18.59C Vancouver
ADS

May 13, 2020 7:23 PM -

ਜਗਮੀਤ ਸਿੰਘ ਨੇ ਸਾਰੇ ਕਨੇਡੀਅਨਸ ਲਈ ਦੋ ਹਫ਼ਤੇ ਦੀ 'ਸਿੱਕ ਲੀਵ' ਨੂੰ ਕਵਰ ਕਰਨ ਦੀ ਫੈਡਰਲ ਸਰਕਾਰ ਤੋਂ ਕੀਤੀ ਮੰਗ

Share On
ndp-calls-for-universal-sick-leave-benefits-as-people-return-to-work
NDP Leader Jagmeet Singh listens to a question during a news conference, Wednesday, May 13, 2020 in Ottawa. THE CANADIAN PRESS/Adrian Wyld

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਸਾਰੇ ਹੀ ਕਨੇਡੀਅਨਸ ਕੋਲ ਦੋ ਹਫਤੇ ਦੀ ਬਿਮਾਰੀ ਸੰਬੰਧੀ ਛੁੱਟੀ (sick leave) ਦੇ ਬੈਨੀਫਿਟ ਹਾਸਿਲ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।

ਸੂਬਿਆਂ 'ਚ ਇੱਕ ਵਾਰ ਫੇਰ ਵਿੱਤੀ ਗਤੀਵਿਧੀਆਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸੇ ਮੌਕੇ ਜਗਮੀਤ ਸਿੰਘ ਨੇ ਇਹ ਬਿਆਨ ਦਿੱਤੇ ਹਨ।

ਜਗਮੀਤ ਸਿੰਘ ਦਾ ਮੰਨਣਾ ਹੈ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ, ਤਾਂ ਕੰਮ ਕਰਨ ਵਾਲਿਆਂ ਕੋਲ ਇਹ ਚੋਣ (choice) ਹੀ ਨਹੀਂ ਬਚਦੀ ਕਿ ਇਨਫੈਕਸ਼ਨ ਸੰਬੰਧੀ ਸ਼ੱਕ ਹੋਣ 'ਤੇ ਘਰ ਬੈਠਿਆ ਜਾਵੇ ਅਤੇ ਬਾਕੀਆਂ ਨੂੰ ਉਸ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾਵੇ।

ਜਗਮੀਤ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਲਈ ਉਸ ਦੇ ਬਿੱਲ ਇੱਕ ਚੁਣੌਤੀ ਬਣ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੀਫਿਟ (CERB) ਅਤੇ ਐਂਪਲਾਇਮੈਂਟ ਇੰਸ਼ੋਰੈਂਸ (EI) ਵਿੱਚ ਬਿਮਾਰੀ ਸੰਬੰਧੀ ਛੁੱਟੀ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ।

ਜਗਮੀਤ ਸਿੰਘ ਨੇ ਕਿਹਾ ਕਿ ਇਸ ਸੰਬੰਧੀ ਹਾਊਸ ਆਫ ਕਾਮਨਜ਼ ਦੇ ਵਿੱਚ ਇੱਕ ਮਤਾ ਵੀ ਰੱਖਿਆ ਜਾਵੇਗਾ।

ਹਾਲਾਂਕਿ ਫੈਡਰਲ ਸਰਕਾਰ ਨੇ ਅੱਜ ਇਸ ਪ੍ਰਪੋਜ਼ਲ ਨੂੰ ਸ਼ਾਮਿਲ ਕਰਨ ਸੰਬੰਧੀ ਸਹਿਮਤੀ ਜ਼ਾਹਿਰ ਨਹੀਂ ਕੀਤੀ, ਪਰ ਐਂਪਲਾਇਮੈਂਟ ਮੰਤਰੀ (Employment Minister) ਕਾਰਲਾ ਕੁਆਲਟਰੋ (Carla Qualtrough) ਦਾ ਕਹਿਣਾ ਹੈ ਕਿ ਉਹ ਸੂਬਾ ਸਰਕਾਰਾਂ ਨਾਲ ਸੰਪਰਕ ਬਣਾ ਰਹੇ ਹਨ ਕਿ ਇਸ ਮਾਮਲੇ ਸੰਬੰਧੀ ਕੀ ਕਦਮ ਚੁੱਕੇ ਜਾ ਸਕਦੇ ਹਨ।

ਹਾਲ ਦੀ ਘੜੀ, ਜਿਹੜੇ ਲੋਕਾਂ ਨੂੰ 14 ਦਿਨ ਤੋਂ ਕੋਵਿਡ-19 ਸੰਬੰਧੀ ਬਿਮਾਰੀ ਦੀ ਹਾਲਤ ਵਿੱਚ ਤਨਖਾਹ ਨਹੀਂ ਮਿਲੀ ਜਾਂ ਜਿਹੜੇ ਲੋਕ ਕੁਆਰੰਟੀਨ ਵਿੱਚ ਸਨ, ਉਨ੍ਹਾਂ ਨੂੰ ਸੀ.ਈ.ਆਰ.ਬੀ. (CERB) ਰਾਹੀਂ ਪੇਮੈਂਟ ਕੀਤੀ ਜਾ ਰਹੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link