17.56C Vancouver
ADS

May 3, 2022 7:26 PM - The Canadian Press

ਮੌਂਟਰੀਅਲ ਕਨੇਡੀਅਨਸ ਦੇ ਦਿੱਗਜ ਗਾਏ ਲਾਫਲਰ ਦਾ ਫਿਊਨਰਲ; ਪ੍ਰਸ਼ੰਸਕਾਂ ਨੇ ਪੇਸ਼ ਕੀਤੀ ਭਾਵੁਕ ਸ਼ਰਧਾਂਜਲੀ

Share On
national-funeral-today-in-montreal-for-canadiens-legend-guy-lafleur
``My Way'' played as Montreal Canadiens legend Guy Lafleur's funeral ended. (Photo - Guy Lafleur/Twitter)

ਅੱਜ ਮੌਂਟਰੀਅਲ ਕਨੇਡੀਅਨਸ ਦੇ ਦਿੱਗਜ ਗਾਏ ਲਾਫਲਰ ਦਾ ਫਿਊਨਰਲ ਹੋਇਆ।

ਗਾਏ ਲਾਫਲਰ ਨੂੰ ਇੱਕ ਪਿਤਾ, ਟੀਮਮੇਟ, ਚੰਗੇ ਮਨੁੱਖ ਅਤੇ ਕਿਊਬੈਕਰਸ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਵਾਲੇ ਵਿਅਕਤੀ ਵਜੋਂ ਯਾਦ ਕੀਤਾ ਗਿਆ।

ਇਸ ਮੌਕੇ ਮਾਰਟਿਨ ਲਾਫਲਰ ਨੇ ਆਪਣੇ ਪਿਤਾ ਨੂੰ ਯਾਦ ਕਰ ਹੋਏ ਕਿਹਾ ਕਿ ਉਹ ਹਮੇਸ਼ਾ ਪਰਿਵਾਰ ਲਈ ਸਮਾਂ ਕੱਢਦੇ ਸਨ।

ਮਾਰਟਿਨ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਆਲੇ ਦੁਆਲੇ ਦੇ ਲੋਕਾਂ ਦਾ ਖਿਆਲ ਰੱਖਦੇ ਸਨ, ਉਨ੍ਹਾਂ ਦਾ ਵੀ ਜਿੰਨਾ ਨੂੰ ਉਹ ਜਾਣਦੇ ਤਕ ਨਹੀਂ ਸਨ।

ਹਾਕੀ ਦੇ ਹਾਲ ਆਫ ਫੇਮ ਖਿਡਾਰੀ, ਲੈਰੀ ਰੌਬਿਨਸਨ, ਗਾਏ ਕਾਰਬੋਨੇਉ, ਪੈਟਰਿਕ ਰੌਏ ਅਤੇ ਹੋਰ ਖਿਡਾਰੀਆਂ ਨੇ ਵੀ ਦਿੱਗਜ ਖਿਡਾਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਯਾਦ ਰਹੇ ਗਾਏ ਲਾਫਲਰ 70 ਸਾਲ ਦੇ ਸਨ ਅਤੇ ਬੀਤੇ ਮਹੀਨੇ ਉਨ੍ਹਾਂ ਦੀ ਲੰਗ ਕੈਂਸਰ ਕਾਰਨ ਮੌਤ ਹੋ ਗਈ ਸੀ।

Latest news

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link