15.14C Vancouver
ADS

Mar 5, 2020 10:15 PM -

ਨਵਦੀਪ ਬੈਂਸ: ਸਰਕਾਰ ਆਪਣੇ ਵਾਇਰਲੈਸ ਸੇਵਾਵਾਂ ਦੇ ਰੇਟ ਘਟਾਉਣ ਲਈ ਚੁੱਕ ਰਹੀ ਅਹਿਮ ਕਦਮ 

Share On
navdeep-bains-government-moving-forward-on-its-commitment-to-reduce-wireless-prices
Innovation Minister Navdeep Bains holds a press conference in Ottawa on Wednesday, July 24, 2019. The federal government is making clear that cuts to wireless rates it expects from mobile service providers must go above and beyond any price reductions already seen since 2016. Bains says the 25 per cent rate reductions he has been mandated to achieve over the next two years will be measured from after the October election. THE CANADIAN PRESS/Sean Kilpatrick

ਫੈਡਰਲ ਇੰਡਸਟਰੀ ਮੰਤਰੀ, ਨਵਦੀਪ ਬੈਂਸ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਇਰਲੈਸ ਸੇਵਾਵਾਂ ਦੇ ਰੇਤ ਘਟਾਉਣ ਸੰਬੰਧੀ ਵਾਅਦੇ 'ਤੇ ਅੱਗੇ ਵੱਧ ਰਹੀ ਹੈ।

ਇਸਦੇ ਲਈ ਕੁਆਟਰਲੀ ਪ੍ਰੋਗ੍ਰੈਸ ਰਿਪੋਰਟਸ ਅਤੇ ਸਪੈਕਟ੍ਰਮ, ਜਿਸਦੇ ਆਸਰੇ ਕਿ ਫੋਨਾਂ 'ਤੇ ਗੱਲਬਾਤ ਹੋ ਪਾਉਂਦੀ ਹੈ, ਉਸਨੂੰ ਛੋਟੇ ਕੈਰੀਅਰਸ ਲਈ ਇੱਕ ਆਕਸ਼ਨ (ਨਿਲਾਮੀ) ਲਈ ਪਾਸੇ ਰੱਖਣ ਦੀ ਗੱਲ ਆਖੀ ਗਈ ਹੈ।

ਉਨ੍ਹਾਂ ਕਿਹਾ ਕਿ ਬੈਲ, ਰਾਜਰਸ ਅਤੇ ਟੈਲਸ ਵਰਗੇ ਵੱਡੇ ਬ੍ਰੈਂਡਸ ਕੋਲ ਹੁਣ 2 ਸਾਲ ਦਾ ਸਮਾਂ ਹੈ, ਜਿਸ ਦੌਰਾਨ ਓਹ ਕੀਮਤਾਂ ਘਟਾ ਸਕਦੇ ਹਨ।

ਇਸ ਦੌਰਾਨ 2 ਤੋਂ 6 ਗੀਗਾਬਾਈਟ ਵਾਲੇ ਪਲੈਨਸ ਦੇ ਲਈ 25% ਤਕ ਰੇਟ ਘਟਾਉਣ ਦੀ ਲੋੜ ਹੋਵੇਗੀ।

ਅਜਿਹਾ ਨਾ ਕਰਨ 'ਤੇ ਹੋਰ ਰੈਗੂਲੇਟਰੀ ਐਕਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਫੈਸਲਾ ਉਸ ਵੇਲੇ ਲਿਆ ਗਿਆ ਹੈ, ਜਦ ਸਾਲ 2019 ਦੀ ਇੱਕ ਰਿਪੋਰਟ 'ਚ ਸਾਹਮਣੇ ਆਇਆ ਸੀ ਕਿ ਦੇਸ਼ ਦੇ ਕਈ ਛੋਟੇ ਕੈਰੀਅਰ, ਵੱਡੇ ਕੈਰੀਅਰਸ ਦੇ ਮੁਕਾਬਲੇ, ਘੱਟ ਕੀਮਤਾਂ ਵਾਲੇ ਪਲੈਨ ਪੇਸ਼ ਕਰ ਰਹੇ ਸਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link