16.85C Vancouver
ADS

Jul 17, 2026 2:00 PM - Connect Newsroom - Ramandeep Kaur

ਨਾਹੀਦ ਨੈਨਸ਼ੀ 2027 ਦੀਆਂ ਐਲਬਰਟਾ ਚੋਣਾਂ ਵਿੱਚ ਕੈਲਗਰੀ ਤੋਂ ਲੜਣਗੇ ਚੋਣ

Share On
naheed-nenshi-to-run-in-calgary-riding-in-2027-alberta-election
Nenshi said he has not yet selected a Calgary riding because Alberta's electoral boundaries are under review. (Photo: X Naheed Nenshi)

ਐਲਬਰਟਾ ਐਨ.ਡੀ.ਪੀ. ਦੇ ਲੀਡਰ ਨਾਹੀਦ ਨੈਨਸ਼ੀ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਪ੍ਰੋਵਿੰਸ਼ੀਅਲ ਚੋਣ ਵਿੱਚ ਐਡਮਿੰਟਨ ਦੀ ਆਪਣੀ ਮੌਜੂਦਾ ਸੀਟ ਤੋਂ ਚੋਣ ਨਹੀਂ ਲੜਨਗੇ, ਬਲਕਿ ਉਸ ਦੀ ਜਗ੍ਹਾ ਕੈਲਗਰੀ ਦੀ ਕਿਸੇ ਸੀਟ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਨੈਨਸ਼ੀ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਉਸ ਸ਼ਹਿਰ ਦੀ ਪ੍ਰਤੀਨਿਧਤਾ ਕਰਨਗੇ ਜਿੱਥੇ ਉਹ ਪਲ ਕੇ ਵੱਡੇ ਹੋਏ ਅਤੇ ਜਿੱਥੇ ਉਨ੍ਹਾਂ ਨੇ 11 ਸਾਲ ਬਤੌਰ ਮੇਅਰ ਸੇਵਾ ਨਿਭਾਈ ਹੈ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕੈਲਗਰੀ ਦੇ ਕਿਹੜੀ ਰਾਈਡਿੰਗ ਤੋਂ ਚੋਣ ਲੜਨਗੇ। ਇਸ ਮਹੀਨੇ ਦੇ ਸ਼ੁਰੂ ਵਿੱਚ, ਐਨ.ਡੀ.ਪੀ. ਦੇ ਚਾਰ ਪੁਰਾਣੇ ਮੈਂਬਰਾਂ ਨੇ 2027 ਵਿੱਚ ਮੁੜ ਚੋਣ ਨਾ ਲੜਨ ਦਾ ਖੁਲਾਸਾ ਕੀਤਾ ਸੀ, ਜਿਨ੍ਹਾਂ ਵਿੱਚ Calgary-Buffalo ਦੇ MLA Joe Ceci ਵੀ ਸ਼ਾਮਲ ਹਨ।

ਨੈਨਸ਼ੀ ਨੇ ਜੂਨ 2025 ਦੀ ਜ਼ਿਮਨੀ ਚੋਣ ਵਿੱਚ ਐਡਮਿੰਟਨ-ਸਟ੍ਰੈਥਕੋਨਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ, ਜੋ ਕਿ ਪਹਿਲਾਂ ਐਲਬਰਟਾ ਐਨ.ਡੀ.ਪੀ. ਦੀ ਸਾਬਕਾ ਲੀਡਰ ਅਤੇ ਪ੍ਰੀਮੀਅਰ ਰੇਚਲ ਨੋਟਲੀ ਕੋਲ ਸੀ। ਐਲਬਰਟਾ ਵਿੱਚ ਅਗਲੀਆਂ ਆਮ ਪ੍ਰੋਵਿੰਸ਼ੀਅਲ ਚੋਣਾਂ 18 ਅਕਤੂਬਰ, 2027 ਨੂੰ ਹੋਣੀਆਂ ਤੈਅ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link