16.85C Vancouver
ADS

May 28, 2024 3:16 PM - The Canadian Press

ਬੀ.ਸੀ. ਵਿਚ ਜੰਗਲੀ ਜੀਵਾਂ ਦੀ ਰਿਹਾਇਸ਼ ਨੂੰ ਬਚਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ

Share On
nature-conservancy-of-canada-buys-b-c-grasslands-for-new-conservation-area
Klafki says the former owner offered up the lands knowing their "unique ecological characteristics," and sites like it are becoming rarer in the valleys of the Rocky Mountain Trench.(Photo: The Canadian Press)

ਬੀ.ਸੀ. ਵਿਚ ਜੰਗਲੀ ਜੀਵਾਂ ਦੀ ਰਿਹਾਇਸ਼ ਨੂੰ ਬਚਾਉਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਕੈਨੇਡਾ ਦੀ ਨੇਚਰ ਕੰਜ਼ਰਵੈਂਸੀ ਕਹਿਣਾ ਹੈ ਕਿ ਉਸ ਨੇ ਜੰਗਲੀ ਜੀਵਾਂ ਦੇ ਮਹੱਤਵਪੂਰਨ ਨਿਵਾਸ ਸਥਾਨ ਦੀ ਰੱਖਿਆ ਲਈ ਬੀ.ਸੀ. ਦੇ ਦੱਖਣ-ਪੂਰਬੀ ਖੇਤਰ ਵਿੱਚ 271 ਹੈਕਟੇਅਰ ਮਹੱਤਵਪੂਰਨ ਘਾਹ ਦੇ ਮੈਦਾਨ ਖਰੀਦੇ ਹਨ। ਕੰਜ਼ਰਵੈਂਸੀ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਅਤੇ ਨਿੱਜੀ ਦਾਨੀਆਂ ਦੇ ਫੰਡਾਂ ਨਾਲ ਕਰੇਨਬ੍ਰੋਕ ਦੇ ਉੱਤਰ ਵਿੱਚ ਸਕੂਮਚੁਕ ਪ੍ਰੈਰੀ ਵਜੋਂ ਜਾਣੇ ਜਾਂਦੇ ਖੇਤਰ ਵਿੱਚ ਜ਼ਮੀਨਾਂ ਖਰੀਦੀਆਂ ਗਈਆ ਹਨ।

ਬੀ.ਸੀ. ਦੇ ਨੇਚਰ ਕੰਜ਼ਰਵੈਂਸੀ ਪ੍ਰੋਗਰਾਮ ਦੇ ਡਾਇਰੈਕਟਰ ਰਿਚਰਡ ਕਲਾਫਕੀ ਦਾ ਕਹਿਣਾ ਹੈ ਕਿ ਇਹ ਜ਼ਮੀਨਾਂ ਇਕ ਸਥਾਨਕ ਪਸ਼ੂ ਪਾਲਕ ਤੋਂ ਖਰੀਦੀਆਂ ਗਈਆਂ ਸਨ। ਕਲਾਫਕੀ ਦਾ ਕਹਿਣਾ ਹੈ ਕਿ ਇਹ ਖੇਤਰ ਲੰਮੀ ਚੁੰਝ ਵਾਲੇ ਪੰਛੀ ਕਰਲਿਊ ਦਾ ਘਰ ਰਿਹਾ ਹੈ ਅਤੇ ਇਥੇ ਐਲਕ, ਹਿਰਨ ਅਤੇ ਹੋਰ ਪ੍ਰਜਾਤੀਆਂ ਵੀ ਪਾਈਆਂ ਜਾਂਦੀਆਂ ਹਨ।

ਕਲਾਫਕੀ ਅਨੁਸਾਰ ਇਸ ਪ੍ਰਾਜੈਕਟ ਲਈ 3.4 ਮਿਲੀਅਨ ਡਾਲਰ ਦੀ ਫੰਡਿੰਗ ਦਾ ਲਗਭਗ ਦੋ ਤਿਹਾਈ ਹਿੱਸਾ ਨਿੱਜੀ ਦਾਨ ਤੋਂ ਆਇਆ ਹੈ ਅਤੇ ਇਸ ਦੇ ਨਾਲ ਹੀ ਫੈਡਰਲ ਸਰਕਾਰ ਨੇ ਆਪਣੇ ਕੁਦਰਤੀ ਵਿਰਾਸਤ ਸੰਭਾਲ ਫੰਡ ਰਾਹੀਂ 1.3 ਮਿਲੀਅਨ ਡਾਲਰ ਦਾ ਯੋਗਦਾਨ ਦਿੱਤਾ ਹੈ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link