16.26C Vancouver
ADS

Mar 26, 2026 1:35 PM - Connect Newsroom - Ramandeep Kaur with files from The Canadian Press

ਕੈਨੇਡਾ ਨੇ ਨੈਟੋ ਵੱਲੋਂ ਮਿੱਥੇ ਗਏ ਜੀ. ਡੀ. ਪੀ. ਦੇ ਦੋ ਫੀਸਦੀ ਦੇ ਬਰਾਬਰ ਡਿਫੈਂਸ ਖ਼ਰਚ ਟਾਰਗੇਟ ਨੂੰ ਕੀਤਾ ਪੂਰਾ

Share On
nato-report-says-canada-met-2-defence-spending-target-for-first-time-in-decades
The two per cent benchmark is a long-standing commitment among NATO members aimed at ensuring collective security and military readiness. (Photo: The Canadian Press)

ਕੈਨੇਡਾ ਨੇ ਫਾਈਨਲੀ ਅਧਿਕਾਰਤ ਤੌਰ 'ਤੇ ਨੈਟੋ ਵੱਲੋਂ ਮਿੱਥੇ ਗਏ ਜੀ. ਡੀ. ਪੀ. ਦੇ ਦੋ ਫੀਸਦੀ ਦੇ ਬਰਾਬਰ ਡਿਫੈਂਸ ਖ਼ਰਚ ਟਾਰਗੇਟ ਨੂੰ ਪੂਰਾ ਕਰ ਲਿਆ ਹੈ। ਇਸ ਟੀਚੇ ਨੂੰ 2014 ਵਿਚ ਰੂਸ ਵੱਲੋਂ ਕ੍ਰੀਮੀਆ 'ਤੇ ਕਬਜ਼ਾ ਕੀਤੇ ਜਾਣ ਤੋਂ ਬਾਅਦ ਸਾਰੇ ਨੈਟੋ ਦੇਸ਼ਾਂ ਲਈ ਜ਼ਰੂਰੀ ਕੀਤਾ ਗਿਆ ਸੀ ਅਤੇ ਮੈਂਬਰ ਦੇਸ਼ਾਂ ਨੇ 2024 ਤੱਕ ਇਸ ਟਾਰਗੇਟ ਨੂੰ ਹਾਸਲ ਕਰ ਲਏ ਜਾਣ ਦੀ ਵਚਨਬੱਧਤਾ ਜਤਾਈ ਸੀ ਪਰ ਇਸ ਸਮਾਂ-ਸੀਮਾ ਵਿਚ ਟੀਚੇ ਨੂੰ ਪੂਰਾ ਕਰਨ ਵਿਚ ਅਸਫਲ ਰਹਿਣ ਵਾਲੇ 11 ਦੇਸ਼ਾਂ ਵਿਚੋਂ ਕੈਨੇਡਾ ਇੱਕ ਸੀ।

ਨੈਟੋ ਦੀ ਤਾਜ਼ਾ ਸਾਲਾਨਾ ਰਿਪੋਰਟ ਦੇ ਅੰਕੜਿਆਂ ਮੁਤਾਬਕ, ਸਾਲ 2025 ਵਿਚ ਕੈਨੇਡਾ ਨੇ ਆਪਣੀ ਮਿਲਟਰੀ 'ਤੇ $60 ਬਿਲੀਅਨ ਤੋਂ ਵੱਧ ਰਾਸ਼ੀ ਖਰਚ ਕੀਤੀ, ਜੋ ਕਿ ਦੇਸ਼ ਦੀ ਕੁੱਲ ਜੀ. ਡੀ. ਪੀ. ਦਾ 2.01 ਫੀਸਦੀ ਹੈ। ਉਥੇ ਹੀ, 2035 ਤੱਕ ਨੈਟੋ ਦੇਸ਼ਾਂ ਵਲੋਂ ਡਿਫੈਂਸ ਖ਼ਰਚ ਨੂੰ ਜੀ. ਡੀ. ਪੀ. ਦੇ 5 ਫੀਸਦੀ ਤੱਕ ਲਿਜਾਣ ਦਾ ਟੀਚਾ ਹੈ, ਯਾਨੀ ਕੈਨੇਡਾ ਨੂੰ ਮਿਲਟਰੀ ਲਈ ਲਗਭਗ $150 ਬਿਲੀਅਨ ਸਾਲਾਨਾ ਖ਼ਰਚ ਕਰਨਾ ਹੋਵੇਗਾ।

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪਿਛਲੇ ਸਾਲ ਅਹੁਦਾ ਸੰਭਾਲਦਿਆਂ ਹੀ ਡਿਫੈਂਸ ਨੂੰ ਆਪਣੀ ਆਰਥਿਕ ਨੀਤੀ ਦਾ ਮੁੱਖ ਹਿੱਸਾ ਬਣਾਇਆ ਹੈ, ਜਦੋਂ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਫੀਸਦੀ ਦੇ ਟੀਚੇ ਨੂੰ ਹੀ 2032 ਤੱਕ ਪੂਰਾ ਕੀਤੇ ਜਾਣ ਦੀ ਸੰਭਾਵਨਾ ਦੱਸੀ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link