Jun 10, 2022 5:14 PM - ANI

ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੋਨੀਆ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਨਵਾਂ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 23 ਜੂਨ ਨੂੰ ਈ. ਡੀ. ਸਾਹਮਣੇ ਪੇਸ਼ ਹੋਣਾ ਹੋਵੇਗਾ।
ਸੋਨੀਆ ਗਾਂਧੀ ਕੋਵਿਡ-19 ਪਾਜ਼ੇਟਿਵ ਹੋਣ ਕਾਰਨ 8 ਜੂਨ ਨੂੰ ਈ. ਡੀ. ਸਾਹਮਣੇ ਪੇਸ਼ ਨਹੀਂ ਹੋਏ ਸਨ।
ਕਾਂਗਰਸ ਲੀਡਰ ਸੋਨੀਆ ਗਾਂਧੀ 1 ਜੂਨ ਨੂੰ ਹਲਕਾ ਬੁਖ਼ਾਰ ਹੋਣ ਮਗਰੋਂ ਇਸ ਤੋਂ ਅਗਲੇ ਦਿਨ ਕੋਵਿਡ ਪਾਜ਼ੇਟਿਵ ਪਾਏ ਗਏ ਸਨ।
ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਨੇ ਰਾਹੁਲ ਗਾਂਧੀ ਨੂੰ ਵੀ 13 ਜੂਨ ਨੂੰ ਜਾਂਚ ਵਿਚ ਪੇਸ਼ ਹੋਣ ਲਈ ਕਿਹਾ ਹੈ।
ਈ. ਡੀ. ਪ੍ਰੀਵੈਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀ. ਐੱਮ. ਐੱਲ. ਏ.) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰੇਗਾ।




