13.66C Vancouver
ADS

Aug 2, 2022 3:33 PM - ANI

ਚੀਨ ਦੀ ਧਮਕੀ ਦੇ ਬਾਵਜੂਦ ਤਾਇਵਾਨ 'ਚ ਪਹੁੰਚੀ ਯੂ. ਐੱਸ. ਹਾਊਸ ਦੀ ਸਪੀਕਰ ਨੈਂਸੀ ਪੇਲੋਸੀ

Share On
nancy-pelosis-plane-lands-in-taiwan-amid-china-threat
Flight of US House Speaker Nancy Pelosi landed in Taipei on Tuesday (Photo : Reuters)

ਯੂ. ਐੱਸ. ਹਾਊਸ ਦੀ ਸਪੀਕਰ ਨੈਂਸੀ ਪੇਲੋਸੀ ਮੰਗਲਵਾਰ ਨੂੰ ਤਾਇਵਾਨ ਪਹੁੰਚੇ ਹਨ। ਉਨ੍ਹਾਂ ਦਾ ਇਹ ਦੌਰਾ ਉਸ ਵੇਲੇ ਹੈ ਜਦੋਂ ਤਾਇਵਾਨ ਦੀ ਸੁਰੱਖਿਆ 'ਤੇ ਚੀਨ ਦਾ ਖ਼ਤਰਾ ਮੰਡਰਾ ਰਿਹਾ ਹੈ। ਚੀਨ ਨੇ ਅਮਰੀਕਾ ਨੂੰ ਧਮਕੀ ਦਿੱਤੀ ਸੀ ਕਿ ਜੇ ਪੇਲੋਸੀ ਨੇ ਤਾਇਵਾਨ ਦਾ ਦੌਰਾ ਕੀਤਾ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

ਇਹ ਦੋ ਦਹਾਕਿਆਂ ਤੋਂ ਵੱਧ ਸਮੇਂ ਵਿਚ ਅਮਰੀਕਾ ਦਾ ਸਭ ਤੋਂ ਉੱਚ ਪੱਧਰੀ ਦੌਰਾ ਹੈ।

ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਹੁਆ ਚੁਨਯਿੰਗ ਨੇ ਬੀਜਿੰਗ ਵਿਚ ਇੱਕ ਪ੍ਰੈਸ ਬ੍ਰੀਫਿੰਗ ਵਿਚ ਕਿਹਾ, "ਅਮਰੀਕਾ ਨੂੰ ਚੀਨ ਦੀ ਪ੍ਰਭੂਸੱਤਾ ਤੇ ਸੁਰੱਖਿਆ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੀਮਤ ਚੁਕਾਉਣੀ ਪਵੇਗੀ" ਉਨ੍ਹਾਂ ਕਿਹਾ ਕਿ ਚੀਨ ਇਸ ਦਾ ਯਕੀਨਨ ਅਤੇ ਤਾਕਤਵਰ ਜਵਾਬ ਦੇਵੇਗਾ।

ਸੋਮਵਾਰ ਨੂੰ ਯੂ. ਐੱਸ. ਨੈਸ਼ਨਲ ਸਕਿਓਰਿਟੀ ਕੌਂਸਲ ਦੇ ਕੋ-ਆਰਡੀਨੇਟਰ ਜੌਨ ਕਿਰਬੀ ਨੇ ਕਿਹਾ ਸੀ ਕਿ ਅਮਰੀਕੀ ਸਪੀਕਰ ਨੂੰ ਤਾਈਵਾਨ ਦਾ ਦੌਰਾ ਕਰਨ ਦਾ ਅਧਿਕਾਰ ਹੈ ਅਤੇ ਉਨ੍ਹਾਂ ਦਾ ਦੌਰਾ ਕੋਈ ਆਮ ਨਹੀਂ।

ਗੌਰਤਲਬ ਹੈ ਕਿ ਪਿਛਲੇ ਹਫ਼ਤੇ ਅਮਰੀਕਾ ਤੇ ਚੀਨ ਦੇ ਰਾਸ਼ਟਰਪਤੀ ਵਿਚਕਾਰ ਫੋਨ 'ਤੇ ਗੱਲਬਾਤ ਹੋਈ ਸੀ। ਇਸ ਵਿਚ ਸ਼ੀ ਜਿਨਪਿੰਗ ਨੇ ਬਾਈਡੇਨ ਨੂੰ ਕਿਹਾ ਸੀ ਕਿ ਚੀਨ ਆਪਣੀ ਪ੍ਰਭੂਸੱਤਾ ਦੀ ਰਾਖੀ ਕਰੇਗਾ ਅਤੇ ਜੋ ਅੱਗ ਨਾਲ ਖੇਡਦੇ ਹਨ ਇਸੇ ਨਾਲ ਰਾਖ਼ ਹੋ ਜਾਣਗੇ।

ਇਸ ਦੌਰਾਨ ਬਾਈਡੇਨ ਨੇ ਚੀਨੀ ਰਾਸ਼ਟਰਪਤੀ ਨੂੰ ਕਿਹਾ ਸੀ ਕਿ ਤਾਇਵਾਨ 'ਤੇ ਅਮਰੀਕੀ ਨੀਤੀ ਨਹੀਂ ਬਦਲੀ ਹੈ ਅਤੇ ਵਾਸ਼ਿੰਗਟਨ ਇਕਪਾਸੜ ਤਬਦੀਲੀਆਂ ਦਾ ਵਿਰੋਧ ਕਰਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link