14.38C Vancouver
ADS

Mar 16, 2021 3:24 PM -

ਮਾਹਰਾਂ ਮੁਤਾਬਕ ਐਸਟ੍ਰਾਜ਼ੈਨਕਾ ਦੀ ਕੋਵਿਡ -19 ਵੈਕਸੀਨ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸੁਰੱਖਿਅਤ

Share On
naci-says-astrazeneca-vaccine-now-recommended-for-use-on-seniors
Pharmacist Barbara Violo holds a vial of the Oxford-AstraZeneca COVID-19 vaccine at the Junction Chemist, an independent pharmacy, in Toronto, Friday, March 12, 2021. THE CANADIAN PRESS/Nathan Denette

ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮੂਨਾਇਜੇਸ਼ਨ (ਨੈਸੀ) ਜੋ ਕਿ ਕੈਨੇਡਾ ਵਿੱਚ ਨਵੇਂ ਪ੍ਰਵਾਨਤ ਟੀਕਿਆਂ ਦੀ ਵਰਤੋਂ ਬਾਰੇ ਸਿਫ਼ਾਰਸ਼ਾਂ ਕਰਦੀ ਹੈ, ਵੱਲੋਂ ਔਕਸਫਰਡ-ਐਸਟ੍ਰਾਜ਼ੈਨਕਾ ਦੀ ਵੈਕਸੀਨ ਸਬੰਧੀ ਆਪਣੇ ਦਿਸ਼ਾ ਨਿਰਦੇਸ਼ ਹੁਣ ਬਦਲ ਦਿੱਤੇ ਗਏ ਹਨ ਅਤੇ ਕਮੇਟੀ ਵੱਲੋਂ ਹੁਣ ਇਨ੍ਹਾਂ ਟੀਕਿਆਂ ਨੂੰ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸੁਰੱਖਿਅਤ ਅਤੇ ਅਸਰਦਾਰ ਦੱਸਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਨੈਸੀ ਦੇ ਮਾਹਰਾਂ ਦਾ ਕਹਿਣਾ ਸੀ ਕਿ ਔਕਸਫਰਡ-ਐਸਟ੍ਰਾਜ਼ੈਨਕਾ ਨੇ 65 ਸਾਲ ਤੋਂ ਵੱਧ ਉਮਰ ਦੇ ਬਹੁਤੇ ਲੋਕਾਂ ’ਤੇ ਇਸ ਟੀਕੇ ਨੂੰ ਨਹੀਂ ਅਜ਼ਮਾਇਆ।

ਨੈਸੀ ਦੀ ਮੁੱਖੀ ਡਾਕਟਰ ਕੈਰੋਲੀਨ ਕੁਏਸ਼ ਮੁਤਾਬਕ ਉਸ ਤੋਂ ਬਾਅਦ ਯੂਨਾਈਟਡ ਕਿੰਗਡਮ ਵਿੱਚ ਵੈਕਸੀਨ ਨਾਲ ਸੰਬੰਧਤ ਦੋ ਸਟੱਡੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਨਤੀਜੇ ਇਹ ਦਰਸ਼ਾਉਂਦੇ ਹਨ ਕਿ ਇਹ ਟੀਕਾ ਕੋਵਿਡ-19 ਦੇ ਗੰਭੀਰ ਲੱਛਣਾਂ ਤੋਂ ਬਚਾਅ ਲਈ ਅਸਰਦਾਰ ਅਤੇ ਸੁਰੱਖਿਅਤ ਹੈ।

ਯਾਦ ਰਹੇ ਕਿ ਇਸ ਟੀਕੇ ਦੀ ਵਰਤੋਂ ਤੋਂ ਬਾਅਦ ਬਲੱਡ ਕਲੌਟ ਦੇ ਕੁਝ ਮਾਮਲੇ ਸਾਹਮਣੇ ਆਉਣ ਕਾਰਨ ਯੂਰਪ ਦੇ ਕਈ ਦੇਸ਼ਾਂ ਵੱਲੋਂ ਇਸ ਉੱਤੇ ਪਾਬੰਦੀ ਲਾਈ ਗਈ ਹੈ ਅਤੇ ਹੁਣ ਇਸ ਸੂਚੀ ਵਿਚ ਸਵੀਡਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।

ਯੂਰਪੀਅਨ ਮੈਡੀਸਨ ਏਜੰਸੀ ਵੱਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਔਕਸਫਰਡ-ਐਸਟ੍ਰਾਜ਼ੈਨਕਾ ਦੀ ਵੈਕਸੀਨ ਨਾਲ ਬਲੱਡ ਕਲੌਟ ਹੁੰਦੇ ਹਨ ਅਤੇ ਈ.ਐਮ.ਏ. ਅਨੁਸਾਰ ਇਸ ਵੈਕਸੀਨ ਦੇ ਫਾਇਦੇ ਇਸ ਦੇ ਨੁਕਸਾਨ ਨਾਲੋਂ ਕਿਤੇ ਵੱਧ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link