9.1C Vancouver
ADS

Aug 16, 2021 8:47 AM -

ਨਵਜੋਤ ਸਿੰਘ ਸਿੱਧੂ ਨੇ ਪ੍ਰਗਟ ਸਿੰਘ ਨੂੰ ਥਾਪਿਆ ਪੀਪੀਸੀਸੀ ਦਾ ਜਨਰਲ ਸਕੱਤਰ

Share On
navjot-singh-sidhu-appoints-pargat-singh-as-ppcc-general-secretary
Navjot Singh Sidhu appoints Pargat Singh as PPCC general secretary

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਦੇ ਐੱਮਐੱਲਏ ਪ੍ਰਗਟ ਸਿੰਘ ਨੂੰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਜਨਰਲ ਸਕੱਤਰ (ਜਥੇਬੰਦਕ) ਥਾਪ ਦਿੱਤਾ ਗਿਆ ਹੈ।

ਸਿੱਧੂ ਵੱਲੋਂ ਜਾਰੀ ਕੀਤੇ ਗਏ ਇੱਕ ਸਰਕੁਲਰ ਮੁਤਾਬਕ," ਕਾਂਗਰਸ ਦੀ ਮਾਣਯੋਗ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਜਥੇਬੰਦਕ) ਸ਼੍ਰੀ ਕੇ ਸੀ ਵੇਨੂਗੋਪਾਲ ਅਤੇ ਪੰਜਾਬ ਕਾਂਗਰਸ ਇੰਚਾਰਜ ਸ਼੍ਰੀ. ਹਰੀਸ਼ ਰਾਵਤ ਦੀ ਇਜਾਜ਼ਤ ਨਾਲ, ਮੈਂ ਤੁਰਤ ਪ੍ਰਭਾਵ ਨਾਲ ਸ. ਪ੍ਰਗਟ ਸਿੰਘ ਨੂੰ ਪੀਪੀਸੀਸੀ ਦੇ ਜਨਰਲ ਸਕੱਤਰ (ਜਥੇਬੰਦਕ) ਦੇ ਤੌਰ 'ਤੇ ਥਾਪਦਾ ਹਾਂ।"

ਗ਼ੌਰਤਲਬ ਹੈ ਕਿ ਸਾਬਕਾ ਹਾਕੀ ਕਪਤਾਨ ਤੋਂ ਸਿਆਸਤ ਵਿੱਚ ਆਏ ਪ੍ਰਗਟ ਸਿੰਘ, ਸਿੱਧੂ ਦੇ ਨੇੜਲੇ ਭਰੋਸੇ ਦੇ ਪਾਤਰ ਮੰਨੇ ਜਾਂਦੇ ਹਨ। ਉਹ ਪਹਿਲਾਂ ਸ਼ਿਰੋਮਣੀ ਅਕਾਲੀ ਦਲ (ਐੱਸਏਡੀ) ਵਿੱਚ ਸਨ, ਜਿਸਨੂੰ ਛੱਡ ਕੇ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਦੀ ਪੰਜਾਬ ਇਕਾਈ ਵਿੱਚ, ਆਜ਼ਾਦੀ ਦਿਹਾੜੇ ਦੇ ਜਸ਼ਨ ਨੂੰ ਲੈਕੇ ਚਿੰਤਾ ਵਧ ਗਈ ਸੀ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਵੱਖੋ-ਵੱਖਰੇ ਪ੍ਰੋਗਰਾਮ ਕੀਤੇ ਗਏ ਸਨ।

ਜਿੱਥੇ ਪੰਜਾਬ ਦੇ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ ਹੋਏ ਪ੍ਰੋਗਰਾਮ ਵਿੱਚ ਕੌਮੀ ਝੰਡਾ ਲਹਿਰਾਇਆ, ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਸਨ।

ਦਰਅਸਲ ਇਹ ਸਭ 11 ਅਗਸਤ ਨੂੰ ਪੰਜਾਬ ਸੀਐੱਮ ਦੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ, ਪੀਪੀਸੀਸੀ ਮੁਖੀ ਸਿੱਧੂ ਵੱਲੋਂ ਆਪਣਾ ਅਹੁਦਾ ਸਾਂਭਣ ਤੋਂ ਬਾਅਦ ਦਿੱਤੇ ਗਏ ਬਿਆਨਾਂ ਨੂੰ ਲੈਕੇ ਕੀਤੀ ਗਈ ਮੁਲਾਕਾਤ ਤੋਂ ਕੁਝ ਹੀ ਦਿਨਾਂ ਬਾਅਦ ਹੋਇਆ ਹੈ।

ਪੰਜਾਬ ਦੀਆਂ ਅਸੈਂਬਲੀ ਚੋਣਾਂ ਵੀ ਅਗਲੇ ਸਾਲ ਹੀ ਹੋਣ ਵਾਲੀਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link