14.96C Vancouver
ADS

Jun 5, 2020 2:40 PM -

ਨਵੀਆਂ ਨੌਕਰੀਆਂ ਦੇ ਬਾਵਜੂਦ ਬੇਰੁਜ਼ਗਾਰੀ ਦੀ ਦਰ ਵਿੱਚ ਵੱਡਾ ਵਾਧਾ

Share On
national-unemployment-rate-hits-new-record-even-as-economy-adds-jobs
Chairs are seen on the counter of a closed restaurant in Whistler, B.C., on May 15, 2020. THE CANADIAN PRESS/Jonathan Hayward

ਸਟੈਟਿਸਟਿਕਸ ਕੈਨੇਡਾ ਮੁਤਾਬਕ ਜਿੱਥੇ ਜਨਤਕ ਸਿਹਤ ਪਾਬੰਦੀਆਂ ਨੂੰ ਘਟਾਉਣ ਅਤੇ ਵਪਾਰਾਂ ਦੇ ਦੁਬਾਰਾ ਖੁੱਲ੍ਹਣ ਨਾਲ ਮਈ ਵਿੱਚ 289,600 ਨਵੀਆਂ ਨੌਕਰੀਆਂ ਸ਼ਾਮਿਲ ਕੀਤੀਆਂ ਗਈਆਂ, ਉੱਥੇ ਹੀ ਬੇਰੁਜ਼ਗਾਰੀ ਦੀ ਦਰ ਨੇ ਨਵੇਂ ਰਿਕਾਰਡ ਕਾਇਮ ਕੀਤੇ।

ਬੇਰੁਜ਼ਗਾਰੀ ਦੀ ਦਰ 13.7 ਫੀਸਦੀ ਰਹੀ ਜੋ ਕਿ ਚਾਰ ਦਹਾਕੇ ਪਹਿਲਾਂ ਰਿਕਾਰਡ ਕੀਤੀ ਦਸੰਬਰ 1982 ਦੀ 13.1 ਫੀਸਦੀ ਦਰ ਤੋਂ ਵੀ ਵੱਧ ਸੀ।

ਨਵੀਆਂ ਨੌਕਰੀਆਂ ਦੇ ਬਾਵਜੂਦ ਬੇਰੁਜ਼ਗਾਰੀ ਦੀ ਦਰ ਵਿੱਚ ਵਾਧਾ ਦੇਖਣ ਨੂੰ ਮਿਲਿਆ ਕਿਉਂਕਿ ਅਰਥਵਿਵਸਥਾ ਨੂੰ ਹੌਲੀ-ਹੌਲੀ ਖੋਲ੍ਹੇ ਜਾਣ ਪਿੱਛੋਂ, ਹੁਣ ਵੱਡੀ ਗਿਣਤੀ ਵਿੱਚ ਲੋਕ ਨੌਕਰੀਆਂ ਦੀ ਭਾਲ ਦੀ ਸ਼ੁਰੂਆਤ ਕਰ ਰਹੇ ਹਨ।

ਫਾਈਨੈਂਸ਼ਲ ਮਾਰਕੀਟ ਫਰਮ ਰੈਫੀਨਿੱਟਵ ਮੁਤਾਬਕ ਅਰਥਸ਼ਾਸਤਰੀਆਂ ਨੇ ਮਈ ਵਿੱਚ 500,000 ਲੋਕਾਂ ਦੇ ਨੌਕਰੀਆਂ ਗਵਾ ਲੈਣ ਅਤੇ ਬੇਰੁਜ਼ਗਾਰੀ ਦੀ ਦਰ 15.0 ਫੀਸਦੀ ਹੋਣ ਦਾ ਅੰਦਾਜ਼ਾ ਲਾਇਆ ਸੀ।

ਮਾਰਚ ਅਤੇ ਅਪ੍ਰੈਲ ਵਿੱਚ 3 ਮਿਲਿਅਨ ਲੋਕਾਂ ਦੀਆਂ ਨੌਕਰੀਆਂ ਗਈਆਂ ਅਤੇ 2.5 ਮਿਲੀਅਨ ਵਿਅਕਤੀਆਂ ਨੇ ਆਪਣੇ ਆਮ ਨਾਲੋਂ ਅੱਧੇ ਘੰਟਿਆਂ ਲਈ ਕੰਮ ਕੀਤਾ।

ਸਟੈਟਿਸਟਿਕਸ ਕੈਨੇਡਾ ਮੁਤਾਬਕ ਮਈ ਵਿੱਚ ਜਿਹੜੇ ਵਿਅਕਤੀਆਂ ਨੇ ਆਪਣੇ ਆਮ ਨਾਲੋਂ ਅੱਧੇ ਘੰਟਿਆਂ ਲਈ ਕੰਮ ਕੀਤਾ, ਉਹਨਾਂ ਦੀ ਗਿਣਤੀ ਵਿੱਚ 292,000 ਦੀ ਗਿਰਾਵਟ ਆਈ ਦੇਖੀ ਗਈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link