Dec 5, 2024 8:09 PM - Connect Newsroom
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ, ਪੁਲਿਸ ਵਲੋਂ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ।
ਰਿਪੋਰਟਸ ਮੁਤਾਬਕ, ਨਾਰਾਇਣ ਸਿੰਘ ਚੌੜਾ ਪਿਛਲੇ ਤਿੰਨ ਦਿਨਾਂ ਤੋਂ ਦਰਬਾਰ ਸਾਹਿਬ ਆ ਰਿਹਾ ਸੀ। ਗੌਰਤਲਬ ਹੈ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸਜ਼ਾ ਤਹਿਤ ਦਰਸ਼ਨੀ ਡਿਊਢੀ ਦੇ ਬਾਹਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ, ਜਦੋਂ ਉਨ੍ਹਾਂ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ।
ਬਾਦਲ ਦੀ ਸੁਰੱਖਿਆ ਲਈ ਸਿਵਲ ਵਰਦੀ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਨਾਰਾਇਣ ਸਿੰਘ ਚੌੜਾ ਨੂੰ ਫੜ੍ਹ ਕੇ ਉਸ ਦੀ ਕੋਸ਼ਿਸ਼ ਨਾਕਾਮ ਕੀਤੀ।