9.9C Vancouver
ADS

Jun 4, 2024 8:45 AM - Connect Newsroom

ਐੱਨ.ਡੀ.ਏ. 290 ਸੀਟਾਂ 'ਤੇ ਅੱਗੇ, ਅਮੇਠੀ ਤੋਂ ਸਮ੍ਰਿਤੀ ਈਰਾਨੀ ਪਿੱਛੇ

Share On
nda-leads-with-290-seats-smriti-irani-trailing-behind-from-amethi
BJP is trailing in Uttar Pradesh as the Samajwadi Party and Congress-led INDIA are leading in 42 seats, while BJP-led NDA is leading in 37 seats.(Photo: Twiter/Smriti Zubin Irani)

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨ.ਡੀ.ਏ.290 ਤੋਂ ਵੱਧ ਸੀਟਾਂ 'ਤੇ ਲੀਡ ਕਰ ਰਹੀ ਹੈ ਅਤੇ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਬਲੌਕ ਨੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨੂੰ ਝੂਠ ਸਾਬਤ ਕਰਦਿਆਂ 228 ਤੋਂ ਵੱਧ ਸੀਟਾਂ 'ਤੇ ਕਬਜ਼ਾ ਕਰ ਲਿਆ ਹੈ। ਲੋਕ ਸਭਾ 2024 ਦਾ ਫੈਸਲਾ ਕੁਝ ਘੰਟਿਆਂ ਵਿੱਚ ਆਉਣ ਵਾਲਾ ਹੈ। ਕਾਂਗਰਸ ਦੇ ਕਿਸ਼ੋਰੀ ਲਾਲ ਅਮੇਠੀ ਤੋਂ ਇਸ ਸਮੇਂ 62,802 ਵੋਟਾਂ ਦੇ ਫਰਕ ਨਾਲ ਅੱਗੇ ਹਨ ਜਦਕਿ ਭਾਜਪਾ ਦੀ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਬਹੁਤ ਪਿੱਛੇ ਹੈ।

ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਐੱਨ.ਡੀ.ਏ. ਅਤੇ ਇੰਡੀਆ ਬਲੌਕ ਦਰਮਿਆਨ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੀ ਅਗਵਾਈ ਵਾਲੀ ਇੰਡੀਆ ਬਲੌਕ ਉੱਤਰ ਪ੍ਰਦੇਸ਼ ਵਿਚ 42 ਸੀਟਾਂ 'ਤੇ ਅੱਗੇ ਹੈ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ.37 ਸੀਟਾਂ 'ਤੇ ਅੱਗੇ ਹੈ। ਇੱਥੇ ਦੋਹਾਂ ਪਾਰਟੀਜ਼ ਵਿਚਕਾਰ ਫਸਵਾਂ ਮੁਕਾਬਲਾ ਹੋ ਰਿਹਾ ਹੈ।

ਭਾਰਤੀ ਜਨਤਾ ਪਾਰਟੀ ਓਡੀਸ਼ਾ, ਤੇਲੰਗਾਨਾ ਅਤੇ ਕੇਰਲ ਵਿੱਚ ਵਧੀਆ ਪ੍ਰਦਰਸ਼ਨ ਦੇ ਬਾਵਜੂਦ ਬਹੁਮਤ ਦੇ ਅੰਕੜੇ ਤੋਂ ਪਿੱਛੇ ਰਹਿ ਗਈ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link