14.21C Vancouver
ADS

Feb 13, 2026 1:53 PM - Connect Newsroom - Jasmine Singh with files from The Canadian Press

ਪੀ.ਐਮ. ਕਾਰਨੀ ਅੱਜ ਹੋਰ ਨੇਤਾਵਾਂ ਨਾਲ ਟੰਬਲਰ ਰਿਜ 'ਚ ਹੋਣ ਵਾਲੇ ਕਮਿਊਨਿਟੀ ਵਿਜਲ ਵਿਚ ਹੋਣਗੇ ਸ਼ਾਮਲ

Share On
national-leaders-to-attend-vigil-in-tumbler-ridge-following-mass-shooting
Community members gather for a vigil in Tumbler Ridge, B.C., following Tuesday’s mass shooting. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਹੋਰ ਫੈਡਰਲ ਪਾਰਟੀ ਦੇ ਆਗੂ ਅੱਜ ਸ਼ਾਮ ਟੰਬਲਰ ਰਿਜ ਵਿਚ ਹੋਣ ਵਾਲੇ ਕਮਿਊਨਿਟੀ ਵਿਜਲ ਵਿਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਸਮੂਹਿਕ ਗੋਲੀਬਾਰੀ ਦੇ ਤਿੰਨ ਦਿਨਾਂ ਬਾਅਦ ਹੋ ਰਿਹਾ ਹੈ। ਸ਼ੂਟਰ ਸਮੇਤ ਇਸ ਘਟਨਾ ਵਿਚ ਕੁੱਲ ਨੌ ਲੋਕਾਂ ਦੀ ਮੌਤ ਹੋਈ ਸੀ।

ਸ਼ਹਿਰ ਦੇ ਮੇਅਰ ਦੇ ਸੱਦੇ 'ਤੇ ਪਹੁੰਚ ਰਹੇ ਪੀ. ਐੱਮ. ਕਾਰਨੀ ਨੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਮਗਰੋਂ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ , ਬਲਾਕ ਕਿਊਬੈਕਵਾ ਲੀਡਰ ਯਵੇਸ-ਫ੍ਰੈਂਕੋਇਸ ਬਲੈਂਚੇਟ, ਐਨ.ਡੀ.ਪੀ. ਅੰਤਰਿਮ ਲੀਡਰ ਡੌਨ ਡੇਵਿਸ ਅਤੇ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਨੇ ਇਸ ਸੋਗ ਸਭਾ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਗੌਰਤਲਬ ਹੈ ਕਿ ਪੁਲਿਸ ਵਲੋਂ ਜਾਰੀ ਵੇਰਵਿਆਂ ਅਨੁਸਾਰ, 18 ਸਾਲਾ ਹਮਲਾਵਰ ਜੈਸੀ ਵੈਨ ਰੂਟਸੇਲਰ ਨੇ ਮੰਗਲਵਾਰ ਨੂੰ ਪਹਿਲਾਂ ਆਪਣੇ ਘਰ ਵਿਚ ਆਪਣੀ ਮਾਂ ਅਤੇ 11 ਸਾਲਾ ਮਤਰੇਏ ਭਰਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ। ਇਸ ਤੋਂ ਬਾਅਦ ਸਕੂਲ ਵਿਚ ਜਾ ਕੇ ਫਾਇਰਿੰਗ ਕੀਤੀ, ਜਿਸ ਵਿਚ 12 ਤੋਂ 13 ਸਾਲ ਦੀ ਉਮਰ ਦੇ 5 ਵਿਦਿਆਰਥੀਆਂ ਅਤੇ ਇੱਕ ਐਜੂਕੇਸ਼ਨ ਅਸੀਸਟੈਂਟ ਦੀ ਮੌਤ ਹੋ ਗਈ।

ਇਸ ਘਟਨਾ ਵਿਚ ਦੋ ਦਰਜਨ ਤੋਂ ਵੱਧ ਹੋਰ ਵੀ ਜ਼ਖ਼ਮੀ ਹੋਏ ਸਨ, ਜਿਹਨਾਂ ਵਿਚੋਂ 12 ਸਾਲਾ ਮਾਸੂਮ ਬੱਚੀ ਮਾਇਆ ਗੇਬਾਲਾ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਹ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਬੁੱਧਵਾਰ ਨੂੰ ਹਾਊਸ ਔਫ ਕੌਮਨਜ਼ ਵਿਚ ਵੀ ਕਾਰਨੀ ਸਮੇਤ ਸਾਰੇ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link