕਸ਼ਨ ਦੀ ਮੰਗ ਚੁੱਕੀ ਸੀ।

ਇਸ ਪਰਿਵਾਰ ਨੇ 31 ਦਿਸੰਬਰ ਨੂੰ ਆਪਣੇ ਇੱਕ ਮੈਂਬਰ ਨੂੰ ਐਮਹਰਸਟ ਦੇ ਇੱਕ ਹਸਪਤਾਲ 'ਚ ਸਾਂਭ-ਸੰਭਾਲ ਦੀ ਉਡੀਕ ਕਰਦਿਆਂ ਗਵਾ ਦਿੱਤਾ ਸੀ।

ਪੀੜਤ ਔਰਤ ਦਾ ਨਾਮ ਐਲੀ ਲਿਆਹ ਹੋਲਥੌਫ ਸੀ। 37 ਸਾਲਾ ਔਰਤ ਦੇ ਪਰਿਵਾਰ ਨੇ ਦੱਸਿਆ ਕਿ ਐਲੀ ਹੋਲਥੌਫ ਨੂੰ ਕੰਬਰਲੈਂਡ ਰੀਜਨਲ ਹੈਲਥ ਕੇਅਰ ਸੈਂਟਰ ਦੇ ਐਮਰਜੈਂਸੀ ਡਿਪਾਰਟਮੈਂਟ 'ਚ 'ਕੇਅਰ' ਲਈ ਕਈ ਘੰਟੇ ਉਡੀਕ ਕਰਨੀ ਪਈ ਸੀ ਅਤੇ ਉਹ ਵੀ ਅਜਿਹੇ ਸਮੇਂ ਜਦ ਉਹ ਸਪਸ਼ਟ ਤੌਰ 'ਤੇ ਮੈਡਿਕਲ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ।

ਕੰਬਰਲੈਂਡ ਨੌਰਥ ਦੀ ਇੰਡੀਪੈਂਡੈਂਟ ਐਮ.ਐਲ.ਏ. ਐਲਿਜ਼ਾਬੈਥ ਸਮਿਥ ਮੈਕਰੌਸਿਨ ਨੇ ਦੱਸਿਆ ਕਿ ਉਨ੍ਹਾਂ ਪ੍ਰੀਮਿਅਰ ਟਿਮ ਹੂਸਟਨ ਨੂੰ ਇੱਕ ਚਿੱਠੀ ਭੇਜੀ ਹੈ ਅਤੇ ਤੁਰੰਤ ਇੱਕ ਪਲੈਨ ਲਾਂਚ ਕਰਨ ਦੀ ਮੰਗ ਕੀਤੀ ਹੈ, ਜਿਸ ਨਾਲ ਹਸਪਤਾਲਾਂ 'ਚ ਲੋਕਾਂ ਨੂੰ ਸਹੀ ਸਾਂਭ-ਸੰਭਾਲ ਮਿਲ ਸਕੇ।

ਨੋਵਾ ਸਕੌਸ਼ੀਆ ਹੈਲਥ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ ਅਤੇ ਇਸ ਦੇ ਨਤੀਜੇ ਪਰਿਵਾਰ ਨਾਲ ਸਾਂਝੇ ਕੀਤੇ ਜਾਣਗੇ।

ਪੀੜਤ ਔਰਤ ਦੇ ਪਤੀ ਗੰਥਰ ਹੋਲਥੌਫ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਸ ਪ੍ਰਕਾਰ ਦੀ ਸਥਿਤੀ ਦਾ ਸਾਹਮਣਾ ਕਿਸੇ ਹੋਰ ਨੂੰ ਨਾ ਕਰਨਾ ਪਵੇ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link