12.47C Vancouver
ADS

Mar 19, 2024 1:33 PM - The Connect News

ਨਵਜੋਤ ਸਿੰਘ ਸਿੱਧੂ ਦੀ ’ਕ੍ਰਿਕਟ’ ’ਚ ਵਾਪਸੀ! ਆਈ.ਪੀ.ਐੱਲ. ’ਚ ਕਰਨਗੇ ਕਮੈਂਟਰੀ

Share On
navjot-singh-sidhus-return-to-cricket-ipl-commentary-will-be-done-in
The IPL matches are starting from March 22. Navjot Sidhu, who has refused to contest the Lok Sabha elections, is likely to stay away from campaigning this time. (Photo:Facebook/Navjot Singh Sidhu)

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟ ਵਿਚ ਵਾਪਸੀ ਕਰ ਲਈ ਹੈ। ਉਹ ਆਈ.ਪੀ.ਐੱਲ. ਵਿਚ ਕਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਅਤੇ ਨਵਜੋਤ ਸਿੰਘ ਸਿੱਧੂ ਦੋਹਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਆਈ.ਪੀ.ਐੱਲ ਮੈਚ 22 ਮਾਰਚ ਤੋਂ ਸ਼ੁਰੂ ਹੋ ਰਹੇ ਹਨ। ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਨਵਜੋਤ ਸਿੱਧੂ ਦੇ ਇਸ ਵਾਰ ਪ੍ਰਚਾਰ ਤੋਂ ਵੀ ਦੂਰ ਰਹਿਣ ਦੀ ਸੰਭਾਵਨਾ ਹੈ। ਸਿੱਧੂ ਨੇ ਸਾਲ 2018 ਵਿਚ ਆਖਰੀ ਵਾਰ ਕ੍ਰਿਕਟ ਮੈਚ ਵਿਚ ਕਮੈਂਟਰੀ ਕੀਤੀ ਸੀ।

ਹਾਲ ਹੀ ਵਿਚ ਸਿੱਧੂ ਨੇ ਕਿਹਾ ਸੀ ਕਿ ਕ੍ਰਿਕਟ ਦੀ ਕਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪਿਤਾ ਸਰਦਾਰ ਭਗਵੰਤ ਸਿੰਘ ਵੀ ਕ੍ਰਿਕਟਰ ਸਨ। ਉਥੇ ਹੀ ਸਿੱਧੂ 1983 ਤੋਂ 1999 ਤੱਕ ਟੀਮ ਇੰਡੀਆ ਦਾ ਹਿੱਸਾ ਰਹੇ। ਉਨ੍ਹਾਂ ਕੁੱਲ 51 ਟੈਸਟ ਮੈਚ ਅਤੇ 136 ਵਨਡੇ ਮੈਚ ਖੇਡੇ ਸਨ।

1999 ਵਿਚ ਉਨ੍ਹਾਂ ਨੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ ਅਤੇ ਕਮੈਂਟਰੀ ਵਿਚ ਚਲੇ ਗਏ ਸਨ। ਪੰਜਾਬ ਸਰਕਾਰ ਵਿਚ ਮੰਤਰੀ ਬਣਨ ਮਗਰੋਂ ਉਨ੍ਹਾਂ ਨੇ ਕਮੈਂਟਰੀ ਪੈਨਲ ਦੇ ਨਾਲ-ਨਾਲ ਆਪਣੇ ਸਾਰੇ ਟੀਵੀ ਸ਼ੋਅ ਵੀ ਛੱਡ ਦਿੱਤੇ ਸਨ।

Latest news

third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link