14.23C Vancouver
ADS

Dec 27, 2024 8:21 PM - Connect Newsroom

ਐਲਬਰਟਾ ਦੇ ਐਨ.ਡੀ.ਪੀ. ਲੀਡਰ ਨੈਨਸ਼ੀ ਐੱਮ.ਐੱਲ.ਏ. ਲਈ ਐਡਮਿੰਟਨ ਸਟਰੈਥਕੋਨਾ ਦੀ ਸੀਟ ਤੋਂ ਲੜਨਾ ਚਾਹੁੰਦੇ

Share On
naheed-nenshi-eyes-edmonton-strathcona-seat
The United Conservative Party (UCP) is closely watching his moves. It is believed he may declare his riding for the 2025 provincial election.(Photo: Twiter/@nenshi)

ਐਲਬਰਟਾ ਦੀ ਵਿਰੋਧੀ ਧਿਰ ਐਨ.ਡੀ.ਪੀ. ਦੇ ਨਵੇਂ ਚੁਣੇ ਲੀਡਰ ਨਾਹੀਦ ਨੈਨਸ਼ੀ ਵਿਧਾਨ ਸਭਾ ਵਿਚ ਸੀਟ ਬਣਾਉਣ ਲਈ ਰਾਈਡਿੰਗ ਦੀ ਭਾਲ ਕਰ ਰਹੇ ਹਨ। ਕੈਲਗਰੀ ਦੇ ਸਾਬਕਾ ਮੇਅਰ 6 ਮਹੀਨਿਆਂ ਤੋਂ ਐਨ.ਡੀ.ਪੀ. ਦੇ ਨੇਤਾ ਵਜੋਂ ਪਾਰਟੀ ਨੂੰ ਸੰਭਾਲ ਰਹੇ ਹਨ ਪਰ ਉਹ ਅਜੇ ਵੀ ਐੱਮ. ਐੱਲ. ਏ. ਨਹੀਂ ਹਨ।

ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਵਲੋਂ ਉਨ੍ਹਾਂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ 2025 ਵਿਚ ਹੋਣ ਵਾਲੀਆਂ ਚੋਣਾਂ ਵਿਚ ਉਹ ਇਲੈਕਸ਼ਨ ਵਿਚ ਆਪਣੀ ਰਾਈਡਿੰਗ ਦੀ ਘੋਸ਼ਣਾ ਕਰ ਸਕਦੇ ਹਨ।

ਦੱਸ ਦੇਈਏ ਕਿ ਕਈ ਸਾਲਾਂ ਤੋਂ ਐਨ.ਡੀ.ਪੀ. ਦੀ ਲੀਡਰ ਰਹੀ ਰੇਚਲ ਨੌਟਲੀ ਨੇ ਇਸ ਸਾਲ ਜਨਵਰੀ ਵਿਚ ਆਪਣਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਜੂਨ ਵਿਚ ਇਸ ਵਿਚ ਨੈਨਸ਼ੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ।

ਨੌਟਲੀ ਦੇ ਅਹੁਦਾ ਛੱਡਣ ਮਗਰੋਂ ਉਨ੍ਹਾਂ ਦੀ ਐਡਮਿੰਟਨ-ਸਟਰੈਥਕੋਨਾ ਤੋਂ ਸੀਟ ਖਾਲੀ ਹੋ ਗਈ ਹੈ। ਨੈਨਸ਼ੀ ਇਸੇ ਨੂੰ ਚੁਣਨ ਦੇ ਚਾਹਵਾਨ ਹਨ, ਜਿੱਥੇ ਉਹ ਕਾਫੀ ਸਮਾਂ ਬਤੀਤ ਕਰ ਚੁੱਕੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿਥ ਜਾਣ-ਬੁੱਝ ਕੇ ਜ਼ਿਮਨੀ ਚੋਣ ਕਰਵਾਉਣ ਲਈ ਅਜੇ ਤਿਆਰ ਨਹੀਂ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link