11.01C Vancouver
ADS

Sep 17, 2026 2:11 PM - Connect Newsroom - Ramandeep Kaur with files from The Canadian Press

ਪਾਰਟੀ ਹਿੱਤਾਂ ਤੋਂ ਉੱਪਰ ਰਾਸ਼ਟਰੀ ਹਿੱਤ: ਪੌਲੀਐਵ

Share On
national-interest-over-party-interests-poilievre
Poilievre also said criticizing the government should not be viewed as criticizing Canada. (Photo: The Canadian Press)

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਬ੍ਰਿਟਿਸ਼ ਕੋਲੰਬੀਆ ਦੇ ਪੈਂਟਿਕਟਨ ਵਿਖੇ ਕੰਜ਼ਰਵੇਟਿਵ ਦੇ ਸੰਸਦੀ ਕਾਕਸ ਦੀ ਬੈਠਕ ਦੌਰਾਨ ਆਪਣੇ ਸਾਂਸਦਾਂ ਨੂੰ ਪਾਰਟੀ ਹਿੱਤਾਂ ਤੋਂ ਉੱਪਰ ਉੱਠ ਕੇ ਰਾਸ਼ਟਰੀ ਹਿੱਤਾਂ ਨੂੰ ਪਹਿਲ ਦੇਣ ਦਾ ਸੱਦਾ ਦਿੱਤਾ ਹੈ।

ਹਾਲ ਹੀ ਵਿਚ ਹੋਈਆਂ ਜ਼ਿਮਨੀ-ਚੋਣਾਂ ਵਿਚ ਨਿਰਾਸ਼ਾਜਨਕ ਪ੍ਰਦਰਸ਼ਨ ਅਤੇ ਲਿਬਰਲਸ ਦੇ ਹੱਕ ਵਿਚ ਆ ਰਹੇ ਸਰਵਿਆਂ ਕਾਰਨ ਕੰਜ਼ਰਵੇਟਿਵ ਅੰਦਰ ਅਸਥਿਰਤਾ ਦਾ ਮਾਹੌਲ ਹੈ, ਜਿਸ ਵਿਚਕਾਰ ਪੌਲੀਐਵ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਗਏ ਟੈਰਿਫਸ ਦੇ ਇਸ ਚੁਣੌਤੀਪੂਰਨ ਦੌਰ ਵਿਚ ਇੱਕ ਦੇਸ਼ ਭਗਤ ਵਜੋਂ ਉਨ੍ਹਾਂ ਦਾ ਫਰਜ਼ ਪਾਰਟੀ ਤੋਂ ਪਹਿਲਾਂ ਦੇਸ਼ ਹੈ।

ਉਨ੍ਹਾਂ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਦੇ ਦੇਸ਼ ਹਿੱਤ ਵਾਲੇ ਚੰਗੇ ਫੈਸਲਿਆਂ ਦਾ ਸਮਰਥਨ ਕਰੇਗੀ ਅਤੇ ਗਲਤ ਨੀਤੀਆਂ ਦਾ ਵਿਰੋਧ ਕਰੇਗੀ। ਇਸ ਦੇ ਨਾਲ ਹੀ ਪੌਲੀਐਵ ਨੇ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨ ਨੂੰ ਦੇਸ਼ ਦੀ ਨਿੰਦਾ ਕਰਨਾ ਨਹੀਂ ਮੰਨਿਆ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਕੀ ਸਾਨੂੰ ਉਦੋਂ ਤੱਕ ਲੋਕਾਂ ਦੇ ਦੁੱਖਾਂ-ਤਕਲੀਫ਼ਾਂ ਬਾਰੇ ਚੁੱਪ ਰਹਿਣਾ ਚਾਹੀਦਾ ਹੈ ਜਦੋਂ ਤੱਕ ਟਰੰਪ ਸੱਤਾ ਤੋਂ ਲਾਂਭੇ ਨਹੀਂ ਜਾਂਦੇ? ਪੌਲੀਐਵ ਨੇ ਕਿਹਾ ਕਿ ਅਸੀਂ ਅਜਿਹਾ ਨਹੀਂ ਕਰ ਸਕਦੇ, ਪਾਰਟੀ ਸੰਘਰਸ਼ ਕਰ ਰਹੇ ਪਰਿਵਾਰਾਂ ਦੇ ਹੱਕਾਂ ਲਈ ਵੀ ਲੜਨਾ ਜਾਰੀ ਰੱਖੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link