18.91C Vancouver
ADS

Dec 18, 2024 3:50 PM - The Associated Press

ਨਾਸਾ ਦੇ 2 ਪੁਲਾੜ ਯਾਤਰੀਆਂ ਦੀ ਧਰਤੀ 'ਤੇ ਵਾਪਸੀ ਇੱਕ ਵਾਰ ਫਿਰ ਟਲੀ

Share On
nasas-2-stuck-astronauts-face-more-time-in-space-with-return-delayed-until-at-least-late-march
NASA said it considered using a different SpaceX capsule to fly up the replacement crew in order to keep the flights on schedule. (Photo: The Associated Press)

ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਅਤੇ ਉਨ੍ਹਾਂ ਦੇ ਸਾਥੀ ਬੁੱਚ ਵਿਲਮੋਰ ਦੀ ਪੁਲਾੜ ਤੋਂ ਧਰਤੀ 'ਤੇ ਵਾਪਸੀ ਇੱਕ ਵਾਰ ਫਿਰ ਟਾਲ ਦਿੱਤੀ ਗਈ ਹੈ।

ਨਾਸਾ ਨੇ ਕਿਹਾ ਕਿ ਦੋਵੇਂ ਪੁਲਾੜ ਯਾਤਰੀਆਂ ਨੂੰ ਘੱਟੋ-ਘੱਟ ਮਾਰਚ 2025 ਦੇ ਅਖੀਰ ਤੱਕ ਹੋਰ ਇੰਤਜ਼ਾਰ ਕਰਨਾ ਹੋਵੇਗਾ, ਇਹ ਤਾਰੀਖ ਅਪ੍ਰੈਲ ਦੀ ਸ਼ੁਰੂਆਤ ਤੱਕ ਵੀ ਵੱਧ ਸਕਦੀ ਹੈ। ਸੁਨੀਤਾ ਵਿਲੀਅਮਸ ਅਤੇ ਬੁੱਚ ਵਿਲਮੋਰ 5 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਵਿਚ ਗਏ ਸਨ। ਉਨ੍ਹਾਂ ਦੀ ਯਾਤਰਾ ਸਿਰਫ 8 ਦਿਨਾਂ ਦੀ ਸੀ ਪਰ ਪੁਲਾੜ ਯਾਨ ਵਿਚ ਖਰਾਬੀ ਕਾਰਨ ਉਹ ਧਰਤੀ 'ਤੇ ਵਾਪਸ ਨਹੀਂ ਆ ਸਕੇ।

ਦੋਵਾਂ ਪੁਲਾੜ ਯਾਤਰੀਆਂ ਨੂੰ ਪੁਲਾੜ ਵਿਚ ਫਸੇ ਛੇ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਨਾਸਾ ਨੇ ਕਿਹਾ ਕਿ ਇਹ ਦੋਵੇਂ ਹੁਣ 4 ਮੈਂਬਰੀ ਕਰੂ ਦੇ ਪੁਲਾੜ ਸਟੇਸ਼ਨ 'ਤੇ ਪਹੁੰਚਣ ਤੋਂ ਬਾਅਦ ਪੁਲਾੜ ਯਾਤਰੀ ਨਿਕ ਹੇਗ ਅਤੇ ਰਸ਼ੀਅਨ ਪੁਲਾੜ ਯਾਤਰੀ ਅਲੈਗਜ਼ੈਂਡਰ ਦੇ ਨਾਲ ਧਰਤੀ 'ਤੇ ਵਾਪਸ ਆਉਣਗੇ। ਹਾਲਾਂਕਿ, ਨਾਸਾ ਨੇ ਪੁਲਾੜ ਯਾਤਰੀਆਂ ਦੀ ਵਾਪਸੀ ਲਈ ਕਿਸੇ ਖਾਸ ਤਾਰੀਖ਼ ਦਾ ਜ਼ਿਕਰ ਨਹੀਂ ਕੀਤਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link